Friday, May 10, 2024

ਵਾਹਿਗੁਰੂ

spot_img
spot_img

ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਭਾਜਪਾ ਵਿੱਚ ਸ਼ਾਮਲ, ‘ਆਮ ਆਦਮੀ ਪਾਰਟੀ’ ਨੂੰ ਆਖ਼ੀ ਅਲਵਿਦਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 27 ਮਾਰਚ, 2024

‘ਆਮ ਆਦਮੀ ਪਾਰਟੀ’ ਦੇ ਦੇਸ਼ ਵਿੱਚ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਅਤੇ ਹਲਕਾ ਜਲੰਧਰ ਪੱਛਮੀ ਤੋਂ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਅੱਜ ਨਵੀਂ ਦਿੱਲੀ ਸਥਿਤ ਭਾਜਪਾ ਹੈਡਕੁਆਰਟਰ ਵਿਖ਼ੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਦੋਹਾਂ ਆਗੂਆਂ ਨੂੰ ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਮੰਤਰੀ ਸ: ਹਰਦੀਪ ਸਿੰਘ ਪੁਰੀ, ਸ੍ਰੀ ਵਿਨੋਦ ਤਾਵੜੇ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਸੁਨੀਲ ਜਾਖ਼ੜ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਜੇਤੂ ਰਹੀ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਅਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸ: ਰਵਨੀਤ ਸਿੰਘ ਬਿੱਟੂ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ।

ਯਾਦ ਰਹੇ ਕਿ ਸੁਸ਼ੀਲ ਰਿੰਕੂ ਪਹਿਲਾਂ ਕਾਂਗਰਸ ਨਾਲ ਅਤੇ ਸ਼ੀਤਲ ਅੰਗੁਰਾਲ ਭਾਜਪਾ ਨਾਲ ਸੰਬੰਧਤ ਰਹੇ ਸਨ। ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਸੀਤਲ ਅੰਗੁਰਾਲ ਭਾਜਪਾ ਨੂੰ ਛੱਡ ਕੇ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਗਏ ਸਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਜਲੰਧਰ ਪੱਛਮੀ ਤੋਂ ਟਿਕਟ ਦਿੱਤੀ ਸੀ ਤੇ ਉਹ ਜੇਤੂ ਰਹੇ ਸਨ।

ਸ੍ਰੀ ਸ਼ੀਤਲ ਅੰਗੁਰਾਲ ਹੀ ‘ਆਮ ਆਦਮੀ ਪਾਰਟੀ’ ਵੱਲੋਂ ਭਾਜਪਾ ’ਤੇ ‘ਉਪਰੇਸ਼ਨ ਲੋਟਸ’ ਦਾ ਦੋਸ਼ ਲਗਾਉਣ ਵਾਲੇ ਮੋਹਰੀ ਵਿਧਾਇਕ ਸਨ ਜਿਨ੍ਹਾਂ ਨੇ ਉਸ ਵੇਲੇ ਦੋਸ਼ ਲਗਾਏ ਸਨ ਕਿ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ‘ਵੱਡੀ ਪੇਸ਼ਕਸ਼’ ਕੀਤੀ ਗਈ ਹੈ।

‘ਆਮ ਆਦਮੀ ਪਾਰਟੀ’ ਵਿੱਚ ਸਾਮਲ ਹੋਣ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਵਿੱਚ ਕਿਹਾ ਕਿ ‘ਮੈਂ ਆਮ ਆਦਮੀ ਪਾਰਟੀ ਦੀਆਂ ਸਾਰੀ ਜ਼ਿੰਮੇਵਾਰੀਆਂ ਤੋਂ ਆਪਣਾ ਅਸਤੀਫ਼ਾ ਦਿੰਦਾ ਹਾਂ।ੌ

ਜਲੰਧਰ ਤੋਂ ਕਾਂਗਰਸ ਦੇ ਵੱਡੇ ਆਗੂ ਅਤੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ਼ ਸਿੰਘ ਦੀ ਸ੍ਰੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਹੋਈ ਅਚਾਨਕ ਮੌਤ ਕਾਰਨ ਖ਼ਾਲੀ ਹੋਈ ਜਲੰਧਰ ਸੀਟ ’ਤੇ ਚੋਣ ਲੜਨ ਲਈ ‘ਆਮ ਆਦਮੀ ਪਾਰਟੀ’ ਨੇ ਸ੍ਰੀ ਸੁਸ਼ੀਲ ਰਿੰਕੂ ਨੂੰ ਕਾਂਗਰਸ ਵਿੱਚੋਂ ਲਿਆ ਕੇ ‘ਆਪ’ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਨੂੰ ਟਿਕਟ ਦੇ ਕੇ ਇੱਥੋਂ ਜ਼ਿਮਨੀ ਚੋਣ ਲੜਵਾਈ ਜਿਸ ਵਿੱਚ ਸ੍ਰੀ ਸੁਸ਼ੀਲ ਰਿੰਕੂ ਜੇਤੂ ਰਹੇ।

ਸ੍ਰੀ ਸੁਸ਼ੀਲ ਰਿੰਕੂ ‘ਆਮ ਆਦਮੀ ਪਾਰਟੀ’ ਦੇ ਉਹਨਾਂ 8 ਆਗੂਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਦੀਆਂ ਲੋਕ ਸਭਾ ਚੋਣਾਂ 2024 ਲਈ ਟਿਕਟਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਹਨਾਂ ਨੂੰ ਪਾਰਟੀ ਨੇ ਮੁੜ ਜਲੰਧਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੋਇਆ ਹੈ ਪਰ ਤਾਜ਼ਾ ਸਥਿਤੀ ਨੂੰ ਵੇਖਦਿਆਂ ‘ਆਮ ਆਦਮੀ ਪਾਰਟੀ’ ਨੂੰ ਹੋਰ ਜਲੰਧਰ ਹਲਕੇ ਲਈ ਹੋਰ ਉਮੀਦਵਾਰ ਤਲਾਸ਼ਣਾ ਹੋਵੇਗਾ।

ਦਿਲਚਸਪ ਹੈ ਕਿ 21 ਮਾਰਚ ਨੂੰ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਸੁਸ਼ੀਲ ਰਿੰਕੂ ਨੇ ‘ਆਮ ਆਦਮੀ ਪਾਰਟੀ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਖ਼ਬਰਾਂ ਨੂੰ ਮਹਿਜ਼ ਅਫ਼ਵਾਹਾਂ ਕਹਿ ਕੇ ਰੱਦ ਕਰਦਿਆਂ ਕਿਹਾ ਸੀ ਕਿ ਇਹ ਖ਼ਬਰਾਂ ਕੁਝ ਆਪਣਿਆਂ ਅਤੇ ਕੁਝ ਭਾਜਪਾ ਵਾਲਿਆਂ ਵੱਲੋਂ ਪਲਾਂਟ ਕੀਤੀਆਂ ਗਈਆਂ ਸਨ।

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...