Thursday, May 9, 2024

ਵਾਹਿਗੁਰੂ

spot_img
spot_img

ਨਾਜਾਇਜ਼ ਸ਼ਰਾਬ ਦੇ ਕਾਰੋਬਾਰ ’ਤੇ ਪੰਜਾਬ ਪੁਲਿਸ ਅਤੇ ਐਕਸਾਈਜ਼ ਵਿਭਾਗ ਸਾਂਝੇ ਤੌਰ ’ਤੇ ਰੱਖਣਗੇ ਨਜ਼ਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਮਾਰਚ, 2024

ਆਗਾਮੀ ਆਮ ਚੋਣਾਂ 2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਸਾਰੇ ਪੁਲਿਸ ਅਧਿਕਾਰੀਆਂ ਨੂੰ ਆਬਕਾਰੀ ਤੇ ਕਰ ਵਿਭਾਗ ਨਾਲ ਮਿਲ ਕੇ ਟੀਮ ਵਜੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਬੂਟਲੇਗਰਸ ‘ਤੇ ਪੈਣੀ ਨਜ਼ਰ ਰੱਖੀ ਜਾ ਸਕੇ।

ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਸਪੈਸ਼ਲ ਡੀਜੀਪੀ ਪੰਜਾਬ ਨੇ ਆਬਕਾਰੀ ਤੇ ਕਰ ਕਮਿਸ਼ਨਰ (ਪੀਈਟੀਸੀ) ਵਰੁਣ ਰੂਜ਼ਮ ਨਾਲ ਆਬਕਾਰੀ ਤੇ ਕਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਸੀਪੀਜ਼/ਐਸਐਸਪੀਜ਼ ਨਾਲ ਵਰਚੁਅਲ ਤੌਰ ‘ਤੇ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਤੋਂ ਇਲਾਵਾ ਪੰਜਾਬ ਵਿੱਤ ਕਮਿਸ਼ਨਰ, ਕਰ ਵਿਕਾਸ ਪ੍ਰਤਾਪ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ।

ਜ਼ਿਕਰਯੋਗ ਹੈ ਕਿ ਨਸ਼ੇ ਅਤੇ ਸ਼ਰਾਬ ਦੀ ਤਸਕਰੀ ‘ਤੇ ਕੜੀ ਨਜ਼ਰ ਰੱਖਣ ਲਈ, ਪੰਜਾਬ ਪੁਲਿਸ ਨੇ ਪਹਿਲਾਂ ਹੀ ਸੂਬੇ ਦੇ 10 ਸਰਹੱਦੀ ਜ਼ਿਲ੍ਹਿਆਂ, ਜਿਹਨਾਂ ਦੀਆਂ ਸਰਹੱਦਾਂ ਚਾਰ ਸਰਹੱਦੀ ਸੂਬਿਆਂ ਅਤੇ ਯੂ.ਟੀ. ਚੰਡੀਗੜ੍ਹ ਨਾਲ ਲੱਗਦੀਆਂ ਹਨ, ਦੇ ਸਾਰੇ ਸੀਲਿੰਗ ਪੁਆਇੰਟਾਂ ‘ਤੇ ਬਿਹਤਰ ਤਾਲਮੇਲ ਵਾਲੇ ਮਜ਼ਬੂਤ ਅੰਤਰ-ਰਾਜੀ ਨਾਕੇ ਲਗਾਏ ਹਨ।

ਇਹਨਾਂ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਟੈਟਿਕ ਜਾਂ ਮੋਬਾਈਲ ਨਾਕਿਆਂ ‘ਤੇ ਵਾਹਨਾਂ ਦੀ ਚੈਕਿੰਗ ਦੌਰਾਨ ਆਬਕਾਰੀ ਅਧਿਕਾਰੀਆਂ ਨੂੰ ਨਾਲ ਲੈ ਜਾਣ ਦੀ ਹਦਾਇਤ ਕੀਤੀ ਤਾਂ ਜੋ ਗੈਰ-ਕਾਨੂੰਨੀ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਪਿੰਡਾਂ ਖਾਸ ਕਰਕੇ ਮੰਡ ਖੇਤਰ ਜੋ ਲਾਹਣ (ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਕੱਚਾ ਮਾਲ) ਬਣਾਉਣ ਲਈ ਬਦਨਾਮ ਹਨ, ਵਿੱਚ ਚੈਕਿੰਗ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਬੁਟਲੇਗਰਸ/ਸ਼ਰਾਰਤੀ ਅਨਸਰਾਂ, ਜੋ ਅਪਰਾਧੀ ਪਿਛੋਕੜ ਵਾਲੇ ਹਨ ਜਾਂ ਜਿਹਨਾਂ ਵਿਰੁੱਧ ਗੰਭੀਰ ਅਪਰਾਧਾਂ ਅਧੀਨ ਅਪਰਾਧਿਕ ਮਾਮਲੇ ਦਰਜ ਹਨ, ਵਿਰੁੱਧ ਕਾਰਵਾਈ ਕਰਨ ਲਈ ਵੀ ਕਿਹਾ।

ਜ਼ਿਕਰਯੋਗ ਹੈ ਕਿ ਪੀਈਟੀਸੀ ਵਰੁਣ ਰੂਜ਼ਮ ਨੇ ਅਧਿਕਾਰੀਆਂ ਨੂੰ ਖੰਡਰ ਇਮਾਰਤਾਂ, ਮੈਰਿਜ ਪੈਲੇਸਾਂ, ਗੋਦਾਮਾਂ ਅਤੇ ਹੋਰ ਸ਼ੱਕੀ ਸਥਾਨਾਂ, ਜਿੱਥੇ ਸ਼ਰਾਬ ਸਟੋਰ ਕੀਤੀ ਜਾ ਸਕਦੀ ਹੈ, ‘ਤੇ ਚੌਕਸੀ ਰੱਖਣ ਲਈ ਕਿਹਾ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਐਲ-17ਏ ਲਾਇਸੰਸਧਾਰਕਾਂ ਦੇ ਰਿਕਾਰਡ ਦੀ ਡੂੰਘਾਈ ਨਾਲ ਜਾਂਚ ਕਰਨ ਦਾ ਵੀ ਸੁਝਾਅ ਦਿੱਤਾ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,138FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...