ਯੈੱਸ ਪੰਜਾਬ
ਫਰੀਦਕੋਟ, 29 ਜੂਨ,2024
ਫਰੀਦਕੋਟ ਪੁਲਿਸ ਵੱਲੋਂ ਮਿਤੀ 30.06.2024 ਨੂੰ ਸਵੇਰੇ 10:00 ਵਜੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਰਾਹਤ ਕੈਂਪ ਥਾਣਾ ਸਿਟੀ ਫਰੀਦਕੋਟ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਐਸ.ਐਸ.ਪੀ. ਸ. ਹਰਜੀਤ ਸਿੰਘ ਨੇ ਦਿੱਤੀ ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਡੀ.ਐਸ.ਪੀ ਫਰੀਦਕੋਟ (75270-17006) ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ (75270-17021) ਮੁੱਖ ਅਫਸਰ ਥਾਣਾ ਸਦਰ ਫਰੀਦਕੋਟ(75270-17022) ਮੁੱਖ ਅਫਸਰ ਥਾਣਾ ਸਾਦਿਕ (75270-17023) ਦੇ ਮੋਬਾਇਲ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।