Friday, December 27, 2024
spot_img
spot_img
spot_img

MLA Jimpa ਨੇ ਰੱਖਿਆ School of Happiness ਪ੍ਰੋਜੈਕਟ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ

ਯੈੱਸ ਪੰਜਾਬ
ਹੁਸ਼ਿਅਆਰਪੁਰ, 7 ਦਸੰਬਰ, 2024

ਸਰਕਾਰੀ ਐਲੀਮੈਂਟਰੀ ਸਕੂਲ ਆਦਮਵਾਲ ਦੇ ’ਸਕੂਲ ਆਫ਼ ਹੈਪੀਨੈਸ ਪ੍ਰੋਜੈਕਟ’ ਤਹਿਤ ਬਨਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਅੱਜ ਸਥਾਨਕ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ Bhagwant Singh Mann ਅਤੇ ਸਿੱਖਿਆ ਮੰਤਰੀ Harjot Singh Bains ਦੀ ਦੂਰਅੰਦੇਸ਼ੀ ਸਦਕਾ ਪੰਜਾਬ ਵਿਚ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉਚਾ ਚੁੱਕਣ ਦੀ ਦਿਸ਼ਾ ਵੱਲ ਠੋਸ ਕਦਮ ਉਠਾਏ ਜਾ ਰਹੇ ਹਨ।

ਵਿਧਾਇਕ Jimpa ਨੇ ਦੱਸਿਆ ਕਿ ਬੱਚਿਆਂ ਨੂੰ ਪਲੇਅ ਵੇ ਢੰਗ ਨਾਲ ਪੜ੍ਹਾਈ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਵਾਤਾਵਰਣ ਦੇਣ ਲਈ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਜੈਕਟ ਲਈ 40 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ।

ਵਿਧਾਇਕ ਨੇ ਕਿਹਾ ਕਿ ਆਧੁਨਿਕ ਸੁਵਿਧਾਵਾਂ ਅਤੇ ਪ੍ਰੇਰਣਾਦਾਇਕ ਵਾਤਾਵਰਣ ਨਾਲ ਇਹ ਸਕੂਲ ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਏਗਾ। ਪ੍ਰੋਜੈਕਟ ਤਹਿਤ ਸਕੂਲ ਵਿਚ ਬੁਨਿਆਦੀ ਸੁਵਿਧਾਵਾਂ ਨੂੰ ਬਿਹਤਰ ਕੀਤਾ ਜਾ ਰਿਹਾ ਹੈ ਅਤੇ ਬੱਚਿਆਂ ਲਈ ਸਿੱਖਿਆ ਨੂੰ ਆਨੰਦਦਾਇਕ ਅਤੇ ਪ੍ਰਭਾਵੀ ਬਣਾਇਆ ਜਾਵੇਗਾ।

ਇਸ ਮੌਕੇ ਵਿਧਾਇਕ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਅਤੇ ਕਿਹਾ ਕਿ ਇਹ ਪ੍ਰੇਰਣਾ ਹੋਰ ਬੱਚਿਆਂ ਨੂੰ ਵੀ ਬਿਹਤਰ ਪ੍ਰਦਰਸ਼ਨ ਲਈ ਉਤਸ਼ਾਹਿਤ ਕਰੇਗੀ।

ਇਸ ਸਮਾਗਮ ਵਿਚ ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਹਰਜਿੰਦਰ ਸਿੰਘ, ਸਕੂਲ ਹੈਡ ਪ੍ਰਵੀਨ ਸ਼ਰਮਾ, ਰਾਜਨ ਸੈਣੀ, ਬਖਤਾਵਰ ਸਿੰਘ, ਸੁਮਨ ਬਹਿਲ, ਸਤਵੀਰ ਸਤੀ ਸਮੇਤ ਹੋਰ ਪਤਵੰਤੇ ਮੌਜੂਦ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ