Monday, January 13, 2025
spot_img
spot_img
spot_img
spot_img

AAP ਦੇ ਉਮੀਦਵਾਰ MC, Council Elections ਵਿੱਚ ਪ੍ਰਾਪਤ ਕਰਨਗੇ ਹੂੰਝਾ ਫੇਰ ਜਿੱਤ: Harchand Singh Barsat

ਯੈੱਸ ਪੰਜਾਬ
ਪਟਿਆਲਾ, 18 ਦਸੰਬਰ, 2024

Aam Aadmi Party (AAP), Punjab ਦੇ ਸੂਬਾ ਜਨਰਲ ਸਕੱਤਰ ਸ. Harchand Singh Barsat ਨੇ ਕਿਹਾ ਕਿ Punjab ਵਿੱਚ Aam Aadmi Party ਦੀ ਸਰਕਾਰ ਦੀ ਚੰਗੀ ਕਾਰਗੁਜਾਰੀ ਤੋਂ ਲੋਕ ਬਹੁਤ ਖੁਸ਼ ਹਨ। ਨਗਰ ਨਿਗਮ, ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਲੋਕਾਂ ਦਾ ਪੂਰਾ ਸਾਥ ਮਿਲ ਰਿਹਾ ਹੈ ਅਤੇ ਚੋਣਾਂ ਵਿੱਚ ਆਪ ਦੇ ਉਮੀਦਵਾਰ ਹੂੰਝਾ ਫੇਰ ਜਿੱਤ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੜ੍ਹੇ ਲਿਖੇ, ਇਮਾਨਦਾਰ, ਸੂਝਵਾਨ ਲੋਕਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਸ. Barsat ਨੇ ਕਿਹਾ ਕਿ Punjab ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕ ਪੱਖੀ ਕੰਮ ਕੀਤੇ ਜਾ ਰਹੇ ਹਨ, ਜਿਸਦੇ ਸਦਕਾ ਅੱਜ ਪੰਜਾਬ ਤਰੱਕੀ ਦੀ ਰਾਹ ‘ਤੇ ਅੱਗੇ ਵੱਧ ਰਿਹਾ ਹੈ। ਪੰਜਾਬ ਦੇ ਲੋਕਾਂ ਨੂੰ ਚੰਗੀ ਸਿਹਤ ਅਤੇ ਚੰਗੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।

ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਕਰੀਬ 50 ਹਜਾਰ ਨੋਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦੇਣਾ, ਸਕੂਲ ਆਫ ਐਮੀਨੈਂਸ, ਸੜਕ ਸੁਰੱਖਿਆ ਫੋਰਸ ਸਮੇਤ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ ਸਾਰਥਿਕ ਕਦਮ ਚੁੱਕੇ ਗਏ ਹਨ, ਜਿਸ ਕਰਕੇ ਲੋਕਾਂ ਨੂੰ ਆਪ ਸਰਕਾਰ ਤੇ ਪੂਰਾ ਭਰੋਸਾ ਹੈ।

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਤਾਂ ਜੋ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੂਲਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ, ਪ੍ਰਸ਼ਾਸਨਿਕ ਸੁਧਾਰਾਂ ਤੋਂ ਲੈ ਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣਾ ਅਤੇ ਹਰ ਵਰਗ ਦੀ ਭਲਾਈ ਵਾਸਤੇ ਲਏ ਗਏ ਫੈਸਲਿਆਂ ਤੋਂ ਆਮ ਜਨ ਬਹੁਤ ਖੁਸ਼ ਹਨ, ਜਿਸ ਕਰਕੇ ਨਗਰ ਨਿਗਮ, ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ ਜਾਵੇਗੀ। ਉਨ੍ਹਾਂ ਆਪ ਦੇ ਵਲੰਟੀਅਰਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਕਾਰਜਾਂ ਨੂੰ ਘਰ-ਘਰ ਜਾ ਕੇ ਲੋਕਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਹੋ ਸਕੇ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ