Wednesday, May 8, 2024

ਵਾਹਿਗੁਰੂ

spot_img
spot_img

15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਮਾਰਚ, 2024

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਜਿੰਦਰ ਸਿੰਘ ਵਾਸੀ ਪਿੰਡ ਫਤਿਹਪੁਰ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ 40 ਲੱਖ ਰੁਪਏ ਦੀ ਵਿੱਤੀ ਧੋਖਾਧੜੀ ਸਬੰਧੀ ਦਰਜ ਕਰਵਾਈ ਗਈ ਪੁਲਿਸ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਪੁਲਿਸ ਮੁਲਾਜ਼ਮ ਪਹਿਲਾਂ ਹੀ ਉਸ ਕੋਲ਼ੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਮੰਗ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,138FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...