Friday, May 17, 2024

ਵਾਹਿਗੁਰੂ

spot_img
spot_img

ਬੇਅੰਤ ਸਿੰਘ ਦੀ ਚਿੱਟੀ ਪੱਗ ਨੂੰ ਤਾਂ ਬਖ਼ਸ਼ ਦਿਓ: ਰਾਜਾ ਵੜਿੰਗ ਦਾ ਰਵਨੀਤ ਬਿੱਟੂ ’ਤੇ ਵੱਡਾ ਹਮਲਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਅਪ੍ਰੈਲ, 2024

ਪੰਜਾਬ ਕਾਂਗਰਸ ਦੇ ਪ੍ਰਧਾਨ ਸ: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੇ ਦਿਨੀਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਅਤੇ ਇਸ ਵਾਰ ਭਾਰਤੀ ਜਨਤਾ ਪਾਰਟੀ ਦੀ ਟਿਕਟ ’ਤੇ ਚੋਣ ਲੜ ਰਹੇ ਲੁਧਿਆਣਾ ਦੇ ਸੰਸਦ ਮੈਂਬਰ ਸ: ਰਵਨੀਤ ਸਿੰਘ ਬਿੱਟੂ ’ਤੇ ਤਿੱਖਾ ਹਮਲਾ ਬੋਲਿਆ ਹੈ।

ਰਵਨੀਤ ਸਿੰਘ ਬਿੱਟੂ ਦੇ ਚੋਣ ਪ੍ਰਚਾਰ ਲਈ ਲੁਧਿਆਣਾ ਵਿੱਚ ਲੱਗੇ ਹਰਡਿੰਗਜ਼ ਵਿੱਚ ਸ: ਬੇਅੰਤ ਸਿੰਘ ਦੀ ਤਸਵੀਰ ਦੀ ਵਰਤੋਂ ਕੀਤੇ ਜਾਣ ’ਤੇ ਆਪਣਾ ਇਤਰਾਜ਼ ਅਤੇ ਗੁੱਸਾ ਜ਼ਾਹਿਰ ਕਰਦਿਆਂ ਰਾਜਾ ਵੜਿੰਗ ਨੇ ਅੱਜ ਸੋਸ਼ਲ ਮੀਡੀਆ ਪਲੇਟਫ਼ਾਰਮ ‘ਐਕਸ’ ’ਤੇ ਟਵੀਟ ਕਰਕੇ ਲਿਖ਼ਿਆ ਹੈ ਕਿ ‘ਬਿੱਟੂ ਜੀ ਤੁਸੀਂ ਆਪ ਤਾਂ ਭਾਜਪਾ ਦੇ ਖੇਮੇ ਵਿੱਚ ਖੜ੍ਹ ਕੇ ਆਪਣੀ ਸੱਤਾ ਦੀ ਭੁੱਖ ਵਾਲੀ ਸ਼ਖਸੀਅਤ ਨੂੰ ਜੱਗ ਜਾਹਰ ਕਰ ਦਿੱਤਾ ਹੈ ਪਰ ਸ: ਬੇਅੰਤ ਜੀ ਦੀ ਉਸ ਚਿੱਟੀ ਪੱਗ ਨੂੰ ਤਾਂ ਬਖ਼ਸ਼ ਦਿਓ, ਉਹਨਾਂ ਨੂੰ ਤਾਂ ਬਦਨਾਮ ਨਾ ਕਰੋ। ਉਹਨਾਂ ਦੀ ਫ਼ੋਟੋ ਨੂੰ ਤੁਸੀਂ ਆਹ ਵੋਟਾਂ ਲਈ ਵਰਤ ਕੇ ਉਹਨਾਂ ਦੀ ਸ਼ਹਾਦਤ ਦਾ ਮਜ਼ਾਕ ਬਣਾ ਰਹੇ ਹੋ। ਅਕਲ ਨੂੰ ਹੱਥ ਮਾਰੋ।’

ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਾਂਗਰਸ ਨਾਲ ਸੰਬਧਤ ਸਨ ਅਤੇ ਉਨ੍ਹਾਂ ਦੇ ਪੋਤੇ ਰਵਨੀਤ ਸਿੰਘ ਬਿੱਟੂ ਵੀ ਹੁਣ ਤਕ ਕਾਂਗਰਸ ਨਾਲ ਹੀ ਸੰਬੰਧਤ ਰਹੇ ਪਰ 2024 ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹਨਾਂ ਨੇ ਕਾਂਗਰਸ ਨੂੰ ਅਲਵਿਦਾ ਆਖ਼ ਕੇ ਭਾਜਪਾ ਦਾ ਪੱਲਾ ਫ਼ੜ ਲਿਆ ਸੀ ਅਤੇ ਭਾਜਪਾ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,123FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...