Saturday, May 18, 2024

ਵਾਹਿਗੁਰੂ

spot_img
spot_img

ਪਟਿਆਲਾ ਪਹੁੰਚੇ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅਤੇ ਕਾਲੀ ਮਾਤਾ ਮੰਦਿਰ ਵਿਖੇ ਟੇਕਿਆ ਮੱਥਾ

- Advertisement -

ਯੈੱਸ ਪੰਜਾਬ
ਪਟਿਆਲਾ, 14 ਅਪ੍ਰੈਲ, 2024

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਕਿਹਾ ਕਿ ਇਸ ਚੋਣ ਵਿੱਚ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਕਮੇਰੇ ਅਤੇ ਲੁਟੇਰੇ ਵਰਗ ਵਿੱਚ ਸਿੱਧੀ ਟੱਕਰ ਹੋਵੇਗੀ। ਇੱਕ ਪਾਸੇ ਉਹ ਲੋਕ ਹਨ ਜੋ ਇੱਥੋਂ ਦੇ ਭੋਲੇ-ਭਾਲੇ ਲੋਕਾਂ ਦਾ ਇਸਤੇਮਾਲ ਕਰਕੇ ਸੱਤਾ ਦਾ ਸੁੱਖ ਭੋਗ ਰਹੇ ਹਨ, ਮੌਕਾ ਆਉਣ ’ਤੇ ਪੱਖ ਬਦਲਦੇ ਰਹੇ ਹਨ, ਦੂਜੇ ਪਾਸੇ ਉਹ ਲੋਕ ਹਨ ਜਿਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਲਈ ਕੁਰਬਾਨੀਆਂ ਕੀਤੀਆਂ ਹਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਐਨ. ਕੇ. ਸ਼ਰਮਾ ਅੱਜ ਪਹਿਲੀ ਵਾਰ ਪਟਿਆਲਾ ਪੁੱਜੇ। ਇੱਥੇ ਸ਼ਰਮਾ ਨੇ ਆਪਣੇ ਸਮਰਥਕਾਂ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅਤੇ ਕਾਲੀ ਮਾਤਾ ਮੰਦਿਰ ਵਿਖੇ ਮੱਥਾ ਟੇਕਿਆ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼ਰਮਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਪੰਜਾਬ ਦੇ ਦੋ ਮਹਾਨ ਸਿਆਸਤਦਾਨਾਂ ਸਵਰਗੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਹੈ।

ਸਰਦਾਰ ਬਾਦਲ ਨੇ ਹਮੇਸ਼ਾ ਪਾਰਟੀ ਪ੍ਰਤੀ ਵਫਾਦਾਰੀ ਅਤੇ ਜਨਤਾ ਪ੍ਰਤੀ ਜਵਾਬਦੇਹੀ ਦੇ ਸਿਧਾਂਤ ‘ਤੇ ਰਾਜਨੀਤੀ ਕੀਤੀ ਹੈ। ਸਵਰਗੀ ਗੁਰਚਰਨ ਸਿੰਘ ਟੌਹੜਾ ਨੇ ਧਰਮ ਦਾ ਆਸਰਾ ਲੈ ਕੇ ਸਾਫ਼-ਸੁਥਰੀ ਰਾਜਨੀਤੀ ਕਰਨ ਦਾ ਸੰਦੇਸ਼ ਦਿੱਤਾ ਹੈ।

ਐਨ. ਕੇ. ਸ਼ਰਮਾ ਨੇ ਕਿਹਾ ਕਿ ਸਾਲ 1992 ਵਿੱਚ ਮਰਹੂਮ ਗੁਰਚਰਨ ਸਿੰਘ ਟੌਹੜਾ ਨੇ ਉਨ੍ਹਾਂ ਨੂੰ ਸਿਆਸਤ ਵਿੱਚ ਐਂਟਰੀ ਦਿੱਤੀ, ਉਦੋਂ ਤੋਂ ਲੈ ਕੇ ਅੱਜ ਤੱਕ ਉਹ ਹਮੇਸ਼ਾ ਪਾਰਟੀ ਪ੍ਰਤੀ ਵਫ਼ਾਦਾਰ ਰਹੇ ਹਨ। ਕਦੇ ਦਲਬਦਲ ਨਹੀਂ ਕੀਤਾ । ਜਿੰਨਾ ਚਿਰ ਉਹ ਰਾਜਨੀਤੀ ਕਰਨਗੇ, ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਨਗੇ।

ਐਨ. ਕੇ. ਸ਼ਰਮਾ ਨੇ ਕਿਹਾ ਕਿ ਅੱਜ ਇੱਕ ਪਾਸੇ ਪੰਜਾਬੀਆਂ ਦਾ ਆਪਣਾ ਸ਼੍ਰੋਮਣੀ ਅਕਾਲੀ ਦਲ ਹੈ ਜਿਸਨੇ ਹਮੇਸ਼ਾ ਸਮਾਜ ਦੇ ਕਮੇਰੇ ਵਰਗ ਦੇ ਹਿੱਤਾਂ ਦੀ ਰਾਖੀ ਕੀਤੀ ਹੈ, ਉਥੇ ਹੀ ਦੂਜੇ ਪਾਸੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਲੁਟੇਰੀ ਜਮਾਤ ਹੈ।

ਇਸ ਪਾਰਟੀ ਦੀ ਸਰਕਾਰ ਨੇ ਲੁੱਟ-ਖਸੁੱਟ ਦੇ ਮਾਮਲੇ ਵਿੱਚ ਮੁਗਲ ਸ਼ਾਸਕਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਐਨ. ਕੇ. ਸ਼ਰਮਾ ਨੇ ਸਮੂਹ ਵਰਕਰਾਂ ਨੂੰ ਅੱਜ ਤੋਂ ਹੀ ਚੋਣ ਪ੍ਰਚਾਰ ਵਿੱਚ ਜੁੱਟ ਜਾਣ ਅਤੇ ਘਰ-ਘਰ ਜਾ ਕੇ ਅਕਾਲੀ ਦਲ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਪਟਿਆਲਾ ਵਿਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਐਮ. ਐਲ. ਏ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਰਪ੍ਰੀਤ ਕੌਰ ਮੁਖਮੇਲਪੁਰ, ਜਸਪਾਲ ਸਿੰਘ ਬਿੱਟੂ ਚੱਠਾ ਇੰਚਾਰਜ ਪਟਿਆਲਾ ਦਿਹਾਤੀ,

ਚਰਨਜੀਤ ਸਿੰਘ ਬਰਾੜ ਇੰਚਾਰਜ ਰਾਜਪੁਰਾ, ਭੁਪਿੰਦਰ ਸਿੰਘ ਸ਼ੇਖੂਪੁਰ ਇੰਚਾਰਜ ਘਨੌਰ, ਕਬੀਰ ਦਾਸ ਇੰਚਾਰਜ ਸ਼ੁਤਰਾਣਾ, ਮੱਖਣ ਸਿੰਘ ਲਾਲਕਾ ਇੰਚਾਰਜ ਨਾਭਾ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਤੇ ਜਸਮੇਰ ਸਿੰਘ ਲਾਛੜੂ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਵੀ ਐਨ. ਕੇ. ਸ਼ਰਮਾ ਦੇ ਨਾਲ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐੱਨ. ਕੇ. ਸ਼ਰਮਾ ਨੇ ਕਿਹਾ ਕਿ ਪਰਮਾਤਮਾ ਦੀ ਰਹਿਮਤ ਨਾਲ ਉਹ ਲੋਕਾਂ ਦੀ ਆਵਾਜ਼ ਬਣ ਕੇ ਸੰਸਦ ਵਿਚ ਗੂੰਜਣਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ, 22 ਫਸਲਾਂ ’ਤੇ ਐਮ. ਐਸ. ਪੀ. ਦੀ ਗਰੰਟੀ ਸਮੇਤ ਪੰਜਾਬ ਨੂੰ ਦਰਪੇਸ਼ ਸਾਰੇ ਭੱਖਦੇ ਮਸਲੇ ਚੁੱਕਣਗੇ। ਇਸ ਮੌਕੇ ਸੁਰਜੀਤ ਸਿੰਘ ਰੱਖੜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਹੋਰ ਲੀਡਰਸ਼ਿਪ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਐਤਕੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤੇਗਾ।

ਉਨ੍ਹਾਂ ਕਿਹਾ ਕਿ ਲੋਕਾਂ ਵਿਚ ਅਕਾਲੀ ਦਲ ਨੂੰ ਲੈ ਕੇ ਪੂਰਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ, ਕਾਂਗਰਸ ਆਪਸ ਵਿਚ ਹੀ ਬਿਖਰੀ ਹੋਈ ਹੈ, ਜਦਕਿ ਆਪ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਉਹ ਇਸਨੂੰ ਸਬਕ ਸਿਖਾਉਣ ਲਈ ਵੋਟਾਂ ਦੇ ਦਿਨ ਦੀ ਉਡੀਕ ਕਰ ਰਹੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾ, ਪੀ.ਏ.ਸੀ. ਮੈਂਬਰ ਜਗਰੂਪ ਸਿੰਘ ਚੀਮਾ ਤੇ ਸੁਖਵਿੰਦਰਪਾਲ ਸਿੰਘ ਮਿੰਟਾ, ਯੂਥ ਆਗੂ ਗੁਰਲਾਲ ਸਿੰਘ ਭੰਗੂ, ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਘੱਗਾ, ਆਕਾਸ਼ ਬਾਕਸਰ, ਹਰਵਿੰਦਰ ਸਿੰਘ ਬੱਬੂ, ਪਰਮਜੀਤ ਸਿੰਘ ਪੰਮਾ, ਮਾਲਵਿੰਦਰ ਸਿੰਘ ਝਿੱਲ, ਰਾਜਿੰਦਰ ਸਿੰਘ ਵਿਰਕ, ਜਸਵੀਰ ਸਿੰਘ ਜੱਸੀ, ਵਿਕਰਮ ਸਿੰਘ ਚੌਹਾਨ, ਪਰਮਿੰਦਰ ਸ਼ੋਰੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਪਹੁੰਚੇ ਹੋਏ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,124FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...