Sunday, May 19, 2024

ਵਾਹਿਗੁਰੂ

spot_img
spot_img

‘ਆਮ ਆਦਮੀ ਪਾਰਟੀ’ ਦਾ ਚੰਨੀ ‘ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ!

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਅਪ੍ਰੈਲ, 2024

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉਸ ਬਿਆਨ ‘ਤੇ ਜਵਾਬੀ ਹਮਲਾ ਕੀਤਾ ਹੈ, ਜਿਸ ‘ਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਪੰਜਾਬ ‘ਚ ‘ਆਪ’ ਦੀ ਸਰਕਾਰ 1 ਜੂਨ ਤੋਂ ਬਾਅਦ ਡਿੱਗ ਜਾਵੇਗੀ।

ਬੁੱਧਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ‘ਚ ‘ਆਪ’ ਆਗੂ ਅਤੇ ਬੁਲਾਰਾ ਨੀਲ ਗਰਗ ਨੇ ਕਿਹਾ ਕਿ 1 ਜੂਨ ਤੋਂ ਬਾਅਦ ਭਗਵੰਤ ਮਾਨ ਦੀ ਸਰਕਾਰ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤੀ ਨਾਲ ਪੰਜਾਬ ਦੀ ਭਲਾਈ ਲਈ ਕੰਮ ਕਰੇਗੀ, ਪਰੰਤੂ ਚਰਨਜੀਤ ਸਿੰਘ ਚੰਨੀ ਨੂੰ ਯਕੀਨ ਨਹੀਂ ਹੈ ਕਿ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਚਿਹਰਾ ਚਮਤਕਾਰ ਕਰ ਸਕੇਗਾ।

ਨੀਲ ਗਰਗ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਆਪਣੇ ਸਿਆਸੀ ਸਫ਼ਰ ਦੇ ਅੰਤ ਵਿਚ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਪਹਿਲਾਂ ਹੀ ਪੂਰੀ ਤਰ੍ਹਾਂ ਨਕਾਰ ਦਿੱਤਾ ਗਿਆ ਸੀ। ਲੋਕਾਂ ਨੇ ਉਨ੍ਹਾਂ ਦੇ (ਚਰਨਜੀਤ ਚੰਨੀ) ਭਤੀਜੇ ਕੋਲੋਂ ਈਡੀ ਵੱਲੋਂ ਬਰਾਮਦ ਕੀਤੀ ਨਕਦੀ ਦਾ ਢੇਰ ਵੀ ਦੇਖਿਆ ਹੈ, ਇਸ ਲਈ ਉਸ ਦਾ ਭ੍ਰਿਸ਼ਟਾਚਾਰ ਕਿਸੇ ਤੋਂ ਲੁਕਿਆ ਨਹੀਂ ਹੈ।

‘ਆਪ’ ਆਗੂ ਨੇ ਕਿਹਾ ਕਿ ਚਰਨਜੀਤ ਚੰਨੀ ਪੰਜਾਬ ਅਤੇ ਜਲੰਧਰ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹਨ। ਉਨ੍ਹਾਂ ਕੋਲ ਲੋਕਾਂ ਨੂੰ ਕਹਿਣ ਲਈ ਕੁਝ ਵੀ ਨਹੀਂ ਹੈ। ਉਨ੍ਹਾਂ ਦੀ ਸਰਕਾਰ (ਕਾਂਗਰਸ ਸਰਕਾਰ) ਦੌਰਾਨ ਹੋਏ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਦਾ ਕੋਈ ਸਪੱਸ਼ਟੀਕਰਨ ਨਹੀਂ ਹੈ। ਇਸ ਲਈ ਉਹ ਕੁਝ ਕੁ ਵੋਟਾਂ ਪੱਕੀਆਂ ਕਰਨ ਲਈ ਇਹ ਸਭ ਕੁਝ ਕਹਿ ਰਿਹਾ ਹਨ।

ਨੀਲ ਗਰਗ ਨੇ ਕਿਹਾ ਕਿ ਉਹ (ਆਪ ਵਿਧਾਇਕ) ਕ੍ਰਾਂਤੀਕਾਰੀ ਆਗੂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਨ ਅਤੇ ਓਪਰੇਸ਼ਨ ਲੋਟਸ ਵੀ ਉਨ੍ਹਾਂ ਨੂੰ ਕਿਸੇ ਵੀ ਗਲਤ ਦਿਸ਼ਾ ਵਿੱਚ ਲੈ ਕੇ ਜਾਣ ਵਿੱਚ ਅਸਫਲ ਹੀ ਸਾਬਿਤ ਰਿਹਾ ਹੈ।

ਨੀਲ ਗਰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਸਭ ਤੋਂ ਵੱਡਾ ਫ਼ਤਵਾ ਦਿੱਤਾ ਹੈ ਅਤੇ ਅਸੀਂ ਲੋਕਾਂ ਦੇ ਫ਼ੈਸਲੇ ਦਾ ਪੂਰਾ ਸਤਿਕਾਰ ਕਰਦੇ ਹਾਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 13 ਦੀਆਂ 13 ਸੀਟਾਂ ਜ਼ਰੂਰ 1 ਜੂਨ ਨੂੰ ਜਿੱਤ ਜਾਵੇਗਾ, ਪਰੰਤੂ ਆਉਣ ਵਾਲੇ ਸਮੇਂ ‘ਚ ਚਰਨਜੀਤ ਚੰਨੀ ਜ਼ਰੂਰ ਜੇਲ੍ਹ ਜਾਣਗੇ, ਕਿਉਂਕਿ ਉਨ੍ਹਾਂ ਦੇ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਦਾ ਪਰਦਾਫਾਸ਼ ਹੋਵੇਗਾ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,120FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...