Thursday, May 9, 2024

ਵਾਹਿਗੁਰੂ

spot_img
spot_img

ਅਕਾਲੀ ਦਲ ਪੰਜਾਬ ਦੇ ਹਿੱਤਾਂ ਦੀ ਰਾਖੀ ਖ਼ਾਤਰ ਦਿੱਲੀ ਦੀਆਂ ਪਾਰਟੀਆਂ ਖਿਲਾਫ ਸਿਧਾਂਤਾਂ ’ਤੇ ਲੜ ਰਿਹੈ ਲੋਕ ਸਭਾ ਚੋਣਾਂ: ਸੁਖਬੀਰ ਬਾਦਲ

- Advertisement -

ਯੈੱਸ ਪੰਜਾਬ
ਮਾਨਸਾ/ਬੁਢਲਾਡਾ, 27 ਮਾਰਚ, 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਹਮਾਇਤ ਕਰਨ ਜੋ ਕਿ ਆਉਂਦੀਆਂ ਲੋਕ ਸਭਾ ਚੋਣਾਂ ਦਿੱਲੀ ਆਧਾਰਿਤ ਕੌਮੀ ਪਾਰਟੀਆਂ ਦੇ ਖਿਲਾਫ ਸਿਧਾਂਤਾਂ ’ਤੇ ਲੜ ਰਹੀ ਹੈ ਤਾਂ ਜੋ ਪੰਜਾਬੀਆਂ ਦੇ ਮੁੱਦਿਆਂ ’ਤੇ ਰਾਖੀ ਕੀਤੀ ਜਾ ਸਕੇ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਪੰਜਾਬ ਬਚਾਓ ਯਾਤਰਾ ਤਹਿਤ ਅੱਜ ਮਾਨਸਾ ਤੇ ਬੁਢਲਾਡਾ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਤੇ ਜਿਹਨਾਂ ਦੇ ਨਾਲ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਵੀ ਸਨ, ਦਾ ਹਰ ਥਾਂ ’ਤੇ ਨਿੱਘਾ ਸਵਾਗਤ ਹੋਇਆ।

ਸੈਂਕੜੇ ਦੀ ਗਿਣਤੀ ਵਿਚ ਔਰਤਾਂ ਨੇ ਇਕੱਤਰ ਹੋ ਕੇ ਅਕਾਲੀ ਦਲ ਦੇ ਪ੍ਰਧਾਨ ਅਤੇ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੂੰ ਸ਼ਿਕਾਇਤ ਕੀਤੀ ਕਿ ਉਹਨਾਂ ਦੇ ਨਾਂ ਸਮਾਜ ਭਲਾਈ ਸਕੀਮਾਂ ਵਿਚੋਂ ਕੱਟ ਦਿੱਤੇ ਗਏ ਹਨ ਅਤੇ ਉਹਨਾਂ ਨੇ ਅਕਾਲੀ ਦਲ ਦੀ ਸਰਕਾਰ ਦੇ 10 ਸਾਲਾਂ ਦੌਰਾਨ ਬਠਿੰਡਾ ਹਲਕੇ ਦਾ ਸਰਵ ਪੱਖੀ ਵਿਕਾਸ ਕਰਨ ਲਈ ਉਹਨਾਂ ਨੂੰ ਆਸ਼ੀਰਵਾਦ ਵੀ ਦਿੱਤਾ।

ਮਾਨਸਾ ਵਿਚ ਸ੍ਰੀ ਪ੍ਰੇਮ ਅਰੋੜਾ ਤੇ ਬੁਢਲਾਡਾ ਵਿਚ ਡਾ. ਨਿਸ਼ਾਨ ਸਿੰਘ ਸਮੇਤ ਹਰ ਬੁਲਾਰੇ ਨੇ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਵਿਕਾਸ ਦੀ ਗੱਲ ਕੀਤੀ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਪੱਖੀ ਤੇ ਪੰਜਾਬੀਆਂ ਪੱਖੀ ਪਾਰਟੀ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਂਦਾ ਜਾਵੇ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਚੋਣ ਮੈਦਾਨ ਵਿਚ ਇਕੱਲੀ ਖੇਤਰੀ ਪਾਰਟੀ ਹੈ। ਉਹਨਾਂ ਕਿਹਾ ਕਿ ਸਾਡਾ ਭਾਜਪਾ, ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਨਾਲ ਮੁਕਾਬਲਾ ਹੈ ਜਿਹਨਾਂ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ।

ਉਹਨਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਤੁਹਾਡੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ।

ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਤੇ ਆਪ ਸਰਕਾਰਾਂ ਨੇ ਪੰਜਾਬ ਨੂੰ ਦਹਾਕਿਆਂ ਪਿੱਛੇ ਧੱਕ ਦਿੱਤਾ ਹੈ ਅਤੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਤੇ ਬਠਿੰਡਾ ਪਾਰਲੀਮਾਨੀ ਹਲਕੇ ਨੇ ਪਿਛਲੇ ਸੱਤ ਸਾਲਾਂ ਵਿਚ ਵੱਡਾ ਸੰਤਾਪ ਹੰਢਾਇਆ ਹੈ। ਉਹਨਾਂ ਕਿਹਾ ਕਿ ਤੁਸੀਂ ਆਪਣੇ ਆਲੇ ਦੁਆਲੇ ਵੇਖੋ, ਹਰ ਪਾਸੇ ਵਿਕਾਸ ਹੋਇਆ ਹੈ ਭਾਵੇਂ ਏਮਜ਼ ਸੰਸਥਾ ਹੋਵੇ, ਥਰਮਲ ਪਲਾਂਟ ਹੋਣ, ਰਿਫਾਇਨਰੀ ਹੋਵੇ ਜਾਂ ਫਿਰ ਕੇਂਦਰੀ ਯੂਨੀਵਰਸਿਟੀ, ਏਅਰਪੋਰਟ ਤੇ ਸੜਕਾਂ ਦਾ ਬੁਨਿਆਦੀ ਢਾਂਚਾ ਹੋਵੇ, ਸਭ ਕੁਝ ਅਕਾਲੀ ਦਲ ਦੀ ਸਰਕਾਰ ਵੇਲੇ ਹੋਇਆ ਹੈ।

ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਕੋਲ ਵਿਕਾਸ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਵੀ ਨਹੀਂ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਹਲਕੇ ਦੇ ਹਿੱਤਾਂ ਦੀ ਰਾਖੀ ਕੀਤੀ ਤੇ ਹਲਕੇ ਵਿਚ ਵੱਡੇ ਪ੍ਰਾਜੈਕਟ ਲਿਆਂਦੇ।

ਯਾਤਰਾ ਦੀ ਗੱਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਆਵਾਜ਼ ਦਿੱਲੀ ਲੈ ਕੇ ਜਾਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਾਡੇ ਸਾਰੇ ਮਸਲੇ ਹੱਲ ਕਰਨ ਦਾ ਇਹੋ ਇਕ ਤਰੀਕ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਮਸਲੇ ਚੁੱਕਣ ਲਈ ਸਿਰਫ ਅਕਾਲੀ ਦਲ ਹੀ ਸਮਰਥ ਹੈ ਤੇ ਇਹ ਹੀ ਪੰਜਾਬੀਆਂ ਨੂੰ ਨਿਆਂ ਦੁਆ ਸਕਦਾ ਹੈ।

ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਨਾਲ ਵਫਾਦਾਰ ਨਹੀਂ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਮੰਤਰੀ ਮੰਡਲ ਦੇ ਸਾਥੀ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਿਚ ਰੁੱਝੇ ਹਨ ਤੇ ਦਿੱਲੀ ਵਿਚ ਰੋਜ਼ ਡਰਾਮੇ ਕਰ ਰਹੇ ਹਨ।

ਉਹਨਾਂ ਕਿਹਾ ਕਿ ਦੂਜੇ ਪਾਸੇ ਪੰਜਾਬੀ ਆਪ ਨਸ਼ਿਆਂ ਦੀ ਗ੍ਰਿਫਤ ਵਿਚ ਉਲਝੇ ਹਨ ਤੇ ਜ਼ਹਿਰੀਲੀ ਸ਼ਰਾਬ ਕਾਰਨ ਕਿੰਨੀਆਂ ਹੀ ਮੌਤ ਹੋ ਗਈਆਂ ਹਨ ਪਰ ਇਹ ਮਸਲੇ ਹੱਲ ਨਹੀਂ ਕੀਤੇ ਜਾ ਰਹੇ।

ਬਠਿੰਡਾ ਦੇ ਐਮ ਪੀ ਨੇ ਇਹ ਵੀ ਦੱਸਿਆ ਕਿ ਪਹਿਲਾਂ ਕਿਵੇਂ ਕਾਂਗਰਸ ਪਾਰਟੀ ਨੇ ਪੰਜਾਬੀਆਂ ਨੂੰ ਮੂਰਖ ਬਣਾਇਆ। ਉਹਨਾਂ ਕਿਹਾ ਕਿ ਤੁਹਾਡੇ ਨਾਲ ਪੂਰਨ ਕਰਜ਼ਾ ਮੁਆਫੀ ਤੇ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਗਿਆ ਸੀ। ਪਰ ਅਜਿਹਾ ਕੁਝ ਵੀ ਨਹੀਂ ਕੀਤਾ ਗਿਆ।

ਉਹਨਾਂ ਕਿਹਾ ਕਿ ਉਲਟਾ ਕਾਂਗਰਸੀਆਂ ਨੇ ਪੰਜਾਬ ਨੁੰ ਲੁੱਟਿਆ ਅਤੇ ਵਿਆਪਕ ਭ੍ਰਿਸ਼ਟਾਚਾਰ ਕਰ ਕੇ ਪੀ ਆਰ ਟੀ ਸੀ ਵਰਗੇ ਅਦਾਰਿਆਂ ਨੂੰ ਕੰਗਾਲ ਕਰ ਦਿੱਤਾ ਤੇ ਆਪਣੇ ਲਾਪ ਵਾਸਤੇ ਬੱਸਾਂ ਦੀਆਂ ਬਾਡੀਆਂ ਪੰਜਾਬ ਦੇ ਬਾਹਰੋਂ ਲਗਵਾ ਕੇ ਭ੍ਰਿਸ਼ਟਾਚਾਰ ਕੀਤਾ।

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...