Thursday, May 9, 2024

ਵਾਹਿਗੁਰੂ

spot_img
spot_img

ਨਹੀਂ ਹੋਵੇਗਾ ਅਕਾਲੀ-ਭਾਜਪਾ ਗਠਜੋੜ: ਸੁਨੀਲ ਜਾਖ਼ੜ ਨੇ ਕੀਤਾ ਵੱਡਾ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਮਾਰਚ, 2024:

ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਇਕੱਲੇ ਲੋਕ ਸਭਾ ਚੋਣ ਮੈਦਾਨ ਵਿੱਚ ਨਿੱਤਰੇਗੀ। ਪਾਰਟੀ ਸਾਰੀਆਂ 13 ਸੀਟਾਂ ’ਤੇ ਉਮੀਦਵਾਰ ਉਤਾਰੇਗੀ ਅਤੇ ਅਕਾਲੀ ਦਲ ਨਾਲ ਕੋਈ ਗਠਜੋੜ ਨਹੀਂ ਕੀਤਾ ਜਾ ਰਿਹਾ।

ਇਹ ਐਲਾਨ ਭਾਜਪਾ, ਪੰਜਾਬ ਦੇ ਪ੍ਰਧਾਨ ਸ੍ਰੀ ਸੁਨੀਲ ਜਾਖ਼ੜ ਨੇ ਅੱਜ ਇੱਥੇ ਕਰਦਿਆਂ ਦੱਸਿਆ ਕਿ ਪਾਰਟੀ ਨੇ ਇਹ ਫ਼ੈਸਲਾ ਲੋਕਾਂ, ਵਰਕਰਾਂ ਅਤੇ ਲੀਡਰਾਂ ਦੀ ਰਾਏ ਤੋਂ ਬਾਅਦ ਲਿਆ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਭਵਿੱਖ, ਜਵਾਨੀ, ਕਿਸਾਨੀ, ਵਪਾਰੀ, ਸਨਅਤਕਾਰ, ਮਜ਼ਦੂਰ, ਪਿੱਛੜਿਆ ਵਰਗ, ਸਾਰਿਆਂ ਦੀ ਬਿਹਤਰੀ ਤੇ ਉੱਜਲ ਭਵਿੱਖ ਵਾਸਤੇ ਪ੍ਰਧਾਨ ਮੰਤਰੀ ਸ੍ਰੀ ਮੋਦੀ ਦੀ ਰਹਿਨੁਮਾਈ ਹੇਠ ਇਹ ਚੋਣ ਲੜੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸੁਨਹਿਰੇ ਅਤੇ ਸੁਰੱਖ਼ਿਅਤ ਭਵਿੱਖ, ਬਿਹਤਰੀ, ਅਮਨ ਸ਼ਾਂਤੀ, ਸਰਹੱਦੀ ਮਜ਼ਬੂਤੀ ਦੇ ਲਈ ਇਹ ਫੈਸਲਾ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਪਹਿਲੀ ਜੂਨ ਨੂੰ ਪੰਜਾਬ ਦੇ ਲੋਕ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੋਟਾਂ ਪਾਉਣਗੇ।

ਇਸਦੇ ਨਾਲ ਹੀ ਅਕਾਲੀ-ਭਾਜਪਾ ਗਠਜੋੜ ਬਾਰੇ ਹੁਣ ਤਕ ਚੱਲਦੀਆਂ ਆ ਰਹੀਆਂ ਕਿਆਸ ਅਰਾਈਆਂ ’ਤੇ ‘ਪੂਰਨ ਵਿਰਾਮ’ ਲੱਗ ਗਿਆ ਹੈ।

ਯਾਦ ਰਹੇ ਕਿ ਅਜੇ ਪਿਛਲੇ ਦਿਨੀਂ ਹੀ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਇਕ ਨਿੱਜੀ ਚੈਨਲ ਨਾਲ ਇੰਟਰਵਿਊ ਦੌਰਾਨ ਇਸ ਸਮਝੌਤੇ ਦੀ ਸੰਭਾਵਨਾ ਬਾਰੇ ਬੜੇ ਸਪਸ਼ਟ ਸੰਕੇਤ ਦਿੰਦਿਆਂ ਕਿਹਾ ਸੀ ਕਿ ਗੱਲਬਾਤ ਚੱਲ ਰਹੀ ਹੈ ਅਤੇ ਦੋ ਤਿੰਨ ਦਿਨਾਂ ਅੰਦਰ ਹੀ ਇਸ ਬਾਰੇ ਫ਼ੈਸਲਾ ਸਾਹਮਣੇ ਆ ਜਾਵੇਗਾ ਪਰ ਅੰਤ ਫ਼ੈਸਲਾ ਇਕੱਲੇ ਤੌਰ ’ਤੇ ਮੈਦਾਨ ਵਿੱਚ ਨਿੱਤਰਣ ਬਾਰੇ ਸਾਹਮਣੇ ਆਇਆ ਹੈ।

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...