Wednesday, May 8, 2024

ਵਾਹਿਗੁਰੂ

spot_img
spot_img

ਭਾਜਪਾ ਵਿੱਚ ਸ਼ਾਮਲ ਹੋਏ ਸ਼ੀਤਲ ਅੰਗੁਰਾਲ ਦੀ ਡਰੱਗ ‘ਕਿੰਗਪਿਨ’ ਮਨੀ ਠਾਕੁਰ ਨਾਲ ਤਸਵੀਰ ਵਾਇਰਲ

- Advertisement -

ਯੈੱਸ ਪੰਜਾਬ
ਜਲੰਧਰ, 29 ਮਾਰਚ, 2024

ਵਿਵਾਦਤ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਜੋ ਬੀਤੇ ਦਿਨੀਂ ‘ਆਮ ਆਦਮੀ ਪਾਰਟੀ’ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ, ਦੀ ਡਰੱਗ ਰੈਕੇਟ ਦੇ ‘ਕਿੰਗਪਿਨ’ ਦੱਸੇ ਜਾਂਦੇ ਮਨੀ ਠਾਕੁਰ ਨਾਲ ਤਸਵੀਰ ਵਾਇਰਲ ਹੋ ਰਹੀ ਹੈ।

ਸ਼ੀਤਲ ਅੰਗੁਰਾਲ ਦੇ ਡਰੱਗ ਰੈਕੇਟ ਸਰਗਨਾ ਨਾਲ ਇਸ ਰਿਸ਼ਤੇ ਦੇ ਉਜਾਗਰ ਹੋਣ ਮਗਰੋਂ ਭਾਜਪਾ ਵਿੱਚ ਉਨ੍ਹਾਂ ਦੀ ਵਾਪਸੀ ਪਾਰਟੀ ਲਈ ਸਿਰਦਰਦੀ ਬਣ ਸਕਦੀ ਹੈ।

ਜ਼ਿਕਰਯੋਗ ਹੈ ਕਿ ਜਲੰਧਰ ਕਮਿਸ਼ਨਰੇਟ ਪੁਲਸ ਨੇ ਹਾਲ ਵਿੱਚ ਹੀ ਇੱਕ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫ਼ਾਸ਼ ਕੀਤਾ ਸੀ, ਜੋ ਅਫ਼ੀਮ ਨੂੰ ਕਥਿਤ ਤੌਰ ’ਤੇ ਕੋਰੀਅਰ ਸਰਵਿਸ ਰਾਹੀਂ ਵੱਖ-ਵੱਖ ਦੇਸ਼ਾਂ ਨੂੰ ਸਪਲਾਈ ਕਰਦਾ ਸੀ।

ਇਸ ਰੈਕੇਟ ਦੇ ਸਰਗਨਾ ਦੀ ਪਛਾਣ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਮਨੀਸ਼ ਉਰਫ਼ ਮਨੀ ਠਾਕੁਰ ਵਜੋਂ ਹੋਈ ਹੈ ਜੋ ਇਸ ਵੇਲੇ ਯੂ.ਕੇ. ਵਿੱਚ ਰਹਿ ਰਿਹਾ ਹੈ। ਇਸ ਨਾਲ ਜੁੜੇ ਮਾਮਲੇ ਵਿੱਚ 5 ਕਿੱਲੋ ਅਫ਼ੀਮ ਫ਼ੜੀ ਗਈ ਸੀ ਅਤੇ ਤਿੰਨ ਕਥਿਤ ਦੋਸ਼ੀ ਅਮਨ, ਸੰਨੀ ਅਤੇ ਸਹਿਜਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਹੁਣ ਸ਼ੀਤਲ ਅੰਗਰੁਾਲ ਅਤੇ ਮਨੀ ਠਾਕੁਰ ਦੀਆਂ ਸੋਸ਼ਲ ਮੀਡੀਆ ’ਤੇ ਘੁੰਮ ਰਹੀਆਂ ਤਸਵੀਰਾਂ ਭਾਜਪਾ ਲਈ ਨਮੋਸ਼ੀ ਦਾ ਕਾਰਨ ਬਣ ਰਹੀਆਂ ਹਨ ਕਿਉਂਕਿ ਇਹ ਮੁੱਦਾ ਆਗਾਮੀ ਲੋਕ ਸਭਾ ਚੋਣਾਂ ਵਿੱਚ ਉਛਲਣ ਦੀ ਸੰਭਾਵਨਾ ਹੈ।

ਸ਼ੀਤਲ ਅੰਗੁਰਾਲ ਵੱਲੋਂ 2022 ਚੋਣਾਂ ਲਈ ਚੋਣ ਕਮਿਸ਼ਨ ਕੋਲ ਭਰੇ ਹਲਫ਼ਨਾਮੇ ਵਿੱਚ ਉਨ੍ਹਾਂ ਨੇ ਆਪ ਖ਼ੁਲਾਸਾ ਕੀਤਾ ਸੀ ਕਿ ਉਨ੍ਹਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ 9 ਮਾਮਲੇ ਦਰਜ ਹਨ।

ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼ੀਤਲ ਅੰਗੁਰਾਲ ਨੇ ਮੰਨਿਆ ਹੈ ਕਿ ਉਹ ਮਨੀ ਠਾਕੁਰ ਨੂੰ ਜਾਣਦਾ ਹੈ ਅਤੇ ਉਸਨੇ ਵਿਧਾਨ ਸਭਾ ਚੋਣਾਂ ਦੌਰਾਨ ਉਸਦੀ ਮਦਦ ਕੀਤੀ ਸੀ ਪਰ ਨਾਲ ਹੀ ਉਸਦਾ ਕਹਿਣਾ ਹੈ ਕਿ ਉਹ ਲਗਪਗ 10 ਮਹੀਨੇ ਪਹਿਲਾਂ ਯੂ.ਕੇ. ਚਲਾ ਗਿਆ ਸੀ ਅਤੇ ਉਸਨੂੰ ਪਤਾ ਨਹੀਂ ਹੈ ਕਿ ਉਹ ਉੱਥੇ ਕੀ ਕਰ ਰਿਹਾ ਹੈ। ਅੰਗੁਰਾਲ ਦਾ ਕਹਿਣਾ ਹੈ ਕਿ ਉਹ ਮਨੀ ਠਾਕੁਰ ਵੱਲੋਂ ਕੀਤੇ ਜਾ ਰਹੇ ਕੰਮਾਂ ਲਈ ਜ਼ਿੰਮੇਵਾਰ ਨਹੀਂ ਹੈ।

ਸ਼ੀਤਲ ਅੰਗੁਰਾਲ ਨੇ ਕਿਹਾ ਕਿ ਮਨੀ ਠਾਕੁਰ ਦੀ ਤਸਵੀਰ ਕੇਵਲ ਉਸਦੇ ਨਾਲ ਹੀ ਨਹੀਂ ਹੈ ਸਗੋਂ ਉਸਦੀਆਂ ਤਸਵੀਰਾਂ ਸਰਕਾਰ ਦੇ ਇੱਕ ਮੰਤਰੀ ਅਤੇ ਇੱਕ ਅਕਾਲੀ ਆਗੂ ਦੇ ਨਾਲ ਵੀ ਹਨ ਅਤੇ ਉਹ ਇਹ ਤਸਵੀਰਾਂ ਛੇਤੀ ਜਾਰੀ ਕਰਨਗੇ।

ਆਪਣੇ ਉੱਤੇ ਦਰਜ ਮਾਮਲਿਆਂ ਬਾਰੇ ਅੰਗੁਰਾਲ ਦਾ ਕਹਿਣਾ ਹੈ ਕਿ ਉਹਨਾਂ ਖ਼ਿਲਾਫ਼ ਕਈ ਮਾਮਲੇ ਖ਼ਤਮ ਹੋ ਚੁੱਕੇ ਹਨ ਅਤੇ ਹੁਣ ਕੇਵਲ ਦੋ ਮਾਮਲੇ ਹੀ ਰਹਿ ਗਏ ਹਨ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਅਦਾਲਤਾਂ ਤੋਂ ਉਨ੍ਹਾਂ ਨੂੰ ਇਨਸਾਫ਼ ਮਿਲੇਗਾ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,138FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...