Wednesday, May 22, 2024

ਵਾਹਿਗੁਰੂ

spot_img
spot_img

5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਅਪ੍ਰੈਲ 15, 2024

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਅਬੋਹਰ ਸਬ-ਤਹਿਸੀਲ ਵਿਖੇ ਤਾਇਨਾਤ ਮਾਲ ਪਟਵਾਰੀ ਪਿਆਰਾ ਸਿੰਘ, ਇੰਚਾਰਜ ਮਾਲ ਹਲਕਾ ਸੀਤੋ ਰੋਡ ਅਬੋਹਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਅਬੋਹਰ ਦੇ ਰਹਿਣ ਵਾਲੇ ਰਾਹੁਲ ਸਚਦੇਵਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸ ਦੇ ਪਲਾਟ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ ਜੋ ਕਿ ਪਹਿਲਾਂ ਦੀ ਉਸਦੀ ਮਾਤਾ ਦੇ ਨਾਮ ‘ਤੇ ਸੀ।

ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਵਿੱਚ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਪਟਵਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,109FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...