Thursday, May 16, 2024

ਵਾਹਿਗੁਰੂ

spot_img
spot_img

ਅਮਰੀਕਾ ਦੀ ਰਾਈਟ ਸਟੇਟ ਯੂਨੀਵਰਸਿਟੀ ‘ਚ ਮਨਾਇਆ ਨਵਾਂ ਸਾਲ ਅਤੇ ਵਿਸਾਖੀ, ਸਜਾਈਆਂ ਗਈਆਂ ਦਸਤਾਰਾਂ

- Advertisement -

ਸਮੀਪ ਸਿੰਘ ਗੁਮਟਾਲਾ
ਡੇਟਨ, ਅਮਰੀਕਾ, 9 ਅਪ੍ਰੈਲ, 2024

ਅਮਰੀਕਾ ਦੇ ਸੂਬੇ ਓਹਾਇਓ ਦੇ ਵਿਸ਼ਵ ਪ੍ਰਸਿੱਧ ਸ਼ਹਿਰ ਡੇਟਨ ਸਥਿਤ ਰਾਈਟ ਸਟੇਟ ਯੂਨੀਵਰਸਿਟੀ ਦੀ ਸਿੱਖ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਸਿੱਖਾਂ ਦੇ ਨਵੇਂ ਸਾਲ, ਖਾਲਸਾ ਸਾਜਨਾ ਦਿਵਸ ਅਤੇ ਵਾਢੀ ਦੇ ਤਿਉਹਾਰ ਵਿਸਾਖੀ ਨੁੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ “ਸਿੱਖ ਨਿਉ ਯੀਅਰ ਐਂਡ ਹਾਰਵੈਸਟ ਫੈਸਟੀਵਲ – ਵਿਸਾਖੀ” ਆਯੋਜਤ ਕੀਤਾ ਗਿਆ।

ਇਸ ਦੇ ਆਯੋਜਨ ਵਿੱਚ ਯੂਨੀਵਰਸਿਟੀ ਦੇ ਸਾਬਕਾ ਸਿੱਖ ਵਿਦਿਆਰਥੀਆਂ, ਸਿੱਖ ਸੋਸਾਇਟੀ ਆਫ ਡੇਟਨ ਅਤੇ ਸਿਨਸਿਨਾਟੀ ਦੇ ਸਿੱਖ ਭਾਈਚਾਰੇ ਨੇ ਸਹਿਯੋਗ ਕੀਤਾ ਅਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਯੂਨੀਵਰਸਿਟੀ ਦੇ ਇੰਜਨੀਅਰਿੰਗ ਵਿਭਾਗ ਦੇ ਪ੍ਰੋਫੈਸਰ ਅਤੇ ਸਿੱਖ ਸਟੂਡੈਂਟ ਐਸੋਸੀਏਸ਼ਨ ਦੇ ਸਲਾਹਕਾਰ ਡਾ. ਕੁਲਦੀਪ ਸਿੰਘ ਰਤਨ ਨੇ ਮਹਿਮਾਨਾਂ ਦਾ ਉਦਘਾਟਨੀ ਭਾਸ਼ਨ ਨਾਲ ਨਿੱਘਾ ਸੁਆਗਤ ਕੀਤਾ ਅਤੇ ਯੂਨੀਵਰਸਿਟੀ ਵਿੱਚ ਸੱਭਿਆਚਾਰਕ ਜਾਗਰੂਕਤਾ ਅਤੇ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਇਸ ਸਮਾਗਮ ਦੇ ਆਯੋਜਨ ਲਈ ਪ੍ਰਧਾਨ ਹਰਸ਼ਦੀਪ ਸਿੰਘ ਦੀ ਅਗਵਾਈ ਵਿੱਚ ਐਸੋਸੀਏਸ਼ਨ ਦੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਉਹਨਾਂ ਦੱਸਿਆ ਕਿ ਸਿੱਖ ਕੈਲੰਡਰ ‘ਚ ਨਵੇਂ ਸਾਲ ਦੀ ਸ਼ੁਰੂਆਤ 14 ਮਾਰਚ ਨੂੰ ਚੇਤ ਮਹੀਨੇ ਨਾਲ ਹੋਈ। ਇਸੇ ਤਰਾਂ ਸਿੱਖ ਕੈਲੰਡਰ ਦੇ ਸਭ ਤੋਂ ਮਹੱਤਵਪੂਰਨ ਦਿਨਾਂ ਵਿੱਚੋਂ ਵਿਸਾਖੀ, ਦੂਜੇ ਮਹੀਨੇ ਵੈਸਾਖ ਦੇ ਪਹਿਲੇ ਦਿਨ (13 ਅਪੈ੍ਰਲ 2024) ਨੂੰ ਮਨਾਇਆ ਜਾਵੇਗੀ। ਇਹ ਪੰਜਾਬ ਵਿੱਚ ਵਾਢੀ ਦਾ ਤਿਉਹਾਰ ਹੈ ਅਤੇ 1699 ਦੀ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਾਜਨਾ ਕੀਤੀ ਸੀ।

ਸਮਾਗਮ ਦੇ ਮੁੱਖ ਬੁਲਾਰੇ ਯੂਨੀਵਰਸਿਟੀ ਵਿੱਚ ਧਰਮ ਦੇ ਵਿਸ਼ੇ ਦੇ ਪ੍ਰੋਫੈਸਰ ਡਾ. ਵੈਲਰੀ ਸਟੋਕਰ ਨੇ ਸਿੱਖ ਧਰਮ, ਇਤਿਹਾਸ ਅਤੇ ਵਿਸਾਖੀ ਦੀ ਮਹੱਤਤਾ ਬਾਰੇ ਗਿਆਨ ਭਰਪੂਰ ਜਾਣਕਾਰੀ ਦਿੱਤੀ ਜਿਸ ਵਿੱਚ ਗੁਰੂ ਗ੍ਰੰਥ ਸਾਹਿਬ, ਗੁਰਦੁਆਰਾ, ਗੁਰਬਾਣੀ ਕੀਰਤਨ, ਖਾਲਸੇ ਦੀ ਸਾਜਨਾ, ਪੰਜ ਪਿਆਰੇ, ਕਕਾਰ, ਅਤੇ ਲੰਗਰ ਵਰਗੇ ਵਿਸ਼ੇ ਸ਼ਾਮਲ ਸਨ।

ਉਹਨਾਂ ਮੋਂਟਰੀਅਲ ਕੈਨੇਡਾ ਦੇ ਗੁਰਦੁਆਰੇ ਵਿੱਚ ਲੰਗਰ ਛਕਣ ਦਾ ਆਪਣਾ ਨਿੱਜੀ ਤਜਰਬਾ ਸਾਂਝਾ ਕਰਦੇ ਹੋਏ ਸਿੱਖ ਜੀਵਨ ਢੰਗ ਵਿੱਚ ਸਮਾਨਤਾ ਅਤੇ ਸੇਵਾ ਦੇ ਮਹੱਤਵ ਨੂੰ ਉਜਾਗਰ ਕੀਤਾ। ਉਹਨਾਂ ਕਿਹਾ ਕਿ ਸਿੱਖਾਂ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਸਣੇ ਦੁਨੀਆਂ ਭਰ ‘ਚ ਮੁਫਤ ਭੋਜਨ (ਲੰਗਰ) ਦੀ ਸੇਵਾ ਕਰਕੇ ਹਰ ਰੋਜ਼ ਲੱਖਾਂ ਲੋਕਾਂ ਨੂੰ ਖਾਣਾ ਖਵਾਇਆ ਜਾ ਰਿਹਾ ਹੈ।

ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਸਮੀਪ ਸਿੰਘ ਗੁਮਟਾਲਾ ਅਨੁਸਾਰ ਅਮਰੀਕਾ ਵਿੱਚ 11 ਸਤੰਬਰ (9/11) ਦੇ ਹਮਲਿਆਂ ਤੋਂ ਬਾਦ ਇਹ ਸਮਾਗਮ ਪਹਿਲੀ ਵਾਰ ਅਪ੍ਰੈਲ 2003 ਵਿੱਚ ਯੂਨੀਵਰਸਿਟੀ ਵਿਖੇ ਆਯੋਜਿਤ ਕੀਤਾ ਗਿਆ ਸੀ।

ਅਜਿਹੇ ਸਮਾਗਮਾਂ ਦਾ ਉਦੇਸ਼ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰਨਾਂ ਆਏ ਹੋਏ ਮਹਿਮਾਨਾਂ ਨੂੰ ਸਿੱਖਾਂ ਅਤੇ ਇਹਨਾਂ ਦੀ ਵੱਖਰੀ ਪਛਾਣ ਬਾਰੇ ਜਾਗਰੂਕ ਕਰਨ ਸਣੇ ਸਿੱਖਾਂ ਦੇ ਗੋਰਵ ਮਈ ਵਿਰਸੇ ਤੋਂ ਜਾਣੂ ਕਰਾਉਣਾ ਹੈ। ਯੂਨੀਵਰਸਿਟੀ ਦੇ ਵਿਦਿਆਰਥੀ ਹਰਸ਼ਦੀਪ ਸਿੰਘ, ਜੈਸਮੀਨ ਕੌਰ, ਗੁਰਲੀਨ ਕੌਰ, ਹਰਸੀਰਤ ਕੌਰ, ਗਗਨ ਕੌਰ ਅਤੇ ਹਿਮਾਨੀ ਨਾਰੰਗ ਨੇ ਹਰਿਮੰਦਰ ਸਾਹਿਬ, ਕੇਸ਼ ਦੀ ਮਹੱਤਤਾ, ਅਤੇ ਸਿੱਖ ਕੈਲੰਡਰ ਅਤੇ ਸਿੱਖ ਧਰਮ ਸੰਬੰਧੀ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਗੁਰੂ ਸਾਹਿਬਾਨ ਦੀਆਂ ਸਿਖਿਆਵਾਂ, ਸਿੱਖ ਇਤਿਹਾਸ, ਸਿੱਖ ਸਮਾਜ ਵਿਚ ਔਰਤ ਦਾ ਸਥਾਨ, ਸੇਵਾ ਦਾ ਸੰਕਲਪ, ਭਾਰਤ ਦੀ ਅਜ਼ਾਦੀ, ਵਿਸ਼ਵ ਜੰਗਾਂ ਤੇ ਅਮਰੀਕਾ ਦੀ ਫੌਜ ‘ਚ ਸਿੱਖਾਂ ਦਾ ਯੋਗਦਾਨ ਅਤੇ ਵਿਆਹ ਤੇ ਤਿਉਹਾਰਾਂ ਨੂੰੰ ਦਰਸਾਉਂਦੀ ਹੋਈ ਇਕ ਪ੍ਰਦਰਸ਼ਨੀ ਲਗਾਈ ਗਈ। ਇਸ ਵਿਚ ਤਸਵੀਰਾਂ ਤੇ ਪੋਸਟਰਾਂ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਵਿਰਸੇ ਨਾਲ ਸੰਬੰਧਤ ਪੁਸਤਕਾਂ, ਕੜੇ, ਹਰਮੋਨੀਅਮ, ਦਿਲਰੂਬਾ, ਰਬਾਬ ਅਤੇ ਤਬਲੇ ਸਣੇ ਸੰਗੀਤ ਦੇ ਸਾਜ਼ ਵੀ ਪ੍ਰਦਰਸ਼ਿਤ ਕੀਤੇ ਗਏ।

ਸਮਾਗਮ ਦਾ ਇੱਕ ਹੋਰ ਮੁੱਖ ਆਕਰਸ਼ਨ ਅਮਰੀਕਾ ਸਣੇ ਦੁਨੀਆਂ ਭਰ ਤੋਂ ਯੂਨੀਵਰਸਿਟੀ ਵਿੱਚ ਪੜਨ ਆਏ ਵਿਦਿਆਰਥੀਆਂ ਅਤੇ ਹੋਰ ਮਹਿਮਾਨਾਂ ਲਈ ਤਜਰਬੇਕਾਰ ਵਲੰਟੀਅਰਾਂ ਦੀ ਅਗਵਾਈ ਵਿੱਚ ਦਸਤਾਰ ਸਜਾਉਣ ਦਾ ਸੈਸ਼ਨ ਸੀ। ਵੱਡੀ ਗਿਣਤੀ ਵਿੱਚ ਮਹਿਮਾਨਾਂ ਨੇ ਦਸਤਾਰ ਬੰਨਣ ਦਾ ਅਨੁਭਵ ਕੀਤਾ।

ਉਹਨਾਂ ਨੂੰ ਸਿੱਖ ਵਿਦਿਆਰਥੀਆਂ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਦਾ ਮੌਕਾ ਵੀ ਮਿਲਿਆ। ਉਹਨਾਂ ਇਸ ਦੀ ਮਹੱਤਤਾ, ਵੱਖ-ਵੱਖ ਰੰਗਾਂ ਅਤੇ ਦਸਤਾਰ ਬੰਨਣ ਦੇ ਵੱਖ-ਵੱਖ ਸਟਾਈਲ ਆਦਿ ਬਾਰੇ ਕਈ ਦਿਲਚਸਪ ਸਵਾਲ ਵੀ ਪੁੱਛੇ।

ਵਾਢੀ ਤੇ ਤਿਉਹਾਰ ਵੇਲੇ ਮਨਾਈ ਜਾਂਦੀ ਖੁਸ਼ੀ ਨਾਲ ਸੰਬੰਧਤ ਪੰਜਾਬੀ ਲੋਕ ਨਾਚ ਗਿੱਧਾ ਸਮਾਪਤੀ ਤੇ ਵਿਦਿਆਰਥਣਾਂ ਦੁਆਰਾ ਪੇਸ਼ ਕੀਤਾ ਗਿਆ। 250 ਤੋਂ ਵੱਧ ਮਹਿਮਾਨਾਂ ਨੇ ਖਾਣੇ (ਸਮੋਸੇ, ਗੁਲਾਬ ਜਾਮੁਨ, ਛੋਲੇ, ਨਾਨ ਅਤੇ ਚੌਲ) ਦਾ ਅਨੰਦ ਮਾਣਿਆ।

ਰਾਈਟ ਸਟੇਟ ਵਿਖੇ ਸਿੱਖ ਨਵੇਂ ਸਾਲ ਅਤੇ ਵਿਸਾਖੀ ਸੰਬੰਧੀ ਆਯੋਜਿਤ ਇਸ ਵਿਸ਼ੇਸ਼ ਪ੍ਰੋਗਾਰਮ ਨੇ ਸੱਭਿਆਚਾਰਕ ਸਮਝ ਨੂੰ ਉਤਸ਼ਾਹਿਤ ਕਰਦੇ ਹੋਏ ਵਿਭਿੰਨਤਾ ਵਿੱਚ ਏਕਤਾ ਦੀ ਭਾਵਨਾ ਦੀ ਮਿਸਾਲ ਦਿੱਤੀ। ਵੱਖ-ਵੱਖ ਮੁਲਕਾਂ ਅਤੇ ਸਭਿਆਚਾਰਾਂ ਤੋਂ ਆਏ ਮਹਿਮਾਨ ਆਪਣੇ ਨਾਲ ਸਿੱਖ ਪਰੰਪਰਾਵਾਂ ਦੀ ਡੂੰਘੀ ਸਮਝ ਲੈ ਕੇ ਗਏ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,124FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...