Friday, May 17, 2024

ਵਾਹਿਗੁਰੂ

spot_img
spot_img

‘ਆਪ’ ਨੂੰ ਦੁਆਬੇ ਵਿੱਚ ਮਿਲਿਆ ਵੱਡਾ ਹੁਲਾਰਾ: ਕੱਦਾਵਰ ਦਲਿਤ ਆਗੂ ਪਵਨ ਕੁਮਾਰ ਟੀਨੂੰ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਅਪ੍ਰੈਲ, 2024

ਦੋਆਬਾ ਖੇਤਰ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜਬੂਤੀ ਮਿਲੀ ਹੈ। ਜਲੰਧਰ ਤੇ ਦੁਆਬਾ ਖੇਤਰ ਦੇ ਵੱਡੇ ਦਲਿਤ ਆਗੂ ਅਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ‘ਆਪ’ ਵਿੱਚ ਸ਼ਾਮਲ ਹੋ ਗਏ।

ਪਵਨ ਕੁਮਾਰ ਟੀਨੂੰ ਅਕਾਲੀ ਦਲ ਦੀ ਟਿਕਟ ‘ਤੇ ਦੋ ਵਾਰ ਜਲੰਧਰ ਦੇ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਟੀਨੂੰ ਨੂੰ ਪਾਰਟੀ ‘ਚ ਸ਼ਾਮਲ ਕਰਕੇ ‘ਆਪ’ ਪਰਿਵਾਰ ‘ਚ ਸਵਾਗਤ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਕੇ ਸਾਨੂੰ ਮਜ਼ਬੂਤ ਕਰ ਰਹੇ ਹਨ।

ਪਵਨ ਟੀਨੂੰ ਦੇ ਸ਼੍ਰੋਮਣੀ ਅਕਾਲੀ ਦਲ ਛੱਡਣ ਨਾਲ ਦੋਆਬੇ ਵਿੱਚ ਅਕਾਲੀ ਦਲ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਪਵਨ ਟੀਨੂੰ ਦੇ ਨਾਲ ਉਨ੍ਹਾਂ ਦੇ ਪਾਰਟੀ ਸਾਥੀ ਅਤੇ ਸੀਨੀਅਰ ਅਕਾਲੀ ਆਗੂ ਗੁਰਚਰਨ ਸਿੰਘ ਚੰਨੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਪਵਨ ਟੀਨੂੰ ਦੀ ਦੁਆਬਾ ਖੇਤਰ ਦੇ ਲੋਕਾਂ ਵਿੱਚ ਬਹੁਤ ਚੰਗੀ ਪਕੜ ਹੈ। ਉਹ ਉੱਥੋਂ ਦੀ ਰਾਜਨੀਤੀ ਵਿੱਚ ਬਹੁਤ ਪ੍ਰਭਾਵਸ਼ਾਲੀ ਵਿਅਕਤੀ ਹਨ। ਟੀਨੂੰ 2012 ਅਤੇ 2017 ਵਿੱਚ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਨਾਂ ਨੇ 2014 ਵਿੱਚ ਜਲੰਧਰ ਤੋਂ ਲੋਕ ਸਭਾ ਚੋਣ ਵੀ ਲੜੀ ਸੀ, ਪਰ ਮਰਹੂਮ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਤੋਂ ਹਾਰ ਗਏ ਸਨ।

ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਵਨ ਟੀਨੂੰ ਨੇ ਕਿਹਾ ਕਿ ਅਸੀਂ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਾਂ। ਦੇਸ਼ ਵਿੱਚ ਸਿਰਫ ਆਮ ਆਦਮੀ ਪਾਰਟੀ ਹੀ ਹੈ ਜੋ ਸੰਵਿਧਾਨ ਨੂੰ ਬਚਾਉਣ ਲਈ ਲੜ ਰਹੀ ਹੈ।

ਇਸ ਤੋਂ ਇਲਾਵਾ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦੋ ਸਾਲਾਂ ‘ਚ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਤੋਂ ਮੈਂ ਬਹੁਤ ਪ੍ਰਭਾਵਿਤ ਹਾਂ। ਅੱਜ ਆਮ ਲੋਕਾਂ ਦੀਆਂ ਲੋੜਾਂ ਪੂਰੀਆਂ ਹੋ ਰਹੀਆਂ ਹਨ। ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਆਮ ਲੋਕ ਮੁਹੱਲਾ ਕਲੀਨਿਕਾਂ ਵਿੱਚ ਮੁਫਤ ਇਲਾਜ ਅਤੇ ਮੁਫਤ ਦਵਾਈਆਂ ਪ੍ਰਾਪਤ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਆਮ ਲੋਕਾਂ ਦੇ ਆਗੂ ਹਨ। ਕੋਈ ਵੀ ਆਮ ਆਦਮੀ ਆਪਣੀ ਕਾਰ ਰੋਕ ਕੇ ਉਨਾਂ ਨੂੰ ਮਿਲਦਾ ਹੈ। ਪੰਜਾਬ ਨੂੰ ਕਦੇ ਵੀ ਕੋਈ ਮੁੱਖ ਮੰਤਰੀ ਨਹੀਂ ਮਿਲਿਆ ਜਿਸ ਨੂੰ ਆਮ ਆਦਮੀ ਕਿਸੇ ਵੇਲੇ ਵੀ ਮਿਲ ਸਕੇ। ਇਸ ਲਈ ਅਸੀਂ ਸੋਚਿਆ ਕਿ ਸਾਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦਾ ਸਮਰਥਨ ਕਰਨਾ ਚਾਹੀਦਾ ਹੈ।

ਅਕਾਲੀ ਦਲ ‘ਤੇ ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ‘ਚ ਹੇਠਾਂ ਤੋਂ ਲੈ ਕੇ ਉੱਪਰ ਤੱਕ ਅਨਿਸ਼ਚਿਤਤਾ ਅਤੇ ਅਸੁਰੱਖਿਆ ਦਾ ਮਾਹੌਲ ਹੈ। ਵਹਕਰਾਂ ਵਿੱਚ ਅਸੁਰੱਖਿਆ ਦਾ ਮਾਹੌਲ ਹੈ। ਜਦੋਂ ਕਿਸੇ ਵੀ ਪਾਰਟੀ ਦੇ ਲੋਕਾਂ ਵਿੱਚ ਅਨਿਸ਼ਚਿਤਤਾ ਅਤੇ ਅਵਿਸ਼ਵਾਸ ਹੋਵੇ ਤਾਂ ਉਹ ਜਿੱਤ ਨਹੀਂ ਸਕਦੀ। ਹੁਣ ਪੰਜਾਬ ਦੇ ਲੋਕਾਂ ਦਾ ਅਕਾਲੀ ਦਲ ‘ਤੇ ਭਰੋਸਾ ਨਹੀਂ ਰਿਹਾ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,123FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...