Sunday, December 22, 2024
spot_img
spot_img
spot_img

MC Elections ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀਆਂ ਜਾਣ: Karimpuri ਨੇ CEO Punjab ਨੂੰ ਲਿਖਿਆ ਪੱਤਰ

ਯੈੱਸ ਪੰਜਾਬ
ਜਲੰਧਰ, 20 ਦਸੰਬਰ, 2024

ਬਹੁਜਨ ਸਮਾਜ ਪਾਰਟੀ (BSP) ਦੇ ਸੂਬਾ ਪ੍ਰਧਾਨ ਡਾ. Avtar Singh Karimpuri ਨੇ ਸੂਬਾ Election Commission ਨੂੰ ਪੱਤਰ ਲਿਖ ਕੇ ਨਿਗਮ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਾਉਣ ਦੀ ਮੰਗ ਕੀਤੀ ਹੈ। Commission ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਕਾਫੀ ਉਮੀਦਵਾਰਾਂ ਵੱਲੋਂ ਚੋਣਾਂ ਤੇ ਵੋਟਾਂ ਦੀ ਗਿਣਤੀ ਸਹੀ ਢੰਗ ਨਾਲ ਨਾ ਹੋਣ ਸਬੰਧੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ।

ਪੰਚਾਇਤੀ ਚੋਣਾਂ ਤੋਂ ਬਾਅਦ ਹੁਣ ਸੂਬੇ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਵੋਟਾਂ 21 ਦਸੰਬਰ ਨੂੰ ਪੈਣੀਆਂ ਹਨ ਤੇ ਚੋਣ ਕਮਿਸ਼ਨ ਵੱਲੋਂ ਉਸੇ ਦਿਨ ਹੀ ਨਤੀਜੇ ਦਿੱਤੇ ਜਾਣੇ ਹਨ। ਇਹ ਚੋਣਾਂ ਈਵੀਐਮ ਰਾਹੀਂ ਕਰਵਾਈਆਂ ਜਾ ਰਹੀਆਂ ਹਨ।

ਪਰ ਹੈਰਾਨੀ ਦੀ ਗੱਲ ਹੈ ਕਿ ਕਮਿਸ਼ਨ ਵੱਲੋਂ ਈਵੀਐਮ ਮਸ਼ੀਨਾਂ ਨਾਲ ਵੀਵੀਪੈਟ ਨਹੀਂ ਲਗਾਈ ਜਾ ਰਹੀ ਹੈ। ਹਾਲਾਂਕਿ ਕਮਿਸ਼ਨ ਵੱਲੋਂ ਈਵੀਐਮ ਮਸ਼ੀਨਾਂ ਨਾਲ ਵੀਵੀਪੈਟ ਲਗਾਈ ਜਾਣੀ ਚਾਹੀਦੀ ਹੈ।

ਡਾ. ਕਰੀਮਪੁਰੀ ਨੇ ਕਿਹਾ ਕਿ ਲੋਕਤੰਤਰਿਕ ਵਿਵਸਥਾ ਵਿੱਚ ਲੋਕਾਂ ਦਾ ਵਿਸ਼ਵਾਸ ਬਣਾਈ ਰੱਖਣ ਦੇ ਲਈ ਜ਼ਰੂਰੀ ਹੈ ਕਿ ਪੂਰੀ ਵੋਟਿੰਗ ਪ੍ਰਕਿਰਿਆ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਹੋਵੇ ਤੇ ਫਿਰ ਇਸੇ ਤਰ੍ਹਾਂ ਹੀ ਵੋਟਾਂ ਦੀ ਗਿਣਤੀ ਵੀ ਪਾਰਦਰਸ਼ੀ ਢੰਗ ਨਾਲ ਹੋਵੇ ਅਤੇ ਬਿਨਾਂ ਕਿਸੇ ਪ੍ਰਭਾਵ ਤੋਂ ਸਹੀ ਢੰਗ ਨਾਲ ਚੋਣ ਨਤੀਜੇ ਐਲਾਨੇ ਜਾਣ। ਪਾਰਟੀ ਸੂਬਾ ਚੋਣ ਕਮਿਸ਼ਨ ਤੋਂ ਇਹ ਮੰਗ ਕਰਦੀ ਹੈ ਕਿ ਉਹ ਸਬੰਧਤ ਚੋਣ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਾਈਡਲਾਈਨ ਜਾਰੀ ਕਰਕੇ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ