Thursday, May 9, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 29 ਮਾਰਚ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94 ਹਜ਼ਾਰ ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਗਈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ ਵਜੀਫ਼ਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਸੌਂਪੇ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾਂਦੇ ਹਨ, ਜਿਸ ਤਹਿਤ ਅੰਮ੍ਰਿਤਧਾਰੀ ਵਿਦਿਆਰਥੀਆਂ ਲਈ ਵਜੀਫਾ ਰਾਸ਼ੀ ਦੀ ਯੋਜਨਾ ਚਲਾਈ ਜਾ ਰਹੀ ਹੈ।

ਇਸ ਤਹਿਤ ਹਰ ਸਾਲ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਫੀਸਾਂ ਲਈ ਵਜੀਫੇ ਦਿੱਤੇ ਜਾਂਦੇ ਹਨ। ਇਸ ਵਾਰ 2791 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1 ਕਰੋੜ 43 ਲੱਖ 94 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਰਾਹੀਂ ਵੀ ਵਿਸ਼ੇਸ਼ ਤੌਰ ’ਤੇ ਵਜੀਫੇ ਦਿੱਤੇ ਜਾਂਦੇ ਹਨ, ਜੋ ਲੱਖਾਂ ਰੁਪਏ ਵਿਚ ਹੁੰਦੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ, ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਨੌਜੁਆਨ ਲਾਭ ਲੈ ਸਕਣ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਅਵਤਾਰ ਸਿੰਘ ਰਿਆ, ਸ. ਹਰਪਾਲ ਸਿੰਘ ਜੱਲਾ, ਸ. ਸੁਰਜੀਤ ਸਿੰਘ ਤੁਗਲਵਾਲਾ, ਸ. ਅਜਮੇਰ ਸਿੰਘ ਖੇੜਾ, ਸ. ਜਰਨੈਲ ਸਿੰਘ ਕਰਤਾਰਪੁਰ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸਹਾਇਕ ਡਾਇਰੈਕਟਰ ਬੀਬੀ ਸਤਵੰਤ ਕੌਰ, ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...