Wednesday, May 22, 2024

ਵਾਹਿਗੁਰੂ

spot_img
spot_img

BJP ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ ‘ਚ ਵਿਰੋਧ ਕਰਨ ਕਾਰਨ ਦਰਜਨਾਂ ਆਗੂ ਗ੍ਰਿਫਤਾਰ, KKU ਵੱਲੋਂ ਤਿੱਖਾ ਵਿਰੋਧ

- Advertisement -

ਦਲਜੀਤ ਕੌਰ
ਬਾਘਾਪੁਰਾਣਾ, 18 ਅਪ੍ਰੈਲ , 2024

ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਤੋਂ ਉਮੀਦਵਾਰ ਹੰਸ ਰਾਜ ਹੰਸ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਦੇ ਐਲਾਨ ਦੇ ਬਾਵਜੂਦ ਅੱਜ ਬਾਘਾਪੁਰਾਣਾ ਵਿਖੇ ਚੋਣ ਪ੍ਰਚਾਰ ਦਾ ਪ੍ਰੋਗਰਾਮ ਰੱਖਿਆ ਸੀ। ਇਸ ਦੀ ਭਿਣਕ ਪੈਂਦੇ ਹੀ ਕਿਰਤੀ ਕਿਸਾਨ ਯੂਨੀਅਨ ਨੇ ਚੌਂਕ ਵਿੱਚ ਖੜ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਜਿਸ ਕਰਕੇ ਪੁਲਿਸ ਨੇ ਕਿਰਤੀ ਕਿਸਾਨ ਯੂਨੀਅਨ ਦੇ ਦਰਜਨਾਂ ਆਗੂਆ ਤੇ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਸੀ ਆਈ ਏ ਸਟਾਫ ਵਿਖੇ ਬੰਦ ਕਰ ਦਿੱਤਾ

ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਿਲਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਬੂਟਾ ਸਿੰਘ ਤਖਾਣਵੱਧ ਨੇ ਕਿਹਾ ਕਿ ਅੱਜ ਕਿਸਾਨ ਵਿਰੋਧ ਭਾਜਪਾ ਦਾ ਕਰਦੇ ਹਨ ਪਰ ਆਪ ਸਰਕਾਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਭਾਜਪਾ ਦੀ ਬੀ ਟੀਮ ਹੋਣ ਦਾ ਸਬੂਤ ਦੇ ਦਿੱਤਾ ਹੈ।

ਉਹਨਾਂ ਕਿਹਾ ਕਿ ਭਾਜਪਾ ਨੇ 700 ਕਿਸਾਨ ਸ਼ਹੀਦ ਕੀਤੇ, ਲਖੀਮਪੁਰ ‘ਚ ਕਿਸਾਨ ਮਾਰੇ, ਕਿਸਾਨਾਂ ਦੀ ਮੰਗ ਅਨੁਸਾਰ ਐਮ ਐਸ ਪੀ ਦਾ ਗਾਰੰਟੀ ਕਾਨੂੰਨ ਨਹੀਂ ਬਣਾਇਆ। ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਨਹੀਂ ਕੀਤੀ ਤੇ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਲਾਗੂ ਨਹੀਂ ਕੀਤੀਆਂ, ਸੂਬਿਆਂ ਦੇ ਅਧਿਕਾਰ ਛਾਂਗ ਰਹੀਂ ਹੈ,

ਘੱਟ ਗਿਣਤੀਆਂ ਦੇ ਕਤਲੇਆਮ ਕਰਵਾ ਰਹੀ ਹੈ, ਮਹਿੰਗਾਈ, ਬੇਰੁਜ਼ਗਾਰੀ ਦੇ ਰਿਕਾਰਡ ਤੋੜ ਰਹੀ ਹੈ ਤੇ ਚੋਣ ਪ੍ਰਚਾਰ ਕਰਕੇ ਵੋਟਾਂ ਮੰਗ ਰਹੀ ਹੈ ਸ਼ੁਰੂ ਕਰ ਦਿੱਤਾ। ਭਾਜਪਾ ਕਿਸ ਮੂੰਹ ਨਾਲ ਪੰਜਾਬੀਆਂ ਤੋੰ ਵੋਟਾਂ ਮੰਗ ਰਹੀ ਹੈ, ਇਹ ਪੰਜਾਬੀਆਂ ਦੀਆਂ ਵੋਟਾਂ ਦੀ ਬਿਲਕੁਲ ਵੀ ਹੱਕਦਾਰ ਨਹੀਂ ਹੈ। ਇਸ ਕਰਕੇ ਸੰਯੁਕਤ ਕਿਸਾਨ ਮੋਰਚੇ ਦਾ ਪੂਰੇ ਭਾਰਤ ਵਿੱਚ ਸੱਦਾ ਹੈ ਕਿ ਭਾਜਪਾ ਉਮੀਦਵਾਰਾਂ ਨੂੰ ਪਿੰਡਾਂ, ਸ਼ਹਿਰਾਂ ‘ਚ ਵੜਣ ਨਹੀਂ ਦੇਵਾਂਗੇ ਤੇ ਜਿੱਥੇ ਆਉਣਗੇ ਉਥੇ ਹੀ ਘੇਰਾਂਗੇ।

ਉਹਨਾਂ ਦੱਸਿਆ ਕਿ ਬਾਘਾਪੁਰਾਣਾ ਥਾਣੇ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਚਮਕੌਰ ਸਿੰਘ ਰੋਡੇ, ਜ਼ਿਲ੍ਹਾ ਆਗੂ ਜਸਮੇਲ ਸਿੰਘ ਰਾਜੇਆਣਾ, ਔਰਤ ਵਿੰਗ ਦੇ ਆਗੂ ਛਿੰਦਰਪਾਲ ਕੌਰ ਰੋਡੇ, ਜਗਵਿੰਦਰ ਕੌਰ ਰਾਜੇਆਣਾ, ਅੰਗਰੇਜ, ਮਨਜੀਤ ਰਾਜੇਆਣਾ ਤੋਂ ਬਿਨਾਂ ਅਜਮੇਰ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਜੰਟ ਸਿੰਘ ਛੋਟਾ ਘਰ,

ਸਰਬਜੀਤ ਲੰਗੇਆਣਾ, ਨਿਰਮਲ ਨੱਥੂਵਾਲਾ, ਬਲਕਰਨ ਸਿੰਘ, ਸੁਖਜਿੰਦਰ ਸਿੰਘ, ਸੁਰਜੀਤ ਸਿੰਘ ਵੈਰੋਕੇ, ਗੁਰਸੇਵਕ ਸਿੰਘ, ਜਸਕਰਨ ਸਿੰਘ, ਚਰਨਜੀਤ ਸਿੰਘ ਭਲੂਰ, ਅੰਗਰੇਜ਼ ਸਿੰਘ, ਰਣਧੀਰ ਸਿੰਘ, ਅਮਰੀਕ ਸਿੰਘ, ਸਿਕੰਦਰ ਸਿੰਘ, ਧੰਨਾ ਸਿੰਘ, ਕਾਲਾ ਕੋਟਲਾ, ਜਗਰੂਪ ਸਿੰਘ, ਲੰਗੇਆਣਾ, ਨੂੰ ਪੁਲਿਸ ਨੇ ਗ੍ਰਿਫਤਾਰ ਕਰ ਰੱਖਿਆ ਹੈ, ਜਿਸ ਦੇ ਖਿਲਾਫ ਬਾਘਾਪੁਰਾਣਾ ਥਾਣੇ ਦਾ ਘਿਰਾਓ ਸ਼ੁਰੂ ਕਰ ਦਿੱਤਾ ਗਿਆ ਹੈ। ਜੇਕਰ ਆਗੂਆਂ ਨੂੰ ਨਾ ਛੱਡਿਆ ਗਿਆ ਤਾਂ ਇਸ ਦੇ ਖਿਲਾਫ ਸੰਘਰਸ਼ ਕਰਾਂਗੇ।

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,109FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...