Tuesday, May 21, 2024

ਵਾਹਿਗੁਰੂ

spot_img
spot_img

ਤਰਨਜੀਤ ਸਿੰਘ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖ਼ੇ ਮੱਥਾ ਟੇਕਿਆ, ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਅਪ੍ਰੈਲ, 2024

ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹੇ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬੜੀ ਸ਼ਰਧਾ ਭਾਵਨਾ ਨਾਲ ਦੇਸ਼, ਪੰਜਾਬ ਅਤੇ ਅੰਮ੍ਰਿਤਸਰ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ।

ਉਨ੍ਹਾਂ ਕੁਝ ਸਮਾਂ ਇਲਾਹੀ ਬਾਣੀ ਦੇ ਕੀਰਤਨ ਦਾ ਵੀ ਆਨੰਦ ਮਾਣਿਆ। ਉਪਰੰਤ ਵਾਪਸੀ ’ਤੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨਾਲ ਰਸਮੀ ਮੁਲਾਕਾਤ ਕੀਤੀ।

ਇਸ ਮੌਕੇ ਸਿੰਘ ਸਾਹਿਬ ਤੇ ਸ. ਸੰਧੂ ਨੇ ਸ. ਤੇਜਾ ਸਿੰਘ ਸਮੁੰਦਰੀ ਜੋ ਸ. ਸੰਧੂ ਦੇ ਦਾਦਾ ਜੀ ਸਨ, ਵੱਲੋਂ ਪੰਥ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਤਿਹਾਸਕ ਸਿੱਖ ਗੁਰਦੁਆਰਿਆਂ ਨੂੰ ਅਜ਼ਾਦ ਕਰਾਉਣ ਲਈ ਪਾਏ ਗਏ ਯੋਗਦਾਨ ਅਤੇ ਉਨ੍ਹਾਂ ਵੱਲੋਂ ਲਾਹੌਰ ਦੀ ਜੇਲ੍ਹ ਵਿਖੇ ਦਿੱਤੀ ਗਈ ਸ਼ਹਾਦਤ ਨੂੰ ਯਾਦ ਕੀਤਾ। ਉਨ੍ਹਾਂ ਕੁਝ ਵਕਤ ਆਪਸੀ ਵਿਚਾਰ ਚਰਚਾ ਕੀਤੀ।

ਸ. ਸੰਧੂ ਨੇ ਕਿਹਾ ਕਿ ਹਰੇਕ ਸਿੱਖ ਹੀ ਨਹੀਂ ਅਮਨ ਸ਼ਾਂਤੀ ਚਾਹੁਣ ਵਾਲਾ ਅਤੇ ਹਰੇਕ ਰੱਬੀ ਭੈਅ ਰੱਖਣ ਵਾਲੇ ਮਨੁੱਖ ਦਾ ਸਿਰ ਸ੍ਰੀ ਅੰਮ੍ਰਿਤਸਰ ਤੇ ਸ੍ਰੀ ਦਰਬਾਰ ਸਾਹਿਬ ਵਲ ਨੂੰ ਝੁਕਦਾ ਹੈ।

ਗੁਰੂ ਰਾਮ ਦਾਸ ਜੀ ਦੀ ਇਹ ਨਗਰੀ ਅੰਮ੍ਰਿਤਸਰ ਸਿਫ਼ਤੀ ਦਾ ਘਰ ਹੈ ਅਤੇ ਉਨ੍ਹਾਂ ਜਥੇਦਾਰ ਸਾਹਿਬ ਨੂੰ ਉਨ੍ਹਾਂ ਵੱਲੋਂ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵਿਸ਼ੇਸ਼ ਪੈਕੇਜ ਲੈ ਕੇ ਆਉਣ ਅਤੇ ਇੰਦੌਰ ਦੀ ਤਰਾਂ ਇੱਥੋਂ ਦੀ ਸਾਫ਼ ਸਫ਼ਾਈ ਅਤੇ ਸੁੰਦਰ ਬਣਾਉਣ ਵਲ ਵਿਸ਼ੇਸ਼ ਧਿਆਨ ਦੇਣ ਬਾਰੇ ਆਪਣੇ ਏਜੰਡੇ ਤੋਂ ਜਾਣੂ ਕਰਾਇਆ।

ਇਸ ਮੌਕੇ ਚੁਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਅੱਜ ਅਕਾਲ ਪੁਰਖ ਅੱਗੇ ਨਤਮਸਤਕ ਹੋਣ ਆਏ ਹਨ। ਅੱਜ ਕੋਈ ਵੀ ਰਾਜਨੀਤਿਕ ਗਲ ਨਹੀਂ ਕਰਾਂਗਾ। ਉਨ੍ਹਾਂ ਕਿਹਾ ਕਿ ਇਸ ਰੂਹਾਨੀ ਪਵਿੱਤਰ ਅਸਥਾਨ ‘ਤੇ ਦਿਲ ਨੂੰ ਸਕੂਨ ਅਤੇ ਆਪਸੀ ਸਦਭਾਵਨਾ ਦੀਆਂ ਭਾਵਨਾਵਾਂ ਉਜਾਗਰ ਹੁੰਦੀਆਂ ਹਨ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਅਤੇ ਅੰਮ੍ਰਿਤਮਈ ਗੁਰਬਾਣੀ ਸਰਵਣ ਕਰਕੇ ਜੋ ਸਕੂਨ ਪ੍ਰਾਪਤ ਹੁੰਦਾ ਹੈ ਉਹ ਕਿਤੇ ਨਹੀਂ ਮਿਲ ਸਕਦਾ। ਅੱਜ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਨਤਮਸਤਕ ਹੋ ਕੇ ਅੰਮ੍ਰਿਤਮਈ ਕੀਰਤਨ ਸਰਵਣ ਕੀਤਾ।

ਸ਼ੁਕਰਾਨਾ ਕਰਦਾ ਹਾਂ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਮਿਹਰ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਹਮੇਸ਼ਾ ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਬਲ ਬੁੱਧੀ ਬਖ਼ਸ਼ਿਸ਼ ਕਰਨ ਕਿ ਮੈਂ ਅੰਮ੍ਰਿਤਸਰ ਅਤੇ ਲੋਕਾਂ ਦੀ ਸੇਵਾ ਕਰ ਸਕਾਂ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,114FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...