ਯੈੱਸ ਪੰਜਾਬ
ਜਲੰਧਰ, 3 ਦਸੰਬਰ, 2024
ਡਵੀਜ਼ਨਲ ਕਮਿਸ਼ਨਰ ਅਤੇ ਚੇਅਰਮੈਨ NRIs ਸਭਾ Punjab Pardip Kumar Sabharwal ਨੇ ਜ਼ਿਲ੍ਹਾ ਮਾਲ ਅਫ਼ਸਰਾਂ ਨਾਲ ਮੀਟਿੰਗ ਕਰਕੇ NRIs ਦੇ ਕੋਰਟ ਕੇਸਾਂ ਅਤੇ ਜਨਰਲ ਸ਼ਿਕਾਇਤਾਂ ਦੇ ਨਿਪਟਾਰੇ ਦਾ ਜਾਇਜ਼ਾ ਲਿਆ।
ਸ੍ਰੀ Sabharwal ਨੇ ਹਦਾਇਤ ਕਰਦਿਆਂ ਕਿਹਾ ਕਿ NRIs ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ।
ਜ਼ਿਕਰਯੋਗ ਹੈ ਕਿ ਐਨ.ਆਰ.ਆਈ.ਸਭਾ ਦੇ ਜ਼ਿਲ੍ਹਾ ਜਲੰਧਰ ਸਮੇਤ 12 ਜ਼ਿਲ੍ਹਾ ਯੂਨਿਟ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਐਸ.ਬੀ.ਐਸ.ਨਗਰ, ਰੂਪਨਗਰ, ਐਸ.ਏ.ਐਸ. ਨਗਰ, ਪਟਿਆਲਾ ਅਤੇ ਮੋਗਾ ਸ਼ਾਮਿਲ ਹਨ।
ਸ੍ਰੀ ਸੱਭਰਵਾਲ ਨੇ ਦੱਸਿਆ ਕਿ ਐਨ.ਆਰ.ਆਈਜ਼ ਭਾਈਚਾਰੇ ਵਲੋਂ ਸੂਬੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਐਨ.ਆਰ.ਆਈਜ਼ ਨੂੰ ਦਰਪੇਸ਼ ਹਰ ਸਮੱਸਿਆ ਦਾ ਸਮੇਂ-ਸਿਰ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਜ਼ਿਲ੍ਹਾ ਮਾਲ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ’ਤੇ ਤੁਰੰਤ ਨਿਪਟਾਰਾ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇ।