Thursday, May 9, 2024

ਵਾਹਿਗੁਰੂ

spot_img
spot_img

ਰਿਕਾਰਡ ਵਿੱਚ ਸੋਧ ਕਰਨ ਬਦਲੇ 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਮਾਰਚ, 2024

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਬੁਰਜ ਰਾਠੀ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਧਨੀ ਚੰਦ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਲਾਜ਼ਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਭਾਈ ਦੇਸਾ ਦੇ ਵਸਨੀਕ ਨਿਸ਼ਾਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਉਸ ਦੀ ਜ਼ਮੀਨ ਦੇ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ ਰਿਸ਼ਵਤ ਵਜੋਂ 1500 ਰੁਪਏ ਦੀ ਮੰਗ ਕੀਤੀ ਸੀ ਅਤੇ ਮੌਕੇ ‘ਤੇ ਹੀ 1000 ਰੁਪਏ ਲੈ ਲਏ ਸਨ ਅਤੇ ਹੁਣ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 500 ਰੁਪਏ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,137FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...