Tuesday, May 21, 2024

ਵਾਹਿਗੁਰੂ

spot_img
spot_img

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਹੋਣਗੇ ਫੇਸਬੁੱਕ ਉੱਤੇ ਲਾਈਵ

- Advertisement -

ਯੈੱਸ ਪੰਜਾਬ
ਤਰਨ ਤਾਰਨ, 18 ਅਪ੍ਰੈਲ, 2024

ਜ਼ਿਲਾ੍ਹ ਚੋਣ ਅਫਸਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਲੋਕ ਸਭਾ ਚੋਣਾ-2024 ਦੇ ਸਬੰਧ ਰਾਜ ਦੇ ਹਰ ਇੱਕ ਨਾਗਰਿਕ ਅਤੇ ਵੋਟਰ ਦੇ ਨਾਲ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ਼੍ਰੀ ਸੀਬਿਨ ਸੀ ਫੈਸਬੁੱਕ ਲਾਇਵ ਸੈਸ਼ਨ ਰਾਹੀਂ ਸਵੇਰੇ 11 ਤੋਂ 11:30 ਵਜੇ ਤੱਕ ਰੁਬਰੂ ਹੋਣਗੇ।

\ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ 19 ਅਪ੍ਰੈਲ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਖੁਦ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਦਿੱਤੇ ਜਾਣਗੇ। ਇਸ ਲਾਈਵ ਪ੍ਰੋਗਰਾਮ ਦਾ ਨਾਮ ‘ਟਾਕ ਟੂ ਯੂਅਰ ਸੀਈਓ ਪੰਜਾਬ’ ਰੱਖਿਆ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲਾ੍ਹ ਚੋਣ ਅਫਸਰ ਨੇ ਦੱਸਿਆ ਕਿ “ਇਸ ਵਾਰ 70 ਪਾਰ” ਦੇ ਟੀਚੇ ਨੂੰ ਹਾਸਲ ਕਰਨ ਲਈ ਅਤੇ ਲੋਕਾਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਵਾਸਤੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ ਅਤੇ ਮੁੱਖ ਚੋਣ ਅਧਿਕਾਰੀ ਵੱਲੋਂ ਫੇਸਬੁੱਕ ਲਾਈਵ ਹੋ ਕੇ ਪੰਜਾਬ ਦੇ ਵੋਟਰਾਂ ਨਾਲ ਗੱਲਬਾਤ ਕਰਨਾ ਵੀ ਇਸੇ ਲੜੀ ਦਾ ਹਿੱਸਾ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਮੁੱਖ ਚੋਣ ਦਫ਼ਤਰ ਵੱਲੋਂ ਇਕ ਨਿਯਮਤ ਪੋਡਕਾਸਟ ਦੀ ਸ਼ੁਰੂਆਤ ਵੀ ਕੀਤੀ ਗਈ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਇਆ ਜਾਂਦਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ।

ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਫੇਸਬੁੱਕ ਉੱਤੇ ਅਧਿਕਾਰਤ ਪੇਜ ‘ਤੇ ਲਾਈਵ ਹੋ ਕੇ ਲੋਕ ਸਭਾ ਚੋਣਾਂ ਨਾਲ ਜੁੜੇ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਇਸ ਅੱਧੇ ਘੰਟੇ ਦੇ ਲਾਈਵ ਸੈਸ਼ਨ ਦੌਰਾਨ ਉਨ੍ਹਾਂ ਨੂੰ ਕੂਮੈਂਟ ਕਰਕੇ ਸਵਾਲ ਪੁੱਛਣ ਤੋਂ ਇਲਾਵਾ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਵੀ ਦੇ ਸਕਦਾ ਹੈ। ਸਵਾਲ ਜਾਂ ਸੁਝਾਅ ਲਾਈਵ ਦੌਰਾਨ ਵੀ ਪੁੱਛੇ ਜਾ ਸਕਦੇ ਹਨ ਜਾਂ ਸਵੇਰੇ 11 ਵਜੇ ਤੋਂ ਪਹਿਲਾਂ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਉੱਤੇ ਵੀ ਭੇਜੇ ਜਾ ਸਕਦੇ ਹਨ।

ਜ਼ਿਲਾ੍ਹ ਚੋਣ ਅਫਸਰ ਨੇ ਅੱਗੇ ਦੱਸਿਆ ਕਿ ਇਸ ਲਾਈਵ ਦਾ ਮਕਸਦ ਚੋਣਾਂ ਬਾਰੇ ਲੋਕਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਅਤੇ ਉਨ੍ਹਾਂ ਨੂੰ ਵੋਟਿੰਗ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਹੈ।ਸ਼੍ਰੀ ਸੰਦੀਪ ਕੁਮਾਰ ਨੇ ਕਿਹਾ ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਪਹਿਲਾਂ ਹੀ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਹਦਾਇਤਾਂ ਅਤੇ ਵੇਰਵਿਆਂ ਨੂੰ ਲਗਾਤਾਰ ਅੱਪਡੇਟ ਕੀਤਾ ਜਾਂਦਾ ਹੈ ਅਤੇ ਹਾਲ ਵਿੱਚ ਹੀ ਮੁੱਖ ਚੋਣ ਦਫ਼ਤਰ ਪੰਜਾਬ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ `ਤੇ ਸਰਗਰਮ ਭੂਮਿਕਾ ਨਿਭਾਉਣ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,114FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...