Thursday, December 5, 2024
spot_img
spot_img
spot_img
spot_img

Punjab Govt ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ-ਵੱਖ ਸ਼ਖਸ਼ੀਅਤਾਂ ਦਾ State Award ਨਾਲ ਕੀਤਾ ਜਾਵੇਗਾ ਸਨਮਾਨ

ਯੈੱਸ ਪੰਜਾਬ
ਚੰਡੀਗੜ੍ਹ, 2 ਦਸੰਬਰ, 2024

ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ Punjab ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ State Award ਨਾਲ ਸਨਮਾਨ ਕੀਤਾ ਜਾਵੇਗਾ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ Dr. Baljit Kaur ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 3 ਦਸੰਬਰ ਨੂੰ ਫਰੀਦਕੋਟ ਵਿਖੇ ਹੋਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਪੱਧਰ ਦੇ ਇਸ ਸਮਾਗਮ ਵਿੱਚ ਉੱਤਮ ਕੰਮ ਕਰਨ ਵਾਲੇ ਕਰਮਚਾਰੀਆਂ, ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਵੱਖ-ਵੱਖ ਸ਼੍ਰੇਣੀਆਂ ਅਧੀਨ ਸਨਮਾਨਿਤ ਕੀਤਾ ਜਾਵੇਗਾ।

ਉਹਨਾਂ ਵੱਲੋਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਸਮਾਰੋਹ ਵਿੱਚ ਸ਼ਾਮਿਲ ਹੋ ਕੇ ਉਹਨਾਂ ਦੀ ਭਲਾਈ ਲਈ ਚੱਲ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਸਬੰਧੀ ਜਾਣਕਾਰੀ ਪ੍ਰਾਪਤ ਕਰਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ