Tuesday, May 21, 2024

ਵਾਹਿਗੁਰੂ

spot_img
spot_img

OPS Seal-VI: ਪੰਜਾਬ ਪੁਲਿਸ ਵੱਲੋਂ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 220 ਐਂਟਰੀ/ਐਗਜ਼ਿਟ ਪੁਆਇੰਟ ਸੀਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਅਪ੍ਰੈਲ, 2024

ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਓਪੀਐਸ ਸੀਲ-V9’ ਚਲਾਇਆ, ਤਾਂ ਜੋ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੀ ਆਵਾਜਾਈ ‘ਤੇ ਨਜ਼ਰ ਰੱਖੀ ਜਾ ਸਕੇ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇਹ ਆਪ੍ਰੇਸ਼ਨ ਚਲਾਇਆ ਗਿਆ ਤਾਂ ਜੋ ਇੱਕੋ ਸਮੇਂ ਸਾਰੇ ਬਾਰਡਰਾਂ ਤੋਂ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰਨਾ ਯਕੀਨੀ ਬਣਾਇਆ ਜਾ ਸਕੇ।

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ 10 ਸਰਹੱਦੀ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਗਜ਼ਟਿਡ ਅਫ਼ਸਰਾਂ/ਐਸਐਚਓਜ਼ ਦੀ ਨਿਗਰਾਨੀ ਹੇਠ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਮਜ਼ਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਸਟਾਫ਼ ਤਾਇਨਾਤ ਕਰਨ ਅਤੇ ਸਾਰੇ ਐਂਟਰੀ/ਐਗਜਿਟ ਪੁਆਇੰਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੀਲ ਕਰਨ ਲਈ ਕਿਹਾ ਗਿਆ ਸੀ।

ਉਨ੍ਹਾਂ ਅੱਗੇ ਕਿਹਾ ਕਿ ‘ਓਪੀਐਸ ਸੀਲ-V9’ ਦੇ ਹਿੱਸੇ ਵਜੋਂ ਐਸਐਸਪੀਜ਼ ਨੂੰ ਸੰਵੇਦਨਸ਼ੀਲ ਥਾਵਾਂ ‘ਤੇ ਨਿੱਜੀ ਤੌਰ ‘ਤੇ ਕੁਝ ਨਾਕਿਆਂ ਦਾ ਦੌਰਾ ਕਰਨ ਦੇ ਨਾਲ-ਨਾਲ ਪ੍ਰਭਾਵਸ਼ਾਲੀ ਨਾਕਾਬੰਦੀ ਨੂੰ ਯਕੀਨੀ ਬਣਾਉਣ ਲਈ ਗੁਆਂਢੀ ਰਾਜਾਂ ਵਿੱਚ ਆਪਣੇ ਹਮਰੁਤਬਾ ਨਾਲ ਸੰਪਰਕ ਕਰਕੇ ਸਾਂਝੇ ਨਾਕੇ ਲਗਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੇ 10 ਜ਼ਿਲ੍ਹਿਆਂ ਦੇ ਸਾਰੇ 220 ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਵਧੀਆ ਤਾਲਮੇਲ ਨਾਲ ਨਾਕੇ ਲਗਾਏ ਗਏ। ਜ਼ਿਕਰਯੋਗ ਹੈ ਕਿ ਇਹਨਾਂ 10 ਅੰਤਰਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਣ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਉਨ੍ਹਾਂ ਦੇ ਵਾਹਨਾਂ ਦੀ ਚੈਕਿੰਗ ਦੌਰਾਨ ਹਰ ਵਿਅਕਤੀ ਨਾਲ ਨਿਮਰਤਾ ਅਤੇ ਦੋਸਤਾਨਾ ਢੰਗ ਨਾਲ ਪੇਸ਼ ਆਇਆ ਜਾਵੇ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸੂਬੇ ਵਿੱਚ ਆਉਣ-ਜਾਣ ਵਾਲੇ 5137 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 200 ਦੇ ਚਲਾਨ ਕੀਤੇ ਗਏ ਅਤੇ 22 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਸਾਰੇ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਦੀ ਪੁਸ਼ਟੀ ਵੀ ਕੀਤੀ ਗਈ।

ਦੱਸਣਯੋਗ ਹੈ ਕਿ ਪੁਲਿਸ ਨੇ 44 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 42 ਐਫਆਈਆਰਜ਼ ਵੀ ਦਰਜ ਕੀਤੀਆਂ ਹਨ ਅਤੇ ਉਨ੍ਹਾਂ ਕੋਲੋਂ 10 ਲੱਖ ਰੁਪਏ ਨਕਦ, 110 ਕਿਲੋ ਭੁੱਕੀ, 1 ਕਿਲੋ ਅਫੀਮ, 24 ਗ੍ਰਾਮ ਹੈਰੋਇਨ, 228 ਲੀਟਰ ਨਾਜਾਇਜ਼ ਸ਼ਰਾਬ, 175 ਲੀਟਰ ਜਾਇਜ਼ ਸ਼ਰਾਬ ਅਤੇ 100 ਲੀਟਰ ਲਾਹਨ ਬਰਾਮਦ ਕੀਤਾ ਗਿਆ। ਪੁਲਿਸ ਟੀਮਾਂ ਨੇ ਪੁੱਛਗਿੱਛ ਲਈ 222 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਅਪਰਾਧੀਆਂ, ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੇ ਆਉਣ-ਜਾਣ ‘ਤੇ ਰੋਕ ਲਗਾਉਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ। ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ਦੀ ਚੌਕਸੀ ਰੱਖਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਕਰਨ ਵਾਲੀਆਂ ਪਾਰਟੀਆਂ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,114FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...