Wednesday, May 22, 2024

ਵਾਹਿਗੁਰੂ

spot_img
spot_img

ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ QR ਕੋਡ ਲਗਾ ਕੇ ਹੋਵੇਗੀ ਛਪਾਈ: ਐਡਵੋਕੇਟ ਧਾਮੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 14 ਅਪ੍ਰੈਲ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਕਈ ਅਹਿਮ ਫੈਸਲੇ ਲਏ ਗਏ।

ਇਕੱਤਰਤਾ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਆਉਣ ਵਾਲੀਆਂ ਸ਼ਤਾਬਦੀਆਂ ਦੀ ਰੂਪ-ਰੇਖਾ ਉਲੀਕਣ ਦੇ ਨਾਲ-ਨਾਲ ਕਈ ਹੋਰ ਫੈਸਲੇ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੱਗੇ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਸਮੇਂ ਨਵੀਂ ਤਕਨੀਕ ਅਨੁਸਾਰ ਕਿਊ.ਆਰ. ਕੋਡ ਲਗਾ ਕੇ ਗਿਣਤੀ ਅਤੇ ਹੋਰ ਜਾਣਕਾਰੀਆਂ ਨੂੰ ਸੂਚੀਬੱਧ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿਚ ਸੁਸ਼ੋਭਿਤ ਅਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਪੂਰੀ ਸਰਵਿਸ ਦੌਰਾਨ 2 ਸਾਲ ਤੱਕ ਦੀ ਹੀ ਵਿਦੇਸ਼ ਛੁੱਟੀ ਦਿੱਤੀ ਜਾਵੇਗੀ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਈਏਐਸ, ਆਈਪੀਐਸ, ਪੀਸੀਐਸ ਆਦਿ ਮੁਕਾਬਲਾ ਪ੍ਰੀਖਿਆਵਾਂ ਲਈ ਸਿੱਖ ਨੌਜੁਆਨਾਂ ਨੂੰ ਤਿਆਰ ਕਰਨ ਲਈ ਚਲਾਈ ਜਾ ਰਹੀ ਨਿਸ਼ਚੈ ਅਕੈਡਮੀ ਲਈ ਇਕ ਵਿਸ਼ਾਲ ਇਮਾਰਤ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।

ਇਹ ਇਮਾਰਤ ਗੁਰਦੁਆਰਾ ਬਾਗ ਸ਼ਹੀਦਾਂ ਸੈਕਟਰ 44 ਚੰਡੀਗੜ੍ਹ ਵਿਖੇ ਤਿਆਰ ਕੀਤੀ ਜਾਵੇਗੀ, ਜਿਸ ਲਈ ਮੁੱਢਲੇ ਤੌਰ ’ਤੇ 6.50 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਰਿਹਾਇਸ਼ ਦੇ ਵਿਸਥਾਰ ਲਈ ਪਹਿਲਾਂ ਚੱਲ ਰਹੀਆਂ ਤਿੰਨ ਸਰਾਵਾਂ ਦੀਆਂ ਦੋ-ਦੋ ਮੰਜ਼ਲਾਂ ਹੋਰ ਤਿਆਰ ਕੀਤੀਆਂ ਜਾਣਗੀਆਂ। ਐਡਵੋਕੇਟ ਧਾਮੀ ਨੇ ਇਸ ਮੌਕੇ 325ਵੇਂ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੁਤਾਬਕ ਹਰ ਸਿੱਖ ਆਪਣੇ ਘਰ ’ਤੇ ਖਾਲਸਈ ਝੰਡਾ ਜ਼ਰੂਰ ਝੁਲਾਵੇ।

ਉਨ੍ਹਾਂ ਕਿਹਾ ਕਿ ਭਾਵੇਂ ਲੰਘੇ ਕੱਲ੍ਹ ਖਾਲਸਾ ਸਾਜਣਾ ਦਿਵਸ ਮਨਾਇਆ ਜਾ ਚੁੱਕਾ ਹੈ, ਪਰ ਕੌਮੀ ਸਮਰਪਣ ਦਾ ਅਹਿਸਾਸ ਕਰਦਿਆਂ ਹਰ ਸਿੱਖ ਪੂਰਾ ਅਪ੍ਰੈਲ ਮਹੀਨਾ ਆਪਣੇ ਘਰ ’ਤੇ ਖਾਲਸਈ ਨਿਸ਼ਾਨ ਜ਼ਰੂਰ ਝੁਲਾ ਕੇ ਰੱਖੇ।

ਇਕੱਤਰਤਾ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਜਸਮੇਰ ਸਿੰਘ ਲਾਛੜੂ, ਸ. ਇੰਦਰਮੋਹਨ ਸਿੰਘ ਲਖਮੀਰਵਾਲਾ, ਸ. ਜਸਵੰਤ ਸਿੰਘ ਪੁੜੈਣ,

ਬੀਬੀ ਮਲਕੀਤ ਕੌਰ ਕਮਾਲਪੁਰ, ਬੀਬੀ ਹਰਦੀਪ ਕੌਰ ਖੋਖ, ਬੀਬੀ ਜਸਪਾਲ ਕੌਰ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਐਕਸੀਅਨ ਸ. ਸੁਖਜਿੰਦਰ ਸਿੰਘ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਇੰਚਾਰਜ ਸ. ਅਜ਼ਾਦਦੀਪ ਸਿੰਘ, ਸ. ਤਰਸੇਮ ਸਿੰਘ, ਸ. ਪਰਜਿੰਦਰ ਸਿੰਘ, ਸ. ਗੁਰਮੇਜ ਸਿੰਘ ਤੇ ਹੋਰ ਮੌਜੂਦ ਸਨ।

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,112FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...