Thursday, May 9, 2024

ਵਾਹਿਗੁਰੂ

spot_img
spot_img

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ: ਹਰਚੰਦ ਸਿੰਘ ਬਰਸਟ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਮਾਰਚ 28, 2024

ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਤੇ ਬਰਸਦੇ ਹੋਏ ਦੋਵਾਂ ਨੂੰ ਵਿਸ਼ਵਾਸਘਾਤੀ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ ‘ਆਪ’ ਦੀਆਂ ਟਿਕਟਾਂ ’ਤੇ ਚੋਣ ਮੈਦਾਨ ਵਿੱਚ ਉਤਰੇ ਸਨ ਅਤੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ।

ਪਰ ਹੁਣ ਇਨ੍ਹਾਂ ਦੋਵਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਭਾਜਪਾ ਵਿੱਚ ਸ਼ਾਮਲ ਹੋ ਕੇ ਲੋਕਾਂ ਦਾ ਵਿਸ਼ਵਾਸ ਤੋੜਿਆ ਹੈ। ਜਿਸਦਾ ਆਗਾਮੀ ਚੋਣਾਂ ਵਿੱਚ ਲੋਕ ਮੋੜਵਾਂ ਜਵਾਬ ਦੇਣਗੇ।

ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪਾਰਟੀ ਵੱਲੋਂ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਜਿੱਤ ਦਵਾਉਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪ੍ਰਚਾਰ ਕੀਤਾ ਸੀ ਅਤੇ ਉਸ ਨੂੰ ਵੱਡੀ ਜਿੱਤ ਦਵਾਈ ਸੀ।

ਪਰ ਸੁਸ਼ੀਲ ਰਿੰਕੂ ਨੇ ਆਪਣੇ ਨਿੱਜੀ ਹਿੱਤਾ ਨੂੰ ਪਹਿਲ ਦਿੰਦੀਆਂ ਪਾਰਟੀ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ, ਜਿਸ ਦੇ ਲਈ ਜਲੰਧਰ ਦੇ ਲੋਕ ਉਸ ਨੂੰ ਕਦੇ ਮਾਫ਼ ਨਹੀਂ ਕਰਨਗੇ।

ਸ. ਬਰਸਟ ਨੇ ਦੋਵਾਂ ਨੂੰ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਕਿਹੜੀ ਸੌਦੇਬਾਜੀ ਕਰਕੇ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਲੋਕਾਂ ਨੂੰ ਧੌਖਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਸਿਰਫ਼ ਇਸ ਲਈ ਚੋਣਾਂ ਵਿੱਚ ਜਿੱਤੇ ਕਿਉਂਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ, ਪਰ ਉਨ੍ਹਾਂ ਦੇ ਵਿਸ਼ਵਾਸਘਾਤ ਨੂੰ ਦੇਖ ਕੇ ਲੋਕ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ ਅਤੇ ਚੋਣਾਂ ਵਿੱਚ ਉਸਦੇ ਖਿਲਾਫ਼ ਆਪਣੀ ਵੋਟ ਪਾ ਕੇ ਮੋੜਵਾਂ ਜਵਾਬ ਦੇਣਗੇ।

ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ‘ਆਪ’ ਹਮੇਸ਼ਾ ਤੋਂ ਹੀ ਪੰਜਾਬ ਅਤੇ ਲੋਕਾਂ ਦੀ ਭਲਾਈ ਲਈ ਕਾਰਜ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਭਲੇ ਨੂੰ ਮੁੱਖ ਰਖਦੇ ਹੋਏ ਵਿਕਾਸ ਨੀਤੀਆਂ ਤੇ ਕਾਰਜ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਨੇਤਾਵਾਂ ਨੂੰ ਆਪਣੀ ਪਾਰਟੀ ਵੱਲ ਲੁਭਾਉਣ ਲਈ ਵੱਡੀਆਂ-ਵੱਡੀਆਂ ਪੇਸ਼ਕਸ਼ਾਂ ਦਿੰਦੀ ਹੈ, ਪਰ ਪੰਜਾਬ ਦੇ ਲੋਕਾਂ ਨੇ ਕਦੇ ਵੀ ਕਿਸੇ ਵਿਸ਼ਵਾਸਘਾਤੀ ਦਾ ਸਾਥ ਨਹੀਂ ਦਿੱਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਇੱਕ ਵਾਰ ਫਿਰ ‘ਆਪ’ ਨੂੰ ਵੋਟਾਂ ਪਾ ਕੇ ਵੱਡੀ ਜਿੱਤ ਦਵਾਉਣਗੇ।

ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ।

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜਮਾਨਤਾ ਤੱਕ ਜ਼ਬਤ ਹੋ ਜਾਣਗੀਆਂ। ਪੰਜਾਬ ਦੇ ਲੋਕ ਇਕ ਵਾਰ ਫਿਰ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਹਾਸ਼ੀਏ ’ਤੇ ਪਹੁੰਚਾਉਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,138FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...