Wednesday, December 25, 2024
spot_img
spot_img
spot_img

Punjab Vigilance Bureau ਵੱਲੋਂ PSPCL ਕਰਮਚਾਰੀਆਂ ਲਈ 35,000 ਰੁਪਏ ਰਿਸ਼ਵਤ ਲੈਣ ਵਾਲਾ ਕਾਬੂ

ਯੈੱਸ ਪੰਜਾਬ
ਚੰਡੀਗੜ੍ਹ, 24 ਦਸੰਬਰ, 2024

Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ Bathinda ਜ਼ਿਲ੍ਹੇ ਦੇ ਮੌੜ ਵਾਸੀ ਅੰਮ੍ਰਿਤਪਾਲ ਉਰਫ਼ ਕੱਦੂ ਨਾਮਕ ਵਿਅਕਤੀ ਨੂੰ Punjab ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਸਬ ਡਵੀਜ਼ਨ ਦਫ਼ਤਰ ਮੌੜ ਵਿਖੇ ਤਾਇਨਾਤ ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਅਤੇ 20000 ਰੁਪਏ ਹੋਰ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ Vigilance Bureau ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ ਦੇ ਵਸਨੀਕ ਭੋਲਾ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਖੁਦ ਨੂੰ ਪੀ.ਐਸ.ਪੀ.ਸੀ.ਐਲ. ਦਾ ਅਧਿਕਾਰਤ ਠੇਕੇਦਾਰ ਦੱਸਦਿਆਂ ਟਿਊਬਵੈੱਲ ਕੁਨੈਕਸ਼ਨ ਲਗਾਉਣ ਬਦਲੇ ਪੀ.ਐਸ.ਪੀ.ਸੀ.ਐਲ ਦਫ਼ਤਰ ਮੌੜ ਵਿਖੇ ਤਾਇਨਾਤ ਕਰਮਚਾਰੀਆਂ ਦੀ ਤਰਫ਼ੋਂ 35,000 ਰੁਪਏ ਰਿਸ਼ਵਤ ਮੰਗੀ ਅਤੇ ਲਈ ਸੀ। ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਨੇ ਇਸ ਮਕਸਦ ਲਈ 20 ਹਜ਼ਾਰ ਰੁਪਏ ਹੋਰ ਵੀ ਮੰਗੇ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ