Tuesday, May 21, 2024

ਵਾਹਿਗੁਰੂ

spot_img
spot_img

ਗੁਜਰਾਤ ਵਿੱਚ ਚੋਣ ਪ੍ਰਚਾਰ ਦੌਰਾਨ ਭਾਵੁਕ ਹੋਏ CM ਮਾਨ, ਕਿਹਾ- ਇਹ ਹੰਝੂ ਵਿਅਰਥ ਨਹੀਂ ਜਾਣਗੇ, ਜਨਤਾ ਅੱਤਿਆਚਾਰਾਂ ਦਾ ਜਵਾਬ ਵੋਟਾਂ ਨਾਲ ਦੇਵੇਗੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਅਪ੍ਰੈਲ, 2024

ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ ਗੁਜਰਾਤ ਦੇ ਭਾਵਨਗਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਉਮੇਸ਼ ਮਕਵਾਨਾ ਦੇ ਹੱਕ ਵਿੱਚ ਰੋਡ ਸ਼ੋਅ ਵਿੱਚ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਦਾ ਮੂਡ ਦੇਖ ਕੇ ਮੈਨੂੰ ਲੱਗਦਾ ਹੈ ਕਿ ਅੱਜ ਤੋਂ ਗੁਜਰਾਤ ਵਿੱਚ ਕ੍ਰਾਂਤੀ ਸ਼ੁਰੂ ਹੋ ਜਾਵੇਗੀ। ਇਸ ਚੋਣ ‘ਚ ਗੁਜਰਾਤ ਵਿੱਚ ਇੱਕ ਨਵੀਂ ਕਹਾਣੀ ਲਿਖੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਲੜਾਈ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਹੈ। ਅਸੀਂ ਇਸ ਨੂੰ ਹਰ ਕੀਮਤ ‘ਤੇ ਜਿੱਤਣਾ ਹੈ।

ਰੋਡ ਸ਼ੋਅ ਦੌਰਾਨ ਆਪਣੇ ਭਾਸ਼ਣ ਦੌਰਾਨ ਜੇਲ੍ਹ ‘ਚ ਬੰਦ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੀ ਕਹਾਣੀ ਸੁਣਾਉਂਦੇ ਹੋਏ ਭਗਵੰਤ ਮਾਨ ਕਾਫ਼ੀ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ‘ਚ ਅੱਤਵਾਦੀ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਉਹ ਮੁਲਾਕਾਤ ਵੀ ਇਸ ਤਰ੍ਹਾਂ ਕਰਵਾ ਰਹੇ ਹਨ, ਜਿਵੇਂ ਉਹ ਕੋਈ ਵੱਡਾ ਅੱਤਵਾਦੀ ਹੋਵੇ।

ਉਨ੍ਹਾਂ ਲੋਕਾਂ ਨੂੰ ਕਿਹਾ ਕਿ ਸਾਡੇ ਇਹ ਹੰਝੂ ਵਿਅਰਥ ਨਹੀਂ ਜਾਣਗੇ। ਦੇਸ਼ ਦੀ ਜਨਤਾ ਭਾਜਪਾ ਦੇ ਅੱਤਿਆਚਾਰਾਂ ਦਾ ਜਵਾਬ ਵੋਟ ਰਾਹੀਂ ਦੇਵੇਗੀ ਅਤੇ ਉਸ ਨੂੰ ਹਰਾ ਕੇ ਸੱਤਾ ਤੋਂ ਲਾਂਭੇ ਕਰੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੀ ਤਾਨਾਸ਼ਾਹੀ ਦਾ ਜਵਾਬ ਦੇਣ ਲਈ ਕੇਜਰੀਵਾਲ ਬਣਨ।

ਮਾਨ ਨੇ ਲੋਕਾਂ ਤੋਂ ਕੇਜਰੀਵਾਲ ਦੇ ਸਮਰਥਨ ‘ਚ ‘ਜੇਲ੍ਹਾਂ ਦੇ ਤਾਲੇ ਟੁੱਟਣਗੇ, ਕੇਜਰੀਵਾਲ ਛੁੱਟਣਗੇ’ ਦੇ ਨਾਅਰੇ ਲਗਵਾਏ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਦਾ ਸੱਚਾ ਸਿਪਾਹੀ ਹਾਂ। ਜਿੱਥੇ ਵੀ ਉਹ ਮੈਨੂੰ ਭੇਜਦੇ ਹਨ ਮੈਂ ਜਾਂਦਾ ਹਾਂ। ਅੱਜ ਮੇਰੀ ਡਿਊਟੀ ਇੱਥੇ (ਗੁਜਰਾਤ) ਲੱਗੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇੱਕ ਹੀ ਨੇਤਾ ਹੈ ਜੋ ਭਾਜਪਾ ਅਤੇ ਨਰਿੰਦਰ ਮੋਦੀ ਨੂੰ ਚੁਣੌਤੀ ਦੇ ਸਕਦਾ ਹੈ, ਉਹ ਹੈ ਅਰਵਿੰਦ ਕੇਜਰੀਵਾਲ। ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ। ਇਸੇ ਲਈ ਭਾਜਪਾ ਨੇ ਇੱਕ ਸਾਜ਼ਿਸ਼ ਤਹਿਤ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾ ਕੇ ਗ੍ਰਿਫ਼ਤਾਰ ਕਰ ਲਿਆ ਤਾਂ ਜੋ ਉਹ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਨਾ ਕਰ ਸਕਣ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ਼ਲਤੀ ਸੀ ਕਿ ਉਨ੍ਹਾਂ ਨੇ ਗ਼ਰੀਬਾਂ ਦੇ ਇਲਾਜ ਲਈ ਮੁਹੱਲਾ ਕਲੀਨਿਕ ਬਣਾਏ, ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਾਰੀ, ਗ਼ਰੀਬ ਬੱਚਿਆਂ ਦੀ ਪੜ੍ਹਾਈ ਲਈ ਦਿੱਲੀ ਵਿੱਚ ਚੰਗੇ ਸਰਕਾਰੀ ਸਕੂਲ ਬਣਾਏ ਅਤੇ ਉਨ੍ਹਾਂ ਨੇ ਬਿਜਲੀ ਅਤੇ ਪਾਣੀ ਮੁਫ਼ਤ ਕਰ ਦਿੱਤਾ। ਜਿਸ ਕਾਰਨ ਆਮ ਲੋਕਾਂ ਨੂੰ ਆਰਥਿਕ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਗਈਆਂ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਸਿਰਫ਼ ਇਕ ਵਿਅਕਤੀ ਨਹੀਂ, ਇਕ ਵਿਚਾਰ ਹੈ। ਤੁਸੀਂ ਕੇਜਰੀਵਾਲ ਨੂੰ ਅੰਦਰ ਕਰ ਸਕਦੇ ਹੋ ਪਰ ਉਨ੍ਹਾਂ ਦੇ ਵਿਚਾਰਾਂ ਨੂੰ ਕਿਵੇਂ ਅੰਦਰ ਕਰੋਗੇ। ਦੇਸ਼ ਵਿੱਚ ਜਿਹੜੇ ਲੱਖਾਂ-ਕਰੋੜਾਂ ਅਰਵਿੰਦ ਕੇਜਰੀਵਾਲ ਪੈਦਾ ਹੋ ਗਏ ਉਨ੍ਹਾਂ ਦਾ ਕੀ ਕਰੋਗੇ? ਤੁਸੀਂ ਉਨ੍ਹਾਂ ਨੂੰ ਕਿਹੜੀ ਜੇਲ੍ਹ ਵਿੱਚ ਪਾਓਗੇ?

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕੇਜਰੀਵਾਲ ਨੇ ਨਾਮ ਦੀ ਰਾਜਨੀਤੀ ਦੀ ਬਜਾਏ ਕੰਮ ਦੀ ਰਾਜਨੀਤੀ ਸ਼ੁਰੂ ਕੀਤੀ ਹੈ। ਇਸ ਵਾਰ ਵੀ ਲੋਕ ਕੰਮ ਦੀ ਰਾਜਨੀਤੀ ਨੂੰ ਵੋਟ ਦੇਣਗੇ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੂਰੇ ਭਾਰਤ ਦੀ ਸਿਆਸੀ ਗੰਦਗੀ ਨੂੰ ਝਾੜੂ ਨਾਲ ਸਾਫ਼ ਕਰਨਗੇ।

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,114FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...