Monday, January 6, 2025
spot_img
spot_img
spot_img
spot_img

Khamano ਦੀ Arshdeep Kaur ਬਣੀ ਭਾਰਤੀ ਹਵਾਈ ਸੈਨਾ ਵਿੱਚ Flying Officer

ਯੈੱਸ ਪੰਜਾਬ
ਚੰਡੀਗੜ੍ਹ, 14 ਦਸੰਬਰ, 2024

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (AFPI) ਫਾਰ ਗਰਲਜ਼, SAS Nagar (Mohali) ਦੀ ਕੈਡਿਟ Arshdeep Kaur ਭਾਰਤੀ ਹਵਾਈ ਸੈਨਾ ਵਿੱਚ Flying Officer ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (Hyderabad) ਵਿਖੇ ਸਿਖਲਾਈ ਮੁਕੰਮਲ ਹੋਣ ਉਤੇ ਅੱਜ ਉਸ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪ੍ਰਭਾਵਸ਼ਾਲੀ ਪਰੇਡ ਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਨੇ ਕੀਤਾ।

ਭਾਰਤੀ ਹਵਾਈ ਸੈਨਾ ਦੀ ਮੈਟਰੀਓਲੋਜੀ ਬ੍ਰਾਂਚ ਵਿੱਚ ਫਲਾਇੰਗ ਅਫਸਰ ਵਜੋਂ ਨਿਯੁਕਤ ਅਰਸ਼ਦੀਪ ਕੌਰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਵਾਸੀ ਸ. ਦਲਜਿੰਦਰ ਪਾਲ ਸਿੰਘ ਦੀ ਧੀ ਹੈ, ਜੋ ਬਿਜ਼ਨਸਮੈਨ ਹਨ।

Punjab ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਇਸ ਸੰਸਥਾ ਦੇ ਕੈਡਿਟਾਂ ਦੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ‘ਤੇ ਤਸੱਲੀ ਪ੍ਰਗਟ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ