Friday, May 17, 2024

ਵਾਹਿਗੁਰੂ

spot_img
spot_img

ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਹਾਦਸੇ ਵਿੱਚ ਜ਼ਖ਼ਮੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਅਪ੍ਰੈਲ, 2024:

ਪੰਜਾਬ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਕਾਰ ਹਾਦਸੇ ਦਾ ਸ਼ਿਕਾਰ ਹੋਈ ਹੈ ਅਤੇ ਇਸ ਹਾਦਸੇ ਵਿੱਚ ਅੰਗਦ ਸਿੰਘ, ਉਨ੍ਹਾਂ ਦਾ ਸੁਰੱਖ਼ਿਆ ਕਰਮੀ ਅਤੇ ਡਰਾਈਵਰ ਜ਼ਖ਼ਮੀ ਹੋ ਗਏ।

ਅੰਗਦ ਸੈਣੀ ਦੀ ਐੱਸ.ਯੂ.ਵੀ. ਦਾ ਇਹ ਹਾਦਸਾ ਚੰਡੀਗੜ੍ਹ-ਨਵਾਂਸ਼ਹਿਰ ਸੜਕ ’ਤੇ ਪਿੰਡ ਟੌਂਸਾ ਨੇੜੇ ਸਵੇਰੇ ਲਗਪਗ 9 ਵਜੇ ਹੋਇਆ। ਖ਼ਬਰ ਅਨੁਸਾਰ ਉਹਨਾਂ ਦੀ ਗੱਡੀ ਦੇ ਅੱਗੇ ਜਾਂਦੀ ਇੱਕ 108 ਐਂਬੂਲੈਂਸ ਨੇ ਅਚਾਨਕ ਬਰੇਕ ਲਾਈ ਤਾਂ ਉਹਨਾਂ ਦੀ ਗੱਡੀ ਬਚਾਅ ਲਈ ਮੁੜੀ ਤੇ ਡਿਵਾਈਡਰ ਵਿੱਚ ਜਾ ਲੱਗੀ।

ਅੰਗਦ ਸੈਣੀ ਨੂੰ ਜ਼ਖ਼ਮੀ ਹਾਲਤ ਵਿੱਚ ਚੰਡੀਗੜ੍ਹ ਦੇ ਮੈਕਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਹ ਜ਼ੇਰ-ਏ-ਇਲਾਜ ਹਨ। ਮਿਲ ਰਹੀ ਜਾਣਕਾਰੀ ਅਨੁਸਾਰ ਅੰਗਦ ਸੈਣੀ ਅਤੇ ਕਾਰ ਵਿੱਚ ਸਵਾਰ ਸੁਰੱਖ਼ਿਆ ਕਰਮੀ ਅਤੇ ਡਰਾਈਵਰ ਸਲਾਮਤ ਹਨ ਕਿਉਂਕਿ ਹਾਦਸਾ ਹੁੰਦੇ ਹੀ ਕਾਰ ਦੇ ਏਅਰਬੈਗ ਖੁਲ੍ਹ ਗਏ ਜੋ ਸਹਾਈ ਸਾਬਿਤ ਹੋਏ।

ਕਾਂਗਰਸ ਦੇ ਦੋ ਵਾਰ ਦੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਸੈਣੀ ਦੇ ਬੇਟੇ ਅੰਗਦ ਸੈਣੀ 2017 ਵਿੱਚ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਟਿਕਟ ’ਤੇ ਜੇਤੂ ਬਣੇ ਸਨ। ਉਹਨਾਂ ਨੇ ਆਪਣੇ ਚਾਚਾ ਚਰਨਜੀਤ ਸਿੰਘ ਚੰਨੀ ਨੂੰ ਹਰਾਇਆ ਸੀ। ਉਹ ਉਸ ਸਮੇਂ ਚੁਣੇ ਗਏ ਸਭ ਤੋਂ ਘੱਟ ਉਮਰ ਦੇ ਵਿਧਾਇਕ ਸਨ।

ਬਾਅਦ ਵਿੱਚ ਉਨ੍ਹਾਂ ਦਾ ਵਿਆਹ ਉੱਤਰ ਪ੍ਰਦੇਸ਼ ਤੋਂ ਕਾਂਗਰਸ ਵਿਧਾਇਕ ਅਦਿਤੀ ਸਿੰਘ ਨਾਲ ਹੋਇਆ ਸੀ। ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ 2022 ਵਿੱਚ ਟਿਕਟ ਦੇਣੋਂ ਨਾਂਹ ਕਰ ਦਿੱਤੀ ਸੀ ਕਿਉਂਕ ਉਨ੍ਹਾਂ ਦੀ ਪਤਨੀ ਨੇ ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਨੂੰ ਛੱਡ ਦਿੱਤਾ ਸੀ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਈ ਸੀ। ਇਸ ਤੋਂ ਬਾਅਦ 2022 ਵਿੱਚ ਅੰਗਦ ਸੈਣੀ ਨੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ। ਇਸ ਤੋਂ ਬਾਅਦ ਮਈ 2022 ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਅੰਗਦ ਸੈਣੀ ਨੂੂੰ ਮੁੜ ਕਾਂਗਰਸ ਵਿੱਚ ਸ਼ਾਮਲ ਕਰਵਾ ਲਿਆ ਸੀ।

 

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,123FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...