Thursday, May 9, 2024

ਵਾਹਿਗੁਰੂ

spot_img
spot_img

ED ਵੱਲੋਂ ਪੰਜਾਬ ਦੇ 2 IAS ਅਧਿਕਾਰੀਆਂ ਦੇ ਘਰਾਂ ’ਚ ਛਾਪੇਮਾਰੀ, ਕਰੋੜਾਂ ਦੇ ਅਮਰੂਦ ਬਾਗ ਘੋਟਾਲੇ ਨਾਲ ਜੁੜਿਆ ਹੈ ਮਾਮਲਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਮਾਰਚ, 2024:

ਦਿੱਲੀ ਤੋਂ ਆਈਆਂ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੀਆਂ ਟੀਮਾਂ ਵੱਲੋਂ ਬੁੱਧਵਾਰ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ 8 ਜ਼ਿਲਿ੍ਹਆਂ ਵਿੱਚ ਦੋ ਆਈ.ਏ.ਐੱਸ. ਅਧਿਕਾਰੀਆਂ ਦੇ ਘਰਾਂ ਸਮੇਤ ਦੋ ਦਰਜਨ ਤੋਂ ਵੱਧ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਈ.ਡੀ. ਵੱਲੋਂ ਸੂਬੇ ਦੇ ਆਬਕਾਰੀ ਤੇ ਕਰ ਕਮਿਸ਼ਨਰ ਆਈ.ਏ.ਐੱਸ. ਵਰੁਣ ਰੂਜ਼ਮ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਛਾਪੇਮਾਰੀ ਕਰ ਰਹੀ ਹੈ।

ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਆਈ.ਏ.ਐੱਸ. ਅਤੇ ਉਨ੍ਹਾਂ ਦੇ ਪਟਿਆਲਾ ਸਥਿਤ ਅਕਾਊਂਟੈਂਟ ਦੇ ਘਰ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਛਾਪੇ 130 ਕਰੋੜ ਰੁਪਏ ਤੋਂ ਵੱਧ ਦੇ ਅਮਰੂਦ ਦੇ ਬਾਗ ਘੁਟਾਲੇ ਦੇ ਸਿਲਸਿਲੇ ਵਿੱਚ ਮਾਰੇ ਜਾ ਰਹੇੇ ਹਨ।

ਸ੍ਰੀ ਰਾਜੇਸ਼ ਧੀਮਾਨ ਦੇ ਸੀ.ਏ.ਅਨਿਲ ਅਰੋੜਾ ਅਤੇ ਉਸਦੀ ਪਤਨੀ ਇਸ ਘੁਟਾਲੇ ਵਿੱਚ ਦੋਸ਼ੀ ਹਨ ਜੋ ਕਿ ਰਾਜ ਵਿਜੀਲੈਂਸ ਬਿਓਰੋ ਦੀ ਜਾਂਚ ਅਧੀਨ ਹੈ।

ਪਿਛਲੇ ਸਾਲ ਸਾਹਮਣੇ ਆਇਆ ਅਮਰੂਦ ਘੁਟਾਲਾ ਜ਼ਮੀਨ ਦੇ ਮੁਆਵਜ਼ੇ ਵਿੱਚ 137 ਕਰੋੜ ਰੁਪਏ ਦੇ ਗਬਨ ਨਾਲ ਸੰਬੰਧਤ ਹੈ।  ਗ੍ਰੇਟਰ ਮੋਹਾਲੀ ਏਰੀਆ ਡਿਵੈਲਮੈਂਟ ਅਥਾਰਟੀ (ਗਮਾਡਾ) ਵੱਲੋਂ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਤੇ ਫ਼ਲਦਾਰ ਰੁੱਖ ਲਗਾਏ ਗਏ ਸਨ। ਦੋਸ਼ ਹੈ ਕਿ ਇਹ ਘਪਲਾ ਜ਼ਮੀਨ ਦਾ ਵੱਧ ਮੁਆਵਜ਼ਾ ਲੈਣ ਦੇ ਮਕਸਦ ਨਾਲ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਓਰੋ ਨੇ ਲਾਭਪਾਤਰੀਆਂਅਤੇ ਸਰਕਾਰੀ ਕਰਮਚਾਰੀਆਂ ਸਮੇਤ ਕਈ ਲੋਕਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਹੋਇਆ ਹੈ।

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,137FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...