Sunday, May 19, 2024

ਵਾਹਿਗੁਰੂ

spot_img
spot_img

CEO Punjab ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 19 ਅਪ੍ਰੈਲ, 2024

ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਬਣਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਤੇ ਉਨ੍ਹਾਂ ਦੇ ਕੀਮਤੀ ਸੁਝਾਅ ਲੈਣ ਲਈ ਆਪਣੀ ਕਿਸਮ ਦੀ ਪਹਿਲਕਦਮੀ ਤਹਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਵਿਸ਼ੇ ਤਹਿਤ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨਾਲ ਰਾਬਤਾ ਬਣਾਇਆ।

ਇਸ ਸੈਸ਼ਨ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ ਅਤੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਕਮਿਸ਼ਨ ਨੂੰ ਰਿਪੋਰਟ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀ ਵੋਟ ਪ੍ਰਤੀਸ਼ਤਤਾ 65.96 ਫੀਸਦ ਰਹੀ ਸੀ ਅਤੇ ਹੁਣ ਲੋਕ ਸਭਾ ਚੋਣਾਂ 2024 ਦੌਰਾਨ ਇਹ ਟੀਚਾ 70 ਫੀਸਦ ਮਿੱਥਿਆ ਗਿਆ ਹੈ। ਸਿਬਿਨ ਸੀ ਨੇ ਇਹ ਵੀ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ, 2024 ਤੱਕ ਬਣਾ ਸਕਦੇ ਹਨ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਹੁਣ ਤੱਕ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਕਮਿਸ਼ਨ ਨੂੰ ਸੀ-ਵਿਜਲ ਐਪ ‘ਤੇ 1059 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 733 ਸਹੀ ਪਾਈਆਂ ਗਈਆਂ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 100 ਮਿੰਟਾਂ ਦੇ ਅੰਦਰ-ਅੰਦਰ 689 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਸੀ-ਵਿਜਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਐਸ.ਪੀ.) ਰਾਹੀਂ ਉਲੰਘਣਾਵਾਂ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ।

ਪੰਜਾਬ ਵਿੱਚ ਪੋਲਿੰਗ ਦੌਰਾਨ ਗਰਮੀ ਤੋਂ ਰਾਹਤ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਵੋਟਰਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦੇਣ ਲਈ ਪੋਲਿੰਗ ਸਟੇਸ਼ਨਾਂ ਵਿਖੇ ਮਿੱਠੇ ਜਲ (ਛਬੀਲ) ਦਾ ਪ੍ਰਬੰਧ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਵੋਟਰਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਹਰੇਕ ਪੋਲਿੰਗ ਸਟੇਸ਼ਨ ‘ਤੇ ਵਾਟਰ ਕੂਲਰ, ਪੱਖੇ, ਬੈਠਣ ਦਾ ਪ੍ਰਬੰਧ ਅਤੇ ਸ਼ੈੱਡ ਹੋਣਗੇ। ਜੇਕਰ ਵੋਟ ਪਾਉਣ ਲਈ ਕਤਾਰ ਵਿੱਚ 10 ਤੋਂ ਵੱਧ ਲੋਕ ਲੱਗੇ ਹੋਣਗੇ ਤਾਂ ਬੈਠਣ ਲਈ ਕੁਰਸੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ।

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਬੱਚਿਆਂ ਲਈ ਵਿਸ਼ੇਸ਼ ਕਰੈੱਚ ਰੂਮ, ਬਿਰਧਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀਆਂ ਕਤਾਰਾਂ ਅਤੇ ਹਰੇਕ ਪੋਲਿੰਗ ਸਟੇਸ਼ਨ ‘ਤੇ ਘੱਟੋ-ਘੱਟ ਇੱਕ ਵੀਲਚੇਅਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਪੋਲਿੰਗ ਸਟਾਫ਼ ਨੂੰ ਮੈਡੀਕਲ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।

ਹਥਿਆਰ ਜਮ੍ਹਾਂ ਕਰਵਾਉਣ ਬਾਰੇ ਪੁੱਛੇ ਸਵਾਲ ਦੇ ਸਬੰਧ ਵਿਚ ਸਿਬਿਨ ਸੀ ਨੇ ਕਿਹਾ ਕਿ ਇਹ ਹਰ ਕਿਸੇ ਲਈ ਲਾਜ਼ਮੀ ਨਹੀਂ ਹੈ ਅਤੇ ਲੋਕ ਆਪਣੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਅਸਲਾ ਰੱਖਣ ਦਾ ਕਾਰਨ ਦੱਸ ਕੇ ਇਸਦੀ ਛੋਟ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਦੀ ਸਮੀਖਿਆ ਲਈ ਹਰੇਕ ਜ਼ਿਲ੍ਹੇ ਵਿਚ ਪਹਿਲਾਂ ਹੀ ਇਕ-ਇੱਕ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮਹਿਲਾ ਸਟਾਫ਼ ਨੂੰ ਉਨ੍ਹਾਂ ਦੇ ਘਰਾਂ ਨੇੜੇ ਚੋਣ ਡਿਊਟੀ ‘ਤੇ ਤਾਇਨਾਤ ਕਰਨ ਦਾ ਵਿਸ਼ੇਸ਼ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਦੀ ਵੈੱਬਸਾਈਟ ‘ਤੇ ਬੀ.ਐਲ.ਓਜ਼ ਦੀ ਸੂਚੀ ਉਪਲੱਬਧ ਕਰਵਾਈ ਗਈ ਹੈ।

ਆਨਲਾਈਨ ਵੋਟਿੰਗ ਦੀ ਸਹੂਲਤ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਿਬਿਨ ਸੀ ਨੇ ਵੋਟਰਾਂ ਨੂੰ ਦੱਸਿਆ ਕਿ ਅਜੇ ਤੱਕ ਭਾਰਤੀ ਚੋਣ ਕਮਿਸ਼ਨ ਵੱਲੋਂ ਅਜਿਹੀ ਕੋਈ ਸਹੂਲਤ ਨਹੀਂ ਦਿੱਤੀ ਗਈ ਹੈ ਅਤੇ ਇੱਥੋਂ ਤੱਕ ਕਿ 1600 ਦੇ ਕਰੀਬ ਰਜਿਸਟਰਡ ਐਨ.ਆਰ.ਆਈ. ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਸਬੰਧਤ ਪੋਲਿੰਗ ਸਟੇਸ਼ਨਾਂ ‘ਤੇ ਹੀ ਜਾਣਾ ਪਵੇਗਾ।

ਉਨ੍ਹਾਂ ਦੱਸਿਆ ਕਿ ਵੋਟਰ ਆਪਣੀ ਵੋਟ ਪਾਉਣ ਲਈ ਵੋਟਰ ਕਾਰਡ ਤੋਂ ਇਲਾਵਾ ਆਧਾਰ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੰਸ, ਮਨਰੇਗਾ ਜੌਬ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਦੇ ਹਨ।

ਸੁਰੱਖਿਆ ਪ੍ਰਬੰਧਾਂ ਬਾਰੇ ਗੱਲ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਸਰਹੱਦੀ ਇਲਾਕਿਆਂ ਅਤੇ ਪਛਾਣ ਕੀਤੇ ਗਏ ਸੰਵੇਦਨਸ਼ੀਲ ਪੋਲਿੰਗ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੀਆਂ 25 ਕੰਪਨੀਆਂ ਸੂਬੇ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਗਿਣਤੀ ਲੋੜ ਅਨੁਸਾਰ ਵਧਾਈ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਵੋਟਿੰਗ ਵਾਲੇ ਦਿਨ ਅਰਥਾਤ 1 ਜੂਨ ਨੂੰ ਸੂਬੇ ਭਰ ਦੇ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ‘ਤੇ ਤਿੱਖੀ ਨਜ਼ਰ ਰੱਖਣ ਲਈ ਫਲਾਇੰਗ ਸਕੁਐਡ ਵਹੀਕਲ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਪੂਰੀ ਤਰ੍ਹਾਂ ਸਰਗਰਮ ਹਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...