Saturday, May 18, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪਰਮਜੀਤ ਸਿੰਘ ਤੇ ਹੋਰਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 31 ਮਾਰਚ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਪਰਮਜੀਤ ਸਿੰਘ, ਸੁਪਰਵਾਈਜ਼ਰ ਸ. ਨਿਰੰਜਨ ਸਿੰਘ, ਸ/ਸੁਪਰਵਾਈਜ਼ਰ ਸ. ਇੰਦਰਜੀਤ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਲਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਸੁਪਰਵਾਈਜ਼ਰ ਸ. ਸੁਖਦੇਵ ਸਿੰਘ ਤੁੜ ਤੇ ਕਾਰਪੇਂਟਰ ਸ. ਸੁਖਦੇਵ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।

ਇਸ ਮੌਕੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਗੁਰੂ ਘਰ ਦੀਆਂ ਸੇਵਾਵਾਂ ਵਿਚ ਡਿਊਟੀ ਮਿਲਣੀ ਵੱਡੇ ਭਾਗਾਂ ਦੀ ਗੱਲ ਹੈ, ਕਿਉਂਕਿ ਇਥੇ ਡਿਊਟੀ ਕਰਦਿਆਂ ਜਿਥੇ ਅਸੀਂ ਆਪਣਾ ਪਰਿਵਾਰਕ ਨਿਰਬਾਹ ਕਰਦੇ ਹਾਂ ਉਥੇ ਸਾਨੂੰ ਸੇਵਾ ਕਮਾਉਣ ਦਾ ਮੌਕਾ ਵੀ ਮਿਲਦਾ ਹੈ।

ਉਨ੍ਹਾਂ ਸੇਵਾ ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਸਹਿਯੋਗ ਕਰਦੇ ਰਹਿਣਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਕੁਲਦੀਪ ਸਿੰਘ ਰੋਡੇ, ਸ. ਗੁਰਚਰਨ ਸਿੰਘ ਕੋਹਾਲਾ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,123FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...