Wednesday, May 8, 2024

ਵਾਹਿਗੁਰੂ

spot_img
spot_img

ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧ ਜਲਦ ਕੀਤੇ ਜਾਣ ਪੂਰੇ: ਹਰਚੰਦ ਸਿੰਘ ਬਰਸਟ

- Advertisement -

ਐਸ.ਏ.ਐਸ. ਨਗਰ
ਮੋਹਾਲੀ/ਚੰਡੀਗੜ੍ਹ, 27 ਮਾਰਚ, 2024

ਸ. ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਹਾੜ੍ਹੀ ਸੀਜ਼ਨ ਦੀ ਮੁੱਖ ਫਸਲ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪੰਜਾਬ ਰਾਜ ਦੇ ਸਮੂਹ ਜਿਲ੍ਹਾਂ ਮੰਡੀ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਨੂੰ ਮੁਕੱਮਲ ਕਰਨ ਦੇ ਨਿਰਦੇਸ਼ ਦਿੱਤੇ ਗਏ।

ਇਸ ਮੌਕੇ ਸ. ਬਰਸਟ ਨੇ ਕਿਹਾ ਕਿ 1 ਅਪ੍ਰੈਲ ਤੋਂ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਣ ਵਾਲੀ ਹੈ। ਇਸ ਲਈ ਮੰਡੀਆਂ ਅਤੇ ਖਰੀਦ ਕੇਂਦਰਾਂ ਦੀ ਸਾਫ਼ – ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ ਅਤੇ ਛਾਂ ਆਦਿ ਦੇ ਪੁਖਤਾ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆਂ ਪੇਸ਼ ਨਾ ਆਵੇ।

ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਜਿਲ੍ਹਾਂ ਮੰਡੀ ਅਫ਼ਸਰਾਂ ਨੂੰ ਪੂਰੀ ਤਨਦੇਹੀ ਨਾਲ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਪੁਖਤਾਂ ਪ੍ਰਬੰਧ ਕਰਕੇ ਚੰਗੀ ਕਾਰਗੁਜਾਰੀ ਦੀ ਮਿਸਾਲ ਕਾਇਮ ਕੀਤੀ ਜਾਵੇ ਅਤੇ ਕਿਸਾਨ ਵੀ ਖੁਸ਼ੀ-ਖੁਸ਼ੀ ਆਪਣੀਆਂ ਫਸਲਾਂ ਨੂੰ ਬਿਨਾਂ ਕਿਸੇ ਸਮੱਸਿਆ ਤੋਂ ਵੇਚ ਸਕਣ।

ਸ. ਬਰਸਟ ਨੇ ਸਮੂਹ ਅਫ਼ਸਰਾਂ ਨੂੰ ਜਿੱਥੇ ਹਰਿਆਵਲ ਮੁਹਿੰਮ ਤਹਿਤ ਮੰਡੀਆਂ ਵਿੱਚ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ, ਊੱਥੇ ਹੀ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ, ਤਾਂ ਜੋ ਉਹ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਣ।

ਇਸ ਮੌਕੇ ਸ. ਜਤਿੰਦਰ ਸਿੰਘ ਭੰਗੂ ਮੁੱਖ ਇੰਜੀਨਿਅਰ, ਸ. ਗੁਰਿੰਦਰ ਸਿੰਘ ਚੀਮਾ, ਮੁੱਖ ਇੰਜੀਨੀਅਰ, ਸ. ਮਨਜੀਤ ਸਿੰਘ ਸੰਧੂ, ਜੀ.ਐਮ. ਅਸਟੇਟ ਅਤੇ ਇੰਨਫੋਰਸਟਮੈਂਟ, ਸ. ਸਵਰਨ ਸਿੰਘ, ਡੀ.ਜੀ.ਐਮ. ਮਾਰਕੀਟਿੰਗ, ਸ੍ਰੀਮਤੀ ਭਜਨ ਕੌਰ, ਡੀ.ਜੀ.ਐਮ. ਅਸਟੇਟ, ਸ. ਗੁਰਿੰਦਰ ਪਾਲ ਸਿੰਘ, ਕਾਰਜਕਾਰੀ ਇੰਜੀਨਿਅਰ ਸਮੇਤ ਸਮੂਹ ਉੱਚ ਅਧਿਕਾਰੀ ਅਤੇ ਜਿਲ੍ਹਾਂ ਮੰਡੀ ਅਫ਼ਸਰ ਮੌਜੂਦ ਰਹੇ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...