ਯੈੱਸ ਪੰਜਾਬ
ਫਰੀਦਕੋਟ, ਦਸੰਬਰ 7, 2024:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. Kultar Singh Sandhwan ਨੇ Ambedkar ਪਾਰਕ, ਪ੍ਰੇਮ ਨਗਰ, ਕੋਟਕਪੂਰਾ ਵਿਖੇ ਡਾ ਭੀਮ ਰਾਓ Ambedkar ਜੀ ਦੀ ਮੂਰਤੀ ਸਥਾਪਨਾ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਕੀਤੀ ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਡਾ. ਭੀਮ ਰਾਓ ਅੰਬੇਦਕਰ ਜੀ ਦੇ 67ਵੇਂ ਪ੍ਰੀ-ਨਿਰਵਾਣ ਦਿਵਸ ਮੌਕੇ ਬਾਬਾ ਸਾਹਿਬ ਜੀ ਦੀ ਮੂਰਤੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਾ ਭੀਮ ਰਾਓ ਅੰਬੇਦਕਰ ਦੀ ਸਮਾਜ ਤੇ ਸਾਡੇ ਸੰਵਿਧਾਨ ਲਈ ਬਹੁਤ ਵੱਡੀ ਦੇਣ ਹੈ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਤੇ ਲੋਕਾਂ ਨੂੰ ਸਿੱਖਿਅਤ ਕਰਨ ਵਿੱਚ ਵੀ ਵੱਡਾ ਕੰਮ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਅੱਜ ਲੋੜ ਹੈ ਕਿ ਵੱਲੋਂ ਬਣਾਏ ਗਏ ਸੰਵਿਧਾਨ ਤੇ ਚੱਲਣ ਦੀ,ਤਾਂ ਜੋ ਸਮਾਜ ਦਾ ਉਹ ਵਰਗ ਜਿਸ ਨੂੰ ਲੋਕ ਨਫਰਤ ਦੀ ਨਿਗਾਹ ਨਾਲ ਦੇਖਦੇ ਸਨ, ਉਨ੍ਹਾਂ ਨੂੰ ਬਣਦੇ ਹੱਕ ਦੇਣ ਦੀ। ਪੰਜਾਬ ਸਰਕਾਰ ਅਜਿਹੇ ਲੋਕਾਂ ਦੀ ਭਲਾਈ ਲਈ ਬਹੁਤ ਉਪਰਾਲ ਕਰ ਰਹੀ ਹੈ ਅਤੇ ਇਸੇ ਤਰ੍ਹਾਂ ਲਗਾਤਾਰ ਕੰਮ ਕਰਦੀ ਰਹੇਗੀ।
ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਪੜ੍ਹਾਈ ਜਰੂਰ ਕਰਵਾਉ, ਪੜ੍ਹਾਈ ਤੋਂ ਵਾਂਝੇ ਨਾ ਰੱਖਿਓ। ਇਹੀ ਬੱਚੇ ਪੜ੍ਹ ਲਿਖ ਕੇ ਸਮਾਜ ਨੂੰ ਤਰੱਕੀ ਵੱਲ ਲੈ ਕੇ ਜਾਣਗੇ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਨੂੰ ਕੰਪਿਊਟਰ ਦਾ ਸ਼ੌਂਕ ਹੈ, ਉਨ੍ਹਾਂ ਨੂੰ ਕੰਪਿਊਟਰ ਦੀ ਟਰੇਨਿੰਗ ਦਿੱਤੀ ਜਾਵੇਗੀ। ਉਸ ਤੋਂ ਬਾਅਦ ਉਨ੍ਹਾਂ ਨੂੰ ਨੌਕਰੀਆਂ ਲਈ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੋਟਕਪੂਰੇ ਦੀ ਇਕ ਖਾਸ ਕਲਾ ਪੰਜਾਬੀ ਕੱਢਵੀਂ ਜੁੱਤੀ, ਜੋ ਕਿ ਬਹੁਤ ਮਸ਼ਹੂਰ ਹੈ। ਇਸ ਪੰਜਾਬੀ ਜੁੱਤੀ ਨੂੰ ਬਾਹਰਲੇ ਦੇਸ਼ਾ ਤੱਕ ਪਹੁੰਚਾਉਣ ਲਈ ਕਲੱਸਟਰ ਤਿਆਰ ਹੈ, ਮਸ਼ੀਨਾਂ ਆਉਣ ਵਾਲੀਆਂ ਹਨ।
ਉਨ੍ਹਾਂ ਕਿਹਾ ਕਿ ਕੋਟਕਪੂਰੇ ਵਿਚ ਰੋਜਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾਣਗੇ, ਤਾਂ ਜੋ ਲੋਕਾਂ ਨੂੰ ਰੁਜਗਾਰ ਮਿਲੇ ਅਤੇ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਜਕੜ੍ਹ ਵਿਚ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਬਜੁਰਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਪੈਨਸ਼ਨਾਂ ਲਵਾਉਣ, ਜੇਕਰ ਉਨ੍ਹਾਂ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਮੈਂ ਉਨ੍ਹਾਂ ਲਈ ਹਾਜਰ ਹਾਂ।
ਸਪੀਕਰ ਸੰਧਵਾਂ ਨੇ ਇਸ ਮੌਕੇ ਅੰਬੇਦਕਰ ਪਾਰਕ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ, ਤਾਂ ਜੋ ਪਾਰਕ ਨੂੰ ਲੋੜ ਅਨੁਸਾਰ ਲੋਕਾਂ ਦੀ ਸਹੂਲਤ ਲਈ ਹੋਰ ਵੀ ਵਧੀਆ ਤਰੀਕੇ ਨਾਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਲਈ ਜਿੰਨੇ ਹੋਰ ਫੰਡ ਦੀ ਜਰੂਰਤ ਹੋਈ ਦਿੱਤੇ ਜਾਣਗੇ, ਤਾਂ ਜੋ ਲੋੜਵੰਦਾਂ ਦੀ ਪੂਰਾ ਸਹਾਇਤਾ ਕੀਤੀ ਜਾ ਸਕੇ।
ਇਸ ਮੌਕੇ ਐਮ .ਪੀ ਫਰੀਦਕੋਟ ਸ. ਸਰਬਜੀਤ ਸਿੰਘ ਦੀ ਧਰਮਪਤਨੀ ਸ਼੍ਰੀਮਤੀ ਸੰਦੀਪ ਕੌਰ ਨੇ ਕਿਹਾ ਕਿ ਜੋ ਵੀ ਸੰਸਥਾ ਗਰੀਬ ਪਰਿਵਾਰਾਂ ਅਤੇ ਬੱਚਿਆਂ ਦੀ ਸਹਾਇਤਾ ਕਰਦੀ ਹੈ, ਅਸੀਂ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਵਾਂਗੇ।
ਉਨ੍ਹਾਂ ਦੱਸਿਆ ਕਿ ਡਾ. ਭੀਮ ਰਾਓ ਨੇ ਦੇਸ਼ ਵਿਚ ਜੋ ਇਸ ਤਰ੍ਹਾਂ ਦੀਆਂ ਕੈਟਾਗਿਰੀਆਂ ਹਨ, ਜਿਨ੍ਹਾਂ ਨੂੰ ਕਾਫੀ ਸਮਾਂ ਪਹਿਲਾਂ ਅਛੂਤ ਕਹਿਕੇ ਸੰਬੋਧਿਤ ਕੀਤਾ ਜਾਂਦਾ ਸੀ। ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਬਰਾਬਰ ਦੇ ਹੱਕ ਦਿਵਾਏ ਹਨ। ਉਨ੍ਹਾਂ ਡਾ. ਭੀਮ ਰਾਓ ਜੀ ਦਾ ਸੰਵਿਧਾਨ ਬਣਾਉਣ ਲਈ ਧੰਨਵਾਦ ਕੀਤਾ ਅਤੇ ਲੋਕਾਂ ਦੀ ਸਹਾਇਤਾ ਕਰਨ ਦਾ ਵਿਸ਼ਵਾਸ ਦਿਵਾਇਆ।
ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਇੰਜੀ. ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ, ਭੁਪਿੰਦਰ ਸਿੰਘ ਸੱਗੂ ਪ੍ਰਧਾਨ ਨਗਰ ਕੌਂਸਲ ਕੋਟਕਪੂਰਾ , ਲਾਲ ਸਿੰਘ ਸੁਲਹਾਣੀ, ਪ੍ਰਧਾਨ ਨਰਿੰਦਰ ਕੁਮਾਰ ਰਾਠੌਰ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਜੱਸਲ, ਜਨਰਲ ਸਕੱਤਰ ਸੁਭਾਸ਼ ਚੰਦਰ, ਖਜਾਨਚੀ ਓਮ ਪ੍ਰਕਾਸ਼ ਗੋਠਵਾਲ, ਮੀਤ ਪ੍ਰਧਾਨ ਮੋਹਨ ਮਹਿੰਦਰ ਅਤੇ ਸੀਨੀਅਰ ਮੈਂਬਰ ਰਾਮ ਚੰਦ ਕਟਾਰੀਆ ਆਦਿ ਹਾਜਰ ਸਨ।