Friday, May 17, 2024

ਵਾਹਿਗੁਰੂ

spot_img
spot_img

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 19 ਅਪ੍ਰੈਲ, 2024

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ ਤੋਂ ਓ ਪੀ ਡੀ ਸੇਵਾਵਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਕਿਹਾ ਹੈ ਕਿ ਹਸਪਤਾਲ ਵਿਚ ਲੋੜਵੰਦਾਂ ਵਾਸਤੇ ਓ ਪੀ ਡੀ ਸੇਵਾਵਾਂ ਮੁਫਤ ਹੋਣਗੀਆਂ।

ਅੱਜ ਇਥੇ ਇਕ ਅਹਿਮ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਜਦੋਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਹੋਈਆਂ ਸਨ ਤਾਂ ਸਾਡੇ ਵਿਰੋਧੀਆਂ ਨੇ ਇਸ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਦੇ ਕੰਮ ਵਿਚ ਰੁਕਾਵਟਾਂ ਪਾਉਣ ਵਾਸਤੇ ਅਦਾਲਤਾਂ ਵਿਚ ਪਹੁੰਚ ਕਰਨ ਸਮੇਤ ਬਹੁਤ ਸਾਰੀਆਂ ਜੁਗਤਾਂ ਲੜਾਈਆਂ ਸੀ ਜੋ ਸਾਰੀਆਂ ਫੇਲ੍ਹ ਸਾਬਤ ਹੋਈਆਂ ਹਨ।

ਉਹਨਾਂ ਦੱਸਿਆ ਕਿ ਅਸੀਂ ਪੜਾਅ ਦਰ ਪੜਾਅ ਮੁਸ਼ਕਿਲਾਂ ਨੂੰ ਹੱਲ ਕਰਦੇ ਹੋਏ ਹੁਣ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸ਼ਿਜ਼ ਵਿਖੇ ਓ ਪੀ ਡੀ ਸੇਵਾਵਾਂ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ ਅਤੇ 5 ਮਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰ ਕੇ ਕੀਰਤਨ ਅਤੇ ਅਰਦਾਸ ਕਰਨ ਉਪਰੰਤ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ।

ਉਹਨਾਂ ਇਹ ਵੀ ਦੱਸਿਆ ਕਿ ਹਸਪਤਾਲ ਵਿਚ ਅਤਿ ਆਧੁਨਿਕ ਮਸ਼ੀਨਰੀ ਲਗਾਈ ਜਾ ਰਹੀ ਹੈ ਜਿਸ ਨਾਲ ਵੱਖ-ਵੱਖ ਬਿਮਾਰੀਆਂ ਦੇ ਇਲਾਜ ਦੀ ਸਹੂਲਤ ਮਿਲੇਗੀ ਅਤੇ ਇਸ ਹਸਪਤਾਲ ਵਿਚ ਪ੍ਰੋਫੈਸ਼ਨਲ ਡਾਕਟਰ ਆਪਣੀਆਂ ਸੇਵਾਵਾਂ ਨਿਭਾਉਣਗੇ।

ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਬਾਲਾ ਸਾਹਿਬ ਹਸਪਤਾਲ ਵਿਚ ਮੁਫਤ ਡਾਇਲਸਿਸ ਦੀ ਸੇਵਾ ਚਲ ਰਹੀ ਹੈ ਤੇ ਹੁਣ ਤੱਕ 75 ਹਜ਼ਾਰ ਲੋਕ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ। ਉਹਨਾਂ ਦੱਸਿਆ ਕਿ ਇਸੇ ਤਰੀਕੇ ਅਣਗਿਣਤ ਮਰੀਜ਼ ਗੁਰਦੁਆਰਾ ਬੰਗਲਾ ਸਾਹਿਬ ਵਿਚ ਚਲ ਮੈਡੀਕਲ ਸੈਂਟਰ ਵਿਚ 50 ਰੁਪਏ ਵਿਚ ਐਮ ਆਰ ਆਈ ਤੇ ਸੀ ਟੀ ਸਕੈਨ ਕਰਵਾ ਚੁੱਕੇ ਹਨ।

ਇਸ ਮੌਕੇ ਉਹਨਾਂ ਇਹ ਵੀ ਦੱਸਿਆ ਕਿ ਇਸ ਵਾਰ ਦਿੱਲੀ ਫਤਿਹ ਦਿਵਸ 27 ਅਤੇ 28 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ ਮਨਾਇਆ ਜਾ ਰਿਹਾ ਹੈ ਜਿਸਦੇ ਪਹਿਲੇ ਦਿਨ ਕੀਰਤਨ ਦਰਬਾਰ ਹੋਵੇਗਾ ਤੇ ਅਗਲੇ ਦਿਨ ਗੁਰੂ ਕੀਆਂ ਲਾਡਲੀਆਂ ਫੌਜਾਂ ਆਪਣਾ ਜੌਹਰ ਵਿਖਾਉਣਗੀਆਂ। ਸਮਾਗਮ ਵਾਸਤੇ ਸਾਰੇ ਪੰਜਾਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੂਹ ਪੰਥਕ ਸੰਸਥਾਵਾਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ।

ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ਵਿਚ ਸਿੱਖ ਮਸਲੇ ਹੱਲ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਐਲਾਨ ਕਰਨ ਦਾ ਮਨ ਬਣਾ ਚੁੱਕਾ ਹੈ ਜਿਸਦਾ ਰਸਮੀ ਐਲਾਨ ਅਗਲੇ ਹਫਤੇ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਥੇ ਕਰਤਾਰਪੁਰ ਸਾਹਿਬ ਲਾਂਘੇ ਦੀ ਸਥਾਪਨਾ ਕੀਤੀ, ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਵੀਰ ਬਾਲ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ, 1984 ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਭੇਜਿਆ, ਉਥੇ ਹੀ ਹੋਰ ਸਿੱਖ ਮਸਲੇ ਵੀ ਵੱਡੀ ਪੱਧਰ ’ਤੇ ਹੱਲ ਕੀਤੇ ਹਨ ਜੋ ਅੱਜ ਤੱਕ ਕਿਸੇ ਨੇ ਨਹੀਂ ਹੱਲ ਕੀਤੇ ਸਨ।

ਇਸ ਮੌਕੇ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,123FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...