Tuesday, May 21, 2024

ਵਾਹਿਗੁਰੂ

spot_img
spot_img

ਤਰਨਜੀਤ ਸਿੰਘ ਸੰਧੂ ਨੇ ਪ੍ਰਾਚੀਨ ਮੰਦਿਰ ਮਾਤਾ ਲੌਂਗਾਂ ਵਾਲੀ ਦੇਵੀ ਅਤੇ ਸ਼ਿਵਾਲਾ ਬਾਗ਼ ਭਾਈਆਂ ਵਿਖੇ ਮੱਥਾ ਟੇਕਿਆ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, ਅਪ੍ਰੈਲ 15, 2024

ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹੇ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਨਵਰਾਤਰਿਆਂ ਦੇ ਪਵਿੱਤਰ ਦਿਹਾੜੇ ’ਤੇ ਅੱਜ ਸਵੇਰੇ ਅੰਮ੍ਰਿਤਸਰ ਦੇ ਪਾਵਨ ਪ੍ਰਾਚੀਨ ਮੰਦਰ ਮੰਦਿਰ ਮਾਤਾ ਲੌਂਗਾਂ ਵਾਲੀ ਦੇਵੀ ਜੀ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਪੂਜਾ ਅਰਚਨਾ ਵਿਚ ਹਿੱਸਾ ਲਿਆ।

ਉਨ੍ਹਾਂ ਦੁਰਗਾ ਸੁਦੀ ਪਾਠ ਸਰਵਣ ਕੀਤਾ ਅਤੇ ਮਹਾਂ ਮਾਈ ਦੀ ਆਰਤੀ ’ਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਮਾਨਵਤਾ ਦੇ ਭਲੇ ਲਈ ਪ੍ਰਾਰਥਨਾ ਕੀਤੀ ਅਤੇ ਪੰਜਾਬੀਆਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ।

ਸ. ਸੰਧੂ ਸਮੁੰਦਰੀ ਨੂੰ ਮੰਦਰ ਵਿਖੇ ਸੰਤ ਮਹਾਂ ਮੰਡਲ ਪੰਜਾਬ ਦੇ ਪ੍ਰਧਾਨ ਅਤੇ ਉਦਾਸੀ ਸੰਪਰਦਾ ਦੇ ਆਗੂ ਮਹੰਤ ਦਿਵਿਅੰਬਰ ਮੁੰਨੀ ਜੀ ਨੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਲੋਕ ਸੇਵਾ ’ਚ ਲੱਗੇ ਹੋਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਸ. ਤਰਨਜੀਤ ਸਿੰਘ ਸੰਧੂ ਨੇ ਭਾਜਪਾ ਆਗੂ ਅਤੇ ਮੰਦਰ ਦੇ ਪ੍ਰਮੁੱਖ ਸੇਵਾਦਾਰ ਰਮਨ ਰਾਠੌਰ ਤੋਂ ਲੌਂਗਾਂ ਵਾਲੀ ਮਾਤਾ ਦੇ ਮੰਦਰ ਦਾ ਇਤਿਹਾਸ ਜਾਣਿਆ। ਬਾਅਦ ’ਚ ਸ. ਸੰਧੂ ਨੇ ਮੰਦਰ ਦੇ ਨੇੜੇ ਦੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ।

ਉਨ੍ਹਾਂ ਨੂੰ ਦੁਕਾਨਦਾਰਾਂ ਨੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਾਇਆ। ਇਸ ਮੌਕੇ ਸ. ਸੰਧੂ ਨੇ ਦੁਕਾਨਦਾਰਾਂ ਵੱਲੋਂ ਕੀਤੀ ਗਈ. ਨਾਸ਼ਤੇ ਦੀ ਪੇਸ਼ਕਸ਼ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਨਾਲ ਨਾਸ਼ਤਾ ਕੀਤਾ।

ਉਪਰੰਤ ਸ. ਤਰਨਜੀਤ ਸਿੰਘ ਸੰਧੂ ਪ੍ਰਾਚੀਨ ਮੰਦਿਰ ਸ਼ਿਵਾਲਾ ਬਾਗ਼ ਭਾਈਆਂ ਵਿਖੇ ਮੱਥਾ ਟੇਕਿਆ ਅਤੇ ਪੂਜਾ ਅਰਚਨਾ ’ਚ ਹਿੱਸਾ ਲਿਆ।

ਇਸ ਮੌਕੇ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਨਵਰਾਤਰਿਆਂ ਦੇ ਪਵਿੱਤਰ ਦਿਹਾੜੇ ਸਾਨੂੰ ਸਾਡੀ ਸੰਸਕ੍ਰਿਤੀ ਤੇ ਮਹਾਂ ਸ਼ਕਤੀ ਨਾਲ ਜੋੜੀ ਰੱਖਣ ਤੋਂ ਇਲਾਵਾ ਸਮੂਹ ਭਾਈਚਾਰਿਆਂ ਲਈ ਸ਼ਾਂਤੀ ਤੇ ਏਕਤਾ ਬਣਾਈ ਰੱਖਣ ਦੀ ਪ੍ਰੇਰਣਾ ਦਿੰਦਾ ਹੈ।

ਸਾਡੀਆਂ ਪਰੰਪਰਾਵਾਂ ਸਾਨੂੰ ਨਕਾਰਾਤਮਿਕ ਰੁਝਾਨਾਂ ਨੂੰ ਤਿਆਗ ਕੇ ਸਮਾਜ ਨੂੰ ਹੋਰ ਬਿਹਤਰ ਬਣਾਉਣ ਲਈ ਕੰਮ ਕਰਨ ’ਤੇ ਜ਼ੋਰ ਦਿੰਦੀਆਂ ਹਨ। ਉਨ੍ਹਾਂ ਕਿਹਾ, ਸਾਡੇ ਧਾਰਮਿਕ ਸਥਾਨ ਸਾਡੀ ਸ਼ਰਧਾ ਦਾ ਕੇਂਦਰ ਅਤੇ ਅਧਿਆਤਮਕ ਸ਼ਕਤੀ ਦਾ ਸੋਮਾ ਹਨ।

ਹਰ ਵਾਰ ਪਰਮ, ਸਰਵਉੱਚ ਸੱਤਾ ਨੂੰ ਨਮਨ ਕਰਕੇ ਅਪਾਰ ਸ਼ਕਤੀ ਤੇ ਸੰਤੁਸ਼ਟੀ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ  ਮੈਂ ਅੱਜ ਬਹੁਤ ਖ਼ੁਸ਼ ਹਾਂ ਕਿ ਨਵਰਾਤਰਿਆਂ ਦਾ ਦਿਹਾੜਾ ਆਪਣੀਆਂ ਭੈਣਾਂ ਭਰਾਵਾਂ ਨਾਲ ਮਨਾਉਣ ਦਾ ਅਵਸਰ ਮਿਲਿਆ।

ਉਨ੍ਹਾਂ ਕਿਹਾ ਕਿ ਭਾਰਤੀ ਵਿਦੇਸ਼ ਸ਼ੇਵਾ ਦੇ ਦੌਰਾਨ ਉਨ੍ਹਾਂ ਦਾ ਮਨ ਹਮੇਸ਼ਾਂ ਅੰਮ੍ਰਿਤਸਰ ਵਿਚ ਹੀ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਾਦਾ ਜੀ ਸਰਦਾਰ ਤੇਜਾ ਸਿੰਘ ਸਮੁੰਦਰੀ ਜੀ ਨੇ ਲੋਕ ਸੇਵਾ, ਪੰਥ ਅਤੇ ਦੇਸ਼ ਨੂੰ ਆਪਣੀ ਪੂਰੀ ਜ਼ਿੰਦਗੀ ਸਮਰਪਿਤ ਕਰਦਿਆਂ 17 ਜੁਲਾਈ 1926 ਨੂੰ ਲਾਹੌਰ ਦੀ ਸੈਂਟਰਲ ਜੇਲ੍ਹ ਵਿੱਚ ਸ਼ਹਾਦਤ ਪ੍ਰਾਪਤ ਕੀਤੀ।

ਮੇਰੇ ਮਾਤਾ ਪਿਤਾ ਵੀ ਸਿੱਖਿਆ ਦੇ ਖੇਤਰ ’ਚ ਯੋਗਦਾਨ ਪਾਉਂਦਿਆਂ ਅੰਮ੍ਰਿਤਸਰ ਨਾਲ ਸ਼ੁਰੂ ਤੋਂ ਜੁੜੇ ਰਹੇ। ਹੁਣ ਮੇਰੀ ਵਾਰੀ ਹੈ ਕਿ ਮੈਂ ਅੰਮ੍ਰਿਤਸਰ ਦੇ ਵਿਕਾਸ ਲਈ ਉਹ ਕੁਝ ਕਰਾਂ ਜੋ ਮੈਂ ਭਾਰਤੀ ਵਿਦੇਸ਼ ਸ਼ੇਵਾ ਦੌਰਾਨ ਸੋਚਿਆ ਸੀ।

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਨੌਜਵਾਨਾਂ ’ਚ ਸਮਰੱਥਾ ਦੀ ਕੋਈ ਕਮੀ ਨਹੀਂ ਹੈ। ਕੇਵਲ ਉਨ੍ਹਾਂ ਨੂੰ ਸਹੀ ਅਗਵਾਈ ਅਤੇ ਮਾਰਗ ਦਰਸ਼ਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਅਨੇਕਾਂ ਵਿਦੇਸ਼ਾਂ ਕੰਪਨੀਆਂ ਅੰਮ੍ਰਿਤਸਰ ਵਿਚ ਪੂੰਜੀ ਨਿਵੇਸ਼ ਲਈ ਤਿਆਰ ਹਨ।

ਜਿਸ ਦੁਆਰਾ ਬੇਰੁਜ਼ਗਾਰ ਨੌਜਵਾਨਾਂ ਨੂੰ ਟਰੇਨਿੰਗ ਦੇ ਕੇ ਉਨ੍ਹਾਂ ਨੂੰ ਰੁਜ਼ਗਾਰ ਅਤੇ ਨੌਕਰੀਆਂ ਦੇ ਕਾਬਲ ਬਣਾਏ ਜਾ ਸਕਦੇ ਹਨ। ਇਸ ਮੌਕੇ ਉਨ੍ਹਾਂ ਨਾਲ ਡਾ. ਰਾਮ ਚਾਵਲਾ, ਰਮੇਸ਼ ਸ਼ਰਮਾ, ਸੋਰਵ ਕਪੂਰ, ਸੰਨੀ ਰਾਜਪੂਤ, ਗੋਪਾਲ ਸ਼ਰਮਾ, ਨਵੀਨ ਰਾਣਾ ਵੀ ਮੌਜੂਦ ਸਨ।

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,114FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...