Monday, May 20, 2024

ਵਾਹਿਗੁਰੂ

spot_img
spot_img

ਕਰਮਜੀਤ ਅਨਮੋਲ ਦੀ ਹਿਮਾਇਤ ਵਿੱਚ ਆਈ ਸੋਨੀਆ ਮਾਨ – ਜੈਤੋ ਹਲਕੇ ਦੇ ਪਿੰਡਾਂ ‘ਤੇ ਕਸਬਿਆਂ ਵਿੱਚ ਚੋਣ ਰੈਲੀਆਂ

- Advertisement -

ਯੈੱਸ ਪੰਜਾਬ
ਜੈਤੋਂ/ ਫਰੀਦਕੋਟ, 16 ਅਪ੍ਰੈਲ, 2024

ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਦਾ 8 ਹਜਾਰ ਕਰੋੜ ਰੁਪਏ ਦਾ ਦਿਹਾਤੀ ਵਿਕਾਸ ਫੰਡ ਰੋਕ ਕੇ ਸੂਬੇ ਦੇ ਪਿੰਡਾਂ ਖਾਸ ਕਰਕੇ ਕਿਸਾਨੀ ਨਾਲ ਬਹੁਤ ਵੱਡਾ ਧੱਕਾ ਕੀਤਾ ਹੈ।

ਉੱਘੀ ਪੰਜਾਬੀ ਕਲਾਕਾਰ ਸੋਨੀਆ ਮਾਨ ਅਤੇ ਵਿਧਾਨ ਸਭਾ ਹਲਕਾ ਵਿਧਾਇਕ ਅਮੋਲਕ ਸਿੰਘ ਦੀ ਹਾਜ਼ਰੀ ਵਿੱਚ ਜੈਤੋ ਹਲਕੇ ਦੇ ਪਿੰਡ ਮੱਤਾ, ਰੋੜੀਕਪੂਰਾਂ, ਚੈਨਾ, ਸੇਵੇਵਾਲਾ, ਬਾਜਾਖਾਨਾ, ਡੋਡ, ਬਰਗਾੜੀ, ਢਿੱਲਵਾਂ ਅਤੇ ਪੰਜਗਰਾਈਂ ਵਿੱਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਰਮਜੀਤ ਅਨਮੋਲ ਨੇ ਕਿਹਾ ਕਿ ਲੋਕਾਂ ਦੀ ਵੋਟ ਦੀ ਤਾਕਤ ਨਾਲ ਪਾਰਲੀਮੈਂਟ ਵਿੱਚ ਜਾ ਕੇ ਕੇਂਦਰ ਤੋਂ ਪਾਈ-ਪਾਈ ਦਾ ਹਿਸਾਬ ਲਿਆ ਜਾਵੇਗਾ।

ਆਪ ਉਮੀਦਵਾਰ ਨੇ ਆਮ ਆਦਮੀ ਪਾਰਟੀ ਦੀਆਂ ਪਿਛਲੇ ਦੋ ਸਾਲਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਿਸ਼ ਅਤੇ ਮੈਰਿਟ ਦੇ ਆਧਾਰ ਉੱਤੇ ਨੌਕਰੀਆਂ ਦੇਣ ਤੋਂ ਇਲਾਵਾ ਹਰ ਘਰ ਨੂੰ ਮੁਫਤ ਬਿਜਲੀ ਦੀ ਸਹੂਲਤਾ ਦਿੱਤੀ ਗਈ ਹੈ। ਉਨਾਂ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਟੇਲਾਂ ਤੱਕ ਨਹਿਰੀ ਪਾਣੀ ਮਿਲਿਆ ਹੈ।

ਕਰਮਜੀਤ ਅਨਮੋਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਪੂਰੇ ਹਿੰਦੁਸਤਾਨ ਦੀ ਲੜਾਈ ਲੜ ਰਿਹਾ ਹੈ। ਇਸ ਲਈ ਆਪ ਉਮੀਦਵਾਰਾਂ ਦੇ ਹੱਥ ਮਜਬੂਤ ਕਰਕੇ ਪਾਰਲੀਮੈਂਟ ਵਿੱਚ ਭੇਜਣਾ ਜਰੂਰੀ ਹੈ, ਤਾਂ ਜੋ ਮੋਦੀ ਸਰਕਾਰ ਦੀ ਤਾਨਾਸ਼ਾਹੀ ਦਾ ਤਖਤਾ ਪਲਟਾਇਆ ਜਾ ਸਕੇ।

ਉੱਘੇ ਕਲਾਕਾਰ ਸੋਨੀਆ ਮਾਨ ਨੇ ਕਰਮਜੀਤ ਅਨਮੋਲ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਇੱਕ ਸਿਆਸੀ ਆਗੂ ਵਜੋਂ ਨਹੀਂ ਸਗੋਂ ਕਲਾਕਾਰ ਅਤੇ ਕਿਸਾਨੀ ਅੰਦੋਲਨ ਦੀ ਆਵਾਜ਼ ਬਣ ਕੇ ਕਰਮਜੀਤ ਅਨਮੋਲ ਲਈ ਵੋਟਾਂ ਮੰਗਣ ਆਈ ਹਾਂ।

ਉਹਨਾਂ ਕਿਹਾ ਕਿ ਫਰੀਦਕੋਟ ਹਲਕੇ ਦੀ ਸੇਵਾ ਕਬੂਲਣਾ ਕਰਮਜੀਤ ਦਾ ਇਸ ਲੋਕ ਸਭਾ ਹਲਕੇ ਲਈ ਸਨੇਹ ਅਤੇ ਪਿਆਰ ਪ੍ਰਗਟ ਕਰਦਾ ਹੈ। ਉਹਨਾਂ ਕਿਹਾ ਕਿ ਕੇਂਦਰ ਤੋਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬੀਜੇਪੀ ਨੂੰ ਸੱਤਾ ਤੋਂ ਲਾਂਭੇ ਕਰਨਾ ਬਹੁਤ ਜਰੂਰੀ ਹੈ। ਜੇ ਗਲਤੀ ਨਾਲ ਫਿਰ ਬੀਜੇਪੀ ਸਰਕਾਰ ਆਉਂਦੀ ਹੈ ਤਾਂ ਦੇਸ਼ ਵਿੱਚੋਂ ਲੋਕਤੰਤਰ ਖਤਮ ਹੋ ਜਾਵੇਗਾ ਅਤੇ ਤਾਨਾਸ਼ਾਹੀ ਦਾ ਕਾਲਾ ਦੌਰ ਸ਼ੁਰੂ ਹੋ ਜਾਵੇਗਾ।

ਜੈਤੋ ਹਲਕੇ ਤੋਂ ਵਿਧਾਇਕ ਅਮੋਲਕ ਸਿੰਘ ਨੇ ਇਹਨਾਂ ਚੋਣ ਰੈਲੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਸੂਬੇ ਵਿੱਚ ਸਿਆਸੀ ਸਮੀਕਰਨ ਬਣ ਰਹੇ ਹਨ ਆਮ ਆਦਮੀ ਪਾਰਟੀ ਇਕੱਲੀ ਸਭ ਤੋਂ ਵੱਧ ਮਜਬੂਤ ਪਾਰਟੀ ਬਣ ਕੇ ਉਭਰ ਰਹੀ ਹੈ।

ਕਿਉਂਕਿ ਦੋ ਸਾਲਾਂ ਵਿੱਚ ਹੀ ਇਸਨੇ ਲੋਕਾਂ ਵਿੱਚ ਆਪਣਾ ਆਧਾਰ ਬਣਾ ਲਿਆ ਹੈ ਉਹਨਾਂ ਕਿਹਾ ਕਿ ਹੁਣ ਪਾਰਟੀ ਦੇ ਪਾਰਲੀਮੈਂਟ ਮੈਂਬਰ ਜਿੱਤਣ ਨਾਲ ਪਾਰਟੀ ਦੀ ਤਾਕਤ ਦੁਗਣੀ ਹੋ ਜਾਵੇਗੀ ਅਤੇ ਉਹ ਕਰਮਜੀਤ ਅਨਮੋਲ ਨਾਲ ਮਿਲ ਕੇ ਹਲਕੇ ਦੇ ਰਹਿੰਦੇ ਕੰਮ ਕਰਾਉਣ ਵਿੱਚ ਕਾਮਯਾਬ ਹੋਣਗੇ।

ਇਸ ਦੌਰਾਨ ਰੈਲੀ ਵਿਚ ਧਰਮਜੀਤ ਸਿੰਘ ਰਾਮਿਆਣਾ ਵਾਈਸ ਚੇਅਰਮੈਨ ਸੀਵਰੇਜ ਬੋਰਡ ਪੰਜਾਬ, ਸੁਖਜੀਤ ਸਿੰਘ ਢਿਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ, ਹਰਿ ਸਿਮਰਨ ਸਿੰਘ ਪ੍ਰਧਾਨ ਟਰੱਕ ਯੂਨੀਅਨ ਜੈਤੋ ਅਤੇ ਇਕਬਾਲ ਰੋਡ ਪ੍ਰਧਾਨ ਟਰੱਕ ਯੂਨੀਅਨ ਬਾਜਾਖਾਨਾ ਡਾਕਟਰ ਲਛਮਣ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਜੈਤੋ ਵੀ ਹਾਜਿਰ ਸਨ।

ਇਹਨਾਂ ਰੈਲੀਆਂ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਪੰਚਾਂ ਸਰਪੰਚਾਂ ਨੇ ਵੀ ਸੰਬੋਧਨ ਕੀਤਾ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,116FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...