Friday, May 17, 2024

ਵਾਹਿਗੁਰੂ

spot_img
spot_img

ਬਸਪਾ ਨੇ ਫ਼ਰੀਦਕੋਟ ਅਤੇ ਗੁਰਦਾਸਪੁਰ ਹਲਕਿਆਂ ਲਈ ਉਮੀਦਵਾਰ ਐਲਾਨੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਜਲੰਧਰ, 20 ਅਪ੍ਰੈਲ, 2024

ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਤੇ ਸ਼੍ਰੀ ਵਿਪੁਲ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਰੀਦਕੋਟ ਤੋਂ ਉਮੀਦਵਾਰ ਸ਼੍ਰੀ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਮਜੋਤਰਾ ਜੀ ਹੋਣਗੇ।

ਕੇਂਦਰੀ ਕੋਆਰਡੀਨੇਟਰ ਸ਼੍ਰੀ ਵਿਪੁਲ ਕੁਮਾਰ ਜੀ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਜੀ ਵਲੋਂ ਲਿਆ ਜਾ ਰਿਹਾ ਹੈ।

ਬਸਪਾ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਜੀ ਬਸਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਹਨ ਅਤੇ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ। ਸ ਗੜੀ ਨੇ ਗੁਰਦਾਸਪੁਰ ਤੋ ਦਿੱਤੇ ਉਮੀਦਵਾਰਾਂ ਬਾਰੇ ਬੋਲਦਿਆਂ ਕਿਹਾ ਕਿ ਇੰਜੀਨੀਅਰ ਰਾਜਕੁਮਾਰ ਜਨੋਤਰਾ ਜੀ ਮਹਾਸ਼ਾ ਭਾਈਚਾਰੇ ਤੋਂ ਅਤੇ ਆਲ ਇੰਡੀਆ ਮਹਾਸ਼ਾ ਏਕਤਾ ਮੰਚ ਦੇ ਪ੍ਰਧਾਨ ਵੀ ਹਨ।

ਸ ਗੜ੍ਹੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਵੇਲੇ 1985, 1989 ,1992 ਅਤੇ 1996 ਦੀ ਲੋਕ ਸਭਾ ਚੋਣ ਵਿੱਚ ਮਹਾਸ਼ਾ ਭਾਈਚਾਰੇ ਦੇ ਸ੍ਰੀ ਧਰਮ ਚੰਦ ਜੀ ਨੂੰ ਲੋਕ ਸਭਾ ਗੁਰਦਾਸਪੁਰ ਚਾਰ ਵਾਰ ਲੜਾਈ ਅਤੇ 30 ਸਾਲ ਬਾਅਦ ਬਹੁਜਨ ਸਮਾਜ ਪਾਰਟੀ ਨੇ ਮੁੜ ਤੋਂ ਮਹਾਸ਼ਾ ਭਾਈਚਾਰੇ ਨੂੰ ਪੂਰੇ ਪੰਜਾਬ ਵਿੱਚ ਲਾਮਬੰਦੀ ਕਰਨ ਦੇ ਲਈ ਗੁਰਦਾਸਪੁਰ ਦੀ ਟਿਕਟ ਦਿੱਤੀ ਹੈ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,123FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...