Monday, May 27, 2024

ਵਾਹਿਗੁਰੂ

spot_img
spot_img

ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ‘ਆਮ ਆਦਮੀ ਪਾਰਟੀ’ ਛੱਡੀ, ਕੇਜਰੀਵਾਲ ਦੇ ਨਾਂਅ ਭੇਜਿਆ ਅਸਤੀਫ਼ਾ

- Advertisement -

ਯੈੱਸ ਪੰਜਾਬ
ਲੁਧਿਆਣਾ, 24 ਅਪ੍ਰੈਲ, 2024

ਪੰਜਾਬ ਦੇ ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਬੁੱਧਵਾਰ ਨੂੰ ‘ਆਮ ਆਦਮੀ ਪਾਰਟੀ’ ਦੀ ਮੁੱਢਲੀ ਮੈਂਬਰਿਸ਼ਪ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਜੱਸੀ ਖੰਗੂੜਾ ਜੋ 2007 ਵਿੱਚ ਕਾਂਗਰਸ ਦੀ ਟਿਕਟ’ਤੇ ਕਿਲਾ ਰਾਏਪੁਰ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ, 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।

ਲੁਧਿਆਣਾ ਲੋਕ ਸਭਾ ਹਲਕੇ ਤੋਂ ‘ਆਪ’ ਦੀ ਟਿਕਟ ਦੀ ਦਾਅਵੇਦਾਰੀ ਕਰਨ ਵਾਲਿਆਂ ਵਿੱਚੋਂ ਮੋਹਰੀ ਨੇਤਾਵਾਂ ਵਿੱਚ ਖੰਗੂੜਾ ਦਾ ਨਾਂਅ ਲਿਆ ਜਾ ਰਿਹਾ ਸੀ। ਜੱਸੀ ਖੰਗੂੜਾ ਦਾ ਅਸਤੀਫ਼ਾ ‘ਆਮ ਆਦਮੀ ਪਾਰਟੀ’ ਵੱਲੋਂ ਲੁਧਿਆਣਾ ਲੋਕ ਸਭਾ ਹਲਕੇ ਲਈ ਪਾਰਟੀ ਵੱਲੋਂ ਲੁਧਿਆਣਾ ਕੇਂਦਰੀ ਦੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਬਣਾਏ ਜਾਣ ਦੇ ਕੁਝ ਦਿਨ ਬਾਅਦ ਹੀ ਆਇਆ ਹੈ।

ਸਾਬਕਾ ਵਿਧਾਇਕ ਨੇ ਮੀਡੀਆ ਨੂੰ ਦੱਸਿਆ ਕਿ ਉਹ ਤੁਰੰਤ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ।

ਖੰਗੂੜਾ ਨੇ ਆਪਣਾ ਅਸਤੀਫ਼ਾ ਜੇਲ੍ਹ ਵਿੱਚ ਬੰਦ ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਾਂਅ ਭੇਜਿਆ ਹੈ ਅਤੇ ਇਸ ਨੂੂੰ ਜਨਤਕ ਵੀ ਕੀਤਾ ਹੈ।

ਆਪਣੇ ਅਸਤੀਫ਼ੇ ਵਿੱਚ ਖੰਗੂੜਾ ਨੇ ਲਿਖ਼ਿਆ ਹੈ ਕਿ ‘ਹਾਲਾਂਕਿ ਤੁਹਾਡੀ ਪਾਰਟੀ ਵਿੱਚ ਮੇਰਾ ਕਾਰਜਕਾਲ ਮੁਕਾਬਲਤਨਓ ਛੋਟਾ ਰਿਹਾ ਹੈ, ਇਸ ਨੇ ਮੈਨੂੰ ਇਸ ਗੱਲ ਦੀ ਕੀਮਤ ਦਰਸਾ ਦਿੱਤੀ ਹੈ ਕਿ ਨਵੀਂਆਂ ਪਾਰਟੀਆਂ ਕਿਵੇਂ ਕੰਮ ਕਰਦੀਆਂ ਹਨ। ਇਸ ਲਈ ਮੈਂ ਧੰਨਵਾਦੀ ਹਾਂ।’

ਸਾਬਕਾ ਵਿਧਾਇਕ ਨੇ ਕੇਜਰੀਵਾਲ ਦੀ ਨਜ਼ਰਬੰਦੀ ਤੋਂ ਜਲਦੀ ਰਿਹਾਈ ਅਤੇ ਸਮੁੱਚੇ ਤੌਰ ’ਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ।

- Advertisement -

ਸਿੱਖ ਜਗ਼ਤ

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

ਯੈੱਸ ਪੰਜਾਬ ਅੰਮ੍ਰਿਤਸਰ, 26 ਮਈ, 2024 ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,094FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...