ਯੈੱਸ ਪੰਜਾਬ
ਚੰਡੀਗੜ, 2 ਦਸੰਬਰ, 2024
Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ Punjab ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਦਫ਼ਤਰ ਨਾਭਾ, ਜਿਲ੍ਹਾ Patiala ਵਿਖੇ ਤਾਇਨਾਤ Narinder Singh, ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਵਾ ਇਨਕਲੇਵ ਨਾਭਾ ਦੇ ਵਸਨੀਕ ਭੋਲਾ ਚੰਦ ਸਿੰਗਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ Vigilance Bureau ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਦੋਸ਼ੀ ਨਰਿੰਦਰ ਸਿੰਘ ਜੇ.ਈ.ਉਸ ਦੇ ਘਰ ਵਿੱਚ ਲਗਾਏ ਗਏ ਬਿਜਲੀ ਮੀਟਰ ਦੇ ਲੋਡ ਦੇ ਬਕਾਇਆ ਜੁਰਮਾਨੇ ਨੂੰ ਐਡਜਸਟ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਜੇਈ ਪਹਿਲਾਂ ਵੀ 10,000 ਰੁਪਏ ਲੈ ਚੁੱਕਾ ਹੈ ਅਤੇ 10,000 ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨਰਿੰਦਰ ਸਿੰਘ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।