ਯੈੱਸ ਪੰਜਾਬ
ਚੰਡੀਗੜ੍ਹ, 7 ਦਸੰਬਰ, 2024
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ Hardeep Singh Mundian ਨੇ ਵਿਭਾਗ ਵਿੱਚ ਭਰਤੀ ਹੋਏ ਤਿੰਨ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। Chandigarh ਵਿਖੇ ਉਨ੍ਹਾਂ ਵਿਭਾਗ ਵਿੱਚ ਭਰਤੀ ਹੋਏ ਲਾਅ ਅਫ਼ਸਰ ਕੁਲਵੰਤ ਸਿੰਘ ਅਤੇ ਕਲਰਕ ਰੁਪਾਲੀ ਤੇ ਮਿਲਨਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵਿਭਾਗ ਵਿੱਚ ਜੀ ਆਇਆ ਆਖਦਿਆਂ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤੇ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਵੀ ਹਾਜ਼ਰ ਸਨ।
ਸ. Mundian ਨੇ ਕਿਹਾ ਕਿ ਮੁੱਖ ਮੰਤਰੀ ਸ Bhagwant Singh Mann ਦੀ ਅਗਵਾਈ ਹੇਠ ਸਰਕਾਰ ਵੱਲੋਂ ਢਾਈ ਸਾਲ ਦੇ ਸਮੇਂ ਦੌਰਾਨ ਹੁਣ ਤੱਕ 50 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਦੀ ਸਰਕਾਰੀ ਭਰਤੀ ਕੀਤੀ ਗਈ ਹੈ। ਮਕਾਨ ਉਸਾਰੀ ਦੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 223 ਮੁਲਾਜ਼ਮਾਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਆਉਂਦੇ ਸਮੇਂ ਵਿੱਚ ਖਾਲੀ ਅਸਾਮੀਆਂ ਭਰ ਕੇ ਹੋਰ ਭਰਤੀ ਕੀਤੀ ਜਾਵੇਗੀ।
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੀ ਨੌਜਵਾਨੀ ਨੂੰ ਸੂਬੇ ਵਿੱਚ ਹੀ ਰੋਜ਼ਗਾਰ ਦੇ ਸਾਧਨ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਨਿਵੇਸ਼ ਨੂੰ ਹੁਲਾਰਾ ਦਿੰਦਿਆਂ ਨਿਵੇਸ਼ਕਾਂ ਦੇ ਪੱਖੀ ਮਾਹੌਲ ਸਿਰਜਿਆ ਗਿਆ ਹੈ ਜਿਸ ਨਾਲ ਪ੍ਰਾਈਵੇਟ ਖੇਤਰ ਵਿੱਚ ਵੀ ਰੋਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ। ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲ ਰਿਹਾ ਹੈ।