Wednesday, May 8, 2024

ਵਾਹਿਗੁਰੂ

spot_img
spot_img

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਮਾਰਚ, 2024

ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਸ੍ਰੀ ਵਰਮਾ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ ਅਤੇ ਇਸ ਨੂੰ ਸੁਚਾਰੂ ਤਰੀਕੇ ਨਾਲ ਕਰਨ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ 35.07 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 161.30 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਦੀ ਉਮੀਦ ਹੈ।

ਖਰੀਦ ਲਈ 30,776.36 ਕਰੋੜ ਰੁਪਏ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਲੋੜ ਹੈ ਅਤੇ ਇਸ ਵਿੱਚੋਂ 27077.91 ਕਰੋੜ ਰੁਪਏ ਅਪਰੈਲ ਮਹੀਨੇ ਲਈ ਮਿਲ ਗਿਆ ਹੈ ਅਤੇ ਮਈ ਮਹੀਨੇ ਲਈ ਬਾਕੀ ਬਚਦੀ ਰਕਮ ਲੈ ਲਈ ਜਾਵੇਗੀ। ਪੰਜਾਬ ਮੰਡੀ ਬੋਰਡ ਵੱਲੋਂ 1908 ਰੈਗੂਲਰ ਖਰੀਦ ਕੇਂਦਰ ਐਲਾਨੇ ਗਏ ਹਨ ਅਤੇ ਜਿਨ੍ਹਾਂ ਦੀ ਖਰੀਦ ਏਜੰਸੀਆਂ ਦੀ ਤਜਵੀਜ਼ ਅਨੁਸਾਰ ਵੱਖ-ਵੱਖ ਏਜੰਸੀਆਂ ਨੂੰ ਅਲਾਟਮੈਂਟ ਕਰ ਦਿੱਤੀ ਜਾਵੇਗੀ।

ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧਾਂ ਦੇ ਨਾਲ ਬੁਨਿਆਦੀ ਸਹੂਲਤਾਂ ਦਾ ਵੀ ਖਾਸ ਖਿਆਲ ਰੱਖਿਆ ਜਾਵੇ।

ਕਿਸਾਨਾਂ ਨੂੰ ਖਰੀਦ ਉਪਰੰਤ ਤੁਰੰਤ ਭੁਗਤਾਨ ਕੀਤਾ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਦੀ ਖੱਜਲ-ਖੁਆਰੀ ਨਾ ਹੋਵੇ। ਉਨ੍ਹਾਂ ਮੀਟਿੰਗ ਵਿੱਚ ਮੌਕੇ ਉਤੇ ਹੀ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿਸ ਵੀ ਖਰੀਦ ਏਜੰਸੀ ਨਾਲ ਸਬੰਧੀ ਕੋਈ ਮਾਮਲਾ ਲੰਬਿਤ ਪਿਆ ਹੈ, ਉਹ ਹੁਣੇ ਧਿਆਨ ਵਿੱਚ ਲਿਆ ਦਿੱਤਾ ਜਾਵੇ ਤਾਂ ਜੋ ਖਰੀਦ ਦੌਰਾਨ ਕੌਈ ਔਕੜ ਨਾ ਆਵੇ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਪਨਸਪ ਦੀ ਐਮ.ਡੀ. ਸੋਨਾਲੀ ਗਿਰਿ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਪੰਜਾਬ ਮੰਡੀਕਰਨ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਬੀ. ਸ੍ਰੀਨਿਵਾਸਨ, ਮਾਰਕਫੈਡ ਦੇ ਐਮ.ਡੀ. ਗਿਰਿਸ਼ ਦਿਆਲਨ, ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕਮਲ ਗਰਗ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,138FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...