ਯੈੱਸ ਪੰਜਾਬ
ਅੰਮ੍ਰਿਤਸਰ, 12 ਦਸੰਬਰ, 2024
ਕਿਸਾਨਾਂ ਦੀ ਹੱਕੀ ਮੰਗਾਂ ਲਈ Punjab-Haryana ਦੇ Border ਉੱਤੇ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਸ. Jagjit Singh Dallewal ਦੀ ਲਗਾਤਾਰ ਵਿਗੜ ਰਹੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਆਪਣਾ ਹਠੀ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲੈਣਾ ਚਾਹੀਦਾ ਹੈ।
Advocate Dhami ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਕਿਸਾਨਾਂ ਨੂੰ ਅੰਨਦਾਤਾ ਕਹਿ ਕੇ ਸੰਬੋਧਨ ਕਰਦੇ ਹਨ ਜਦਕਿ ਜਮੀਨੀ ਸਥਿਤੀ ਇਹ ਹੈ ਕਿ ਦੇਸ਼ ਦੇ ਅੰਨਦਾਤਾ ਨੂੰ ਅੱਜ ਸੜਕਾਂ ਉੱਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਅਤੇ ਸਰਕਾਰਾਂ ਉਨ੍ਹਾਂ ਉੱਤੇ ਕਈ ਤਰ੍ਹਾਂ ਦੇ ਤਸ਼ੱਦਦ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਾਰੀਆਂ ਫਸਲਾਂ ਉੱਤੇ ਘੱਟੋ ਘੱਟ ਸਮਰਥਨ ਮੁੱਲ ਕਿਸਾਨਾਂ ਦੀ ਹੱਕੀ ਅਤੇ ਜਾਇਜ਼ ਮੰਗ ਹੈ ਅਤੇ ਜੇਕਰ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਸੰਘਰਸ਼ ਦਾ ਰਾਹ ਛੱਡ ਕੇ ਆਪਣੇ ਘਰਾਂ ਨੂੰ ਜਾਣ ਤਾਂ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ ਦਾ ਕਾਨੂੰਨ ਸੰਸਦ ਅੰਦਰ ਬਿਨਾ ਦੇਰੀ ਪਾਸ ਕਰਨਾ ਚਾਹੀਦਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਅਤੇ ਜੇਕਰ ਉਨ੍ਹਾਂ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਸਿੱਧੀ ਜਿੰਮੇਵਾਰੀ ਕੇਂਦਰ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੀਆਂ ਸੂਬਾ ਸਰਕਾਰਾਂ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖ ਰਵਾਇਤ ਅਤੇ ਸਿਧਾਂਤ ਵਿੱਚ ਭੁੱਖ ਹੜਤਾਲ ਨੂੰ ਕੋਈ ਥਾਂ ਨਹੀਂ, ਇਸ ਲਈ ਕਿਸਾਨ ਆਗੂਆਂ ਅਤੇ ਖ਼ਾਸਕਰ ਸ. ਜਗਜੀਤ ਸਿੰਘ ਡੱਲੇਵਾਲ ਨੂੰ ਅਪੀਲ ਹੈ ਕਿ ਉਹ ਚੜ੍ਹਦੀ ਕਲਾ ਨਾਲ ਕਿਸਾਨੀ ਸੰਘਰਸ਼ ਨੂੰ ਅਗਾਂਹ ਵਧਾਉਣ ਤਾਂ ਜੋ ਸਰਕਾਰਾਂ ਤੋਂ ਹੱਕੀ ਮੰਗਾਂ ਮਨਵਾਈਆਂ ਜਾ ਸਕਣ।