Saturday, December 14, 2024
spot_img
spot_img
spot_img

PM Modi ਕਿਸਾਨਾਂ ਦੀਆਂ ਮੰਗਾਂ ਮੰਨਣ ਤੇ ਕਿਸਾਨ ਆਗੂ Dallewal ਦਾ ਮਰਨ ਵਰਤ ਖ਼ਤਮ ਕਰਵਾਉਣ: Bikram Singh Majithia

ਯੈੱਸ ਪੰਜਾਬ
ਚੰਡੀਗੜ੍ਹ, 13 ਦਸੰਬਰ, 2024

Shiromani Akali Dal ਦੇ ਸੀਨੀਅਰ ਆਗੂ ਸਰਦਾਰ Bikram Singh Majithia ਨੇ ਅੱਜ ਪ੍ਰਧਾਨ ਮੰਤਰੀ ਸ੍ਰੀ Narendra Modi ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਨ ਅਤੇ ਯਕੀਨੀ ਬਣਾਉਣ ਕਿ ਕਿਸਾਨ ਆਗੂ ਸਰਦਾਰ Jagjit Singh Dallewal ਦਾ ਮਰਨ ਵਰਤ ਖ਼ਤਮ ਹੋਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਆਗੂ ਨੇ ਭਾਜਪਾ ਲੀਡਰਸ਼ਿਪ ਦੇ ਦਖਲ ਦੀ ਵੀ ਮੰਗ ਕੀਤੀ ਤੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੇ ਜ਼ਿੰਦਗੀ ਬਚਾਉਣ ਦੀ ਵੀ ਅਪੀਲ ਕੀਤੀ। ਉਹਨਾਂ ਕਿਹਾ ਕਿ ਕਿਸਾਨ ਆਗੂ ਦੀ ਜ਼ਿੰਦਗੀ ਬੇਸ਼ਕੀਮਤੀ ਹੈ। ਉਹਨਾਂ ਕਿਹਾ ਕਿ ਅਜਿਹਾ ਨਾ ਹੋਵੇ ਕਿ ਡੱਲੇਵਾਲ ਸਾਹਿਬ ਦਾ ਕਤਲ ਤੁਹਾਡੇ ਹੱਥਾਂ ’ਤੇ ਲਿਖਿਆ ਹੋਵੇ।

ਉਹਨਾਂ ਜ਼ੋਰ ਦੇ ਕੇ ਕਿਹਾ‌ ਕਿ ਉਚ ਅਹੁਦਿਆਂ ’ਤੇ ਬੈਠਣ ਵਾਲਿਆਂ ਨੂੰ ਨੂੰ ਅੰਨਦਾਤਾ ਦੀ ਜਾਨ ਦੀ ਕੀਮਤ ਸਮਝ ਆਉਣੀ ਚਾਹੀਦੀ ਹੈ ਜਿਸਨੇ ਇਸ ਮੁਲਕ ਨੂੰ ਆਤਮ ਨਿਰਭਰ ਬਣਾਇਆ। ਉਹਨਾਂ ਕਿਹਾਕਿ ਅੱਜ ਉਹੀ ਅੰਨਦਾਤਾ ਨੂੰ ਮਰਨ ਵਰਤ ’ਤੇ ਬੈਠਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਜਦੋਂ ਕਿ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਤੋਂ ਅਣਜਾਣ ਹੈ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਸਮੇਤ ਲਖੀਮਪੁਰ ਖੀਰੀ ਦੇ ਕਿਸਾਨਾਂ ਵਾਸਤੇ ਨਿਆਂ ਯਕੀਨੀ ਬਣਾਉਣ ਅਤੇ ਕਿਸਾਨਾਂ ਨੂੰ ਉਹਨਾਂ ਦੀਆਂ ਜ਼ਮੀਨਾਂ ਦਾ ਵਾਜਬ ਭਾਅ ਦੁਆਉਣ ਸਮੇਤ ਹੋਰ ਮੰਗਾਂ ਪ੍ਰਵਾਨ ਕਰਨੀਆਂ ਚਾਹੀਦੀਆਂ ਹਨ।

ਉਹਨਾਂ ਕਿਹਾ ਕਿ ਕਿਸਾਨਾਂ ਵਿਚ ਇਸ ਗੱਲ ਦਾ ਗੁੱਸਾ ਹੈ ਕਿ ਸਰਕਾਰ ਵਪਾਰੀਆਂ ਦਾ ਤਾਂ ਕਰੋੜਾਂ ਰੁਪਏ ਦਾ ਕਰਜ਼ਾ ਮੁਆਫ ਕਰ ਰਹੀ ਹੈ ਪਰ ਕਿਸਾਨਾਂ ਦੀ ਮਦਦ ਵਾਸਤੇ ਅੱਗੇ ਆਉਣ ਲਈ ਤਿਆਰ ਨਹੀਂ ਹੈ।

ਅਕਾਲੀ ਆਗੂ ਨੇ ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਸ਼ਾਂਤਮਈ ਕਿਸਾਨਾਂ ਨੂੰ ਦਿੱਲੀ ਜਾ ਕੇ ਉਹਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਕੋਲ ਪੇਸ਼ ਕਰਨ ਦੀ ਆਗਿਆ ਨਾ ਦੇਣ ਦੀ ਵੀ ਨਿਖੇਧੀ ਕੀਤੀ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ