Wednesday, May 22, 2024

ਵਾਹਿਗੁਰੂ

spot_img
spot_img

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 14 ਅਪ੍ਰੈਲ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦਾ 450 ਸਾਲਾ ਜੋਤੀ ਜੋਤਿ ਦਿਵਸ ਕੌਮੀ ਜਾਹੋ-ਜਲਾਲ ਨਾਲ ਮਨਾਉਣ ਲਈ ਸਮਾਗਮਾਂ ਦੀ ਆਰੰਭਤਾ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਤੋਂ ਪੰਥਕ ਰਵਾਇਤਾਂ ਅਨੁਸਾਰ ਕੀਤੀ ਗਈ। ਇਹ ਸ਼ਤਾਬਦੀ ਦਿਹਾੜੇ 16 ਤੋਂ 18 ਸਤੰਬਰ 2024 ਦੌਰਾਨ ਮਨਾਏ ਜਾਣੇ ਹਨ।

ਅੱਜ ਸਮਾਗਮਾਂ ਦੀ ਆਰੰਭਤਾ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਵਿਸ਼ਾਲ ਅੰਮ੍ਰਿਤ ਸੰਚਾਰ ਹੋਇਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਵੀ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ।

ਇਸ ਅੰਮ੍ਰਿਤ ਸੰਚਾਰ ਦੌਰਾਨ 491 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ, ਜਿਨ੍ਹਾਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ।

ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਵਿਸ਼ੇਸ਼ ਦਫ਼ਤਰ ਦਾ ਵੀ ਉਦਘਾਟਨ ਕੀਤਾ ਗਿਆ।

ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸਿੱਖ ਕੌਮ ਵੱਲੋਂ ਸ਼ਤਾਬਦੀ ਦਿਹਾੜੇ ਖਾਲਸਈ ਜਾਹੋ-ਜਲਾਲ ਨਾਲ ਮਨਾਏ ਜਾਂਦੇ ਹਨ ਅਤੇ ਇਨ੍ਹਾਂ ਦੋਹਾਂ ਸ਼ਤਾਬਦੀਆਂ ਦੇ ਸਮਾਗਮ ਵੀ ਇਤਿਹਾਸਕ ਹੋਣਗੇ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਸਿਰਜੀ ਜਾਵੇਗੀ, ਜਿਸ ਲਈ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਖੋਲ੍ਹਿਆ ਗਿਆ ਦਫ਼ਤਰ ਕਾਰਜ ਕਰੇਗਾ।

ਇਸੇ ਦੌਰਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਲੰਗਰ ਹਾਲ ਤਿਆਰ ਕਰਨ ਦੀ ਸੇਵਾ ਵੀ ਸ਼ੁਰੂ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ। ਸੇਵਾ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਨੰਦ ਸਾਹਿਬ ਦਾ ਪਾਠ ਕਰਕੇ ਅਰਦਾਸ ਕੀਤੀ ਗਈ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਜਸਵੰਤ ਸਿੰਘ ਪੁੜੈਣ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਬਾਵਾ ਸਿੰਘ ਗੁਮਾਨਪੁਰਾ,

ਸ. ਗੁਰਬਚਨ ਸਿੰਘ ਕਰਮੂਵਾਲਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਗੁਰਮੀਤ ਸਿੰਘ ਬੂਹ, ਬੀਬੀ ਗੁਰਿੰਦਰ ਕੌਰ ਭੋਲੂਵਾਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਬਲਤੇਜ ਸਿੰਘ ਖੋਖ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ,

ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ ਤੇ ਹੋਰ ਮੌਜੂਦ ਸਨ।

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,109FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...