Thursday, May 2, 2024

ਵਾਹਿਗੁਰੂ

spot_img
spot_img

ਕਰਤਾਰਪੁਰ ਲਾਂਘਾ ਖੁਲ੍ਹਣਾ ਵਾਹਿਗੁਰੂ ਦੀ ਮੇਹਰ, ਕਿਸੇ ਇਕੱਲੇ ਵਿਅਕਤੀ ਨੂੰ ਸਿਹਰਾ ਨਹੀਂ: ਪ੍ਰਨੀਤ ਕੌਰ

- Advertisement -

ਸਮਾਣਾ, 15 ਨਵੰਬਰ, 2019:
”ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਨੂੰ ਗੁਰੂ ਸਾਹਿਬ ਵੱਲੋਂ ਪੌਣ-ਪਾਣੀ ਤੇ ਧਰਤੀ ਨੂੰ ਸੰਭਾਲਣ ਲਈ ਦਿੱਤੇ ਉਪਦੇਸ਼ ਨੂੰ ਮੰਨਣ ਦੀ ਲੋੜ ਹੈ।” ਇਹ ਪ੍ਰਗਟਾਵਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕੀਤਾ।

ਸ੍ਰੀਮਤੀ ਪਰਨੀਤ ਕੌਰ ਅੱਜ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਭਾਰੀ ਬਹੁਮੱਤ ਨਾਲ ਜਿਤਾਉਣ ਲਈ ਸਮਾਣਾ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ ਹਲਕਾ ਵਿਧਾਇਕ ਸ੍ਰੀ ਰਜਿੰਦਰ ਸਿੰਘ ਵੱਲੋਂ ਸਮਾਣਾ ਨੇੜੇ ਕਰਵਾਏ ਇੱਕ ਵਿਸ਼ਾਲ ਸਮਾਰੋਹ ਮੌਕੇ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਰਾਜ ਦੀ ਮਾੜੀ ਵਿੱਤੀ ਹਾਲਤ ਦੇ ਬਾਵਜੂਦ ਰਾਜ ਦੇ ਵਸਨੀਕਾਂ ਨਾਲ ਕੀਤੇ ਵਾਅਦੇ ਨੂੰ ਇੱਕ-ਇੱਕ ਕਰਕੇ ਪੂਰੇ ਕਰ ਰਹੀ ਹੈ।

ਸ੍ਰੀਮਤੀ ਪਰਨੀਤ ਕੌਰ ਨੇ ਵਾਤਾਵਰਣ ਪ੍ਰਦੂਸ਼ਣ ਅਤੇ ਪਰਾਲੀ ਸਾੜੇ ਜਾਣ ‘ਤੇ ਚਿੰਤਾ ਜਾਹਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਤੰਗੀਆਂ-ਤੁਰਸ਼ੀਆਂ ਦਾ ਸਾਹਮਣਾਂ ਕਰ ਰਹੇ ਕਿਸਾਨਾਂ ਦੀ ਬਾਂਹ ਫੜਨ ਲਈ ਵਾਰ-ਵਾਰ ਬੇਨਤੀ ਕੀਤੀ ਪਰੰਤੂ ਕੇਂਦਰ ਸਰਕਾਰ ਨੇ ਕੁਝ ਨਾ ਕੀਤਾ। ਉਨ੍ਹਾਂ ਕਿਹਾ ਕਿ ਅੰਤ ਨੂੰ ਪੰਜਾਬ ਸਰਕਾਰ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਵਿੱਤੀ ਸਹਾਇਤਾ ਲਈ 2500 ਰੁਪਏ ਪ੍ਰਤੀ ਏਕੜ ਦੇਣ ਦਾ ਫੈਸਲਾ ਕੀਤਾ।

ਸ੍ਰੀਮਤੀ ਪਰਨੀਤ ਕੌਰ ਨੇ ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਵਧਾਈ ਦਿੰਦਿਆਂ ਦੱਸਿਆ ਕਿ ਇਸ ਲਾਂਘੇ ਨੂੰ ਖੋਲ੍ਹਣ ਲਈ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਈ ਵਾਰ ਯਤਨ ਕੀਤੇ ਅਤੇ ਉਨ੍ਹਾਂ ਨੇ ਵੀ ਬਤੌਰ ਵਿਦੇਸ਼ ਰਾਜ ਮੰਤਰੀ ਇਸ ਲਈ ਚਾਰਾਜੋਈ ਕੀਤੀ ਪਰੰਤੂ ਇਹ ਰਸਤਾ ਕੇਵਲ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹੀ ਖੁੱਲ੍ਹਣਾ ਸੀ, ਜਿਸ ਲਈ ਸਾਡੀ ਅਰਦਾਸ ਸੁਣੀ ਗਈ ਤੇ ਵਾਹਿਗੁਰੂ ਦੀ ਕਿਰਪਾ ਹੋਈ ਅਤੇ ਦੋਵੇਂ ਸਰਕਾਰਾਂ ਨੇ ਸ਼ਲਾਘਾਯੋਗ ਯਤਨ ਕੀਤੇ ਪਰ ਕਿਸੇ ਇਕੱਲੇ ਵਿਅਕਤੀ ਨੂੰ ਇਸ ਦਾ ਸਿਹਰਾ ਨਹੀਂ ਜਾਂਦਾ।

ਸ੍ਰੀਮਤੀ ਪਰਨੀਤ ਕੌਰ ਨੇ ਅਕਾਲੀ ਦਲ ਬਾਦਲ ਦੀ ਨਿੰਦਾ ਕਰਦਿਆਂ ਕਿਹਾ ਕਿ ਬਾਦਲਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨੂੰ ਵੱਖਰੇ ਤੌਰ ‘ਤੇ ਕੇਵਲ ਆਪਣੀ ਅੜੀ ਕਰਕੇ ਹੀ ਮਨਾਇਆ ਜਦੋਂਕਿ ਮੁੱਖ ਮੰਤਰੀ ਨੇ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਸਮਾਗਮ ਕਰਨ ਦੀ ਬੇਨਤੀ ਵੀ ਕੀਤੀ ਸੀ।

ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਹਲਕੇ ਦੇ ਇੱਕ-ਇੱਕ ਵਸਨੀਕ ਸਮੇਤ ਪਾਰਟੀ ਦੇ ਆਗੂਆਂ, ਵਰਕਰਾਂ, ਨੌਜਵਾਨਾਂ ਅਤੇ ਮਹਿਲਾਵਾਂ ਨੇ ਉਨ੍ਹਾਂ ਦੀ ਜਿੱਤ ‘ਚ ਅਹਿਮ ਭੂਮਿਕਾ ਨਿਭਾਈ ਹੈ, ਜਿਸ ਲਈ ਉਹ ਸਭ ਦਾ ਦਿਲ ਦੀਆਂ ਗਹਿਰਾਈਆਂ ਵਿੱਚੋਂ ਧੰਨਵਾਦ ਤਾਂ ਕਰਦੇ ਹੀ ਹਨ ਸਗੋਂ ਲੋਕਾਂ ਦੀ ਸੇਵਾ ਵਿੱਚ ਸਦਾ ਤਤਪਰ ਰਹਿਣ ਦਾ ਵਾਅਦਾ ਵੀ ਕਰਦੇ ਹਨ।

ਇਸ ਮੌਕੇ ਸਮਾਣਾ ਦੇ ਵਿਧਾਇਕ ਸ੍ਰੀ ਰਜਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕੇਵਲ ਅਦਾਨੀ, ਅੰਬਾਨੀ ਤੇ 20-25 ਹੋਰ ਘਰਾਣਿਆਂ ਦੀ ਹੀ ਫ਼ਿਕਰ ਹੈ ਜਦੋਂਕਿ ਗਰੀਬ ਤੇ ਮੱਧਵਰਗੀ ਲੋਕ ਮਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ‘ਚ ਝੂਠੇ ਵਾਅਦਿਆਂ ਤੇ ਲਾਰਿਆਂ ਨਾਲ ਸੱਤਾ ‘ਚ ਆਏ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਆਰਥਿਕਤਾ ਤਬਾਹ ਹੋ ਗਈ ਹੈ ਅਤੇ ਲੋਕ ਪਛਤਾ ਰਹੇ ਹਨ।

ਸ੍ਰੀ ਰਜਿੰਦਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੇ ਉਪਰਾਲੇ ਸਦਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸਮਾਣਾਂ ਹਲਕੇ ‘ਚ 55 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਹਨ ਅਤੇ ਬਾਕੀ ਰਹਿ ਗਏ ਕੰਮਾਂ ਨੂੰ ਵੀ ਤਰਜੀਹ ਦੇ ਅਧਾਰ ‘ਤੇ ਕਰਵਾਇਆ ਜਾ ਰਿਹਾ ਹੈ।

ਇਸ ਦੌਰਾਨ ਹਲਕਾ ਸਮਾਣਾਂ ਨਿਵਾਸੀਆਂ ਵੱਲੋਂ ਸ੍ਰੀਮਤੀ ਪਰਨੀਤ ਕੌਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਪੀ.ਪੀ.ਐਸ.ਸੀ. ਦੀ ਸਾਬਕਾ ਮੈਂਬਰ ਸ੍ਰੀਮਤੀ ਰਵਿੰਦਰ ਕੌਰ ਰਵੀ, ਕਾਂਗਰਸ ਦੇ ਦਿਹਾਤੀ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ, ਸ. ਮਦਨਜੀਤ ਡਕਾਲਾ, ਡਾ. ਰਾਜ ਕੁਮਾਰ, ਸ੍ਰੀ ਸ਼ਿਵ ਕੁਮਾਰ ਘੱਗਾ, ਸ੍ਰੀ ਹਰਮੇਸ਼ ਡਕਾਲਾ, ਸ. ਲਖਵਿੰਦਰ ਸਿੰਘ ਲੱਖਾ, ਬਲਾਕ ਸੰਮਤੀ ਚੇਅਰਮੈਨ ਸ. ਤਰਸੇਮ ਸਿੰਘ ਝੰਡੀ ਤੇ ਸ. ਸੋਨੀ ਸਿੰਘ ਦਾਨੀਪੁਰ, ਸ. ਪ੍ਰਦਮਨ ਸਿੰਘ ਵਿਰਕ, ਸ੍ਰੀ ਅਸ਼ਵਨੀ ਗੁਪਤਾ, ਸ੍ਰੀ ਪ੍ਰਮੋਦ ਸਿੰਗਲਾ, ਸ੍ਰੀ ਜੀਵਨ ਗਰਗ, ਸ. ਇਕਬਾਲ ਸਿੰਘ ਪੰਨੂ, ਸ. ਲਾਲੀ ਕਿਸ਼ਨਗੜ੍ਹੀਆ, ਸ੍ਰੀ ਸਚਿਨ ਕੰਬੋਜ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਸਮੇਤ ਸਰਪੰਚ, ਪੰਚ ਅਤੇ ਹਲਕੇ ਦੇ ਵਸਨੀਕ ਵੱਡੀ ਗਿਣਤੀ ‘ਚ ਮੌਜੂਦ ਸਨ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,159FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...