Thursday, December 26, 2024
spot_img
spot_img
spot_img

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੌਮੀ ਦਰਜਾ ਦੇਣਾ Modi Govt ਵੱਲੋਂ ਸਿੱਖੀ ਪ੍ਰਤੀ ਅਥਾਹ ਸ਼ਰਧਾ ਦਾ ਪ੍ਰਗਟਾਵਾ: Arvind Khanna

ਯੈੱਸ ਪੰਜਾਬ
ਚੰਡੀਗੜ੍ਹ, 25 ਦਸੰਬਰ, 2024

ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ Arvind Khanna ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ Narendra Modi ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੌਮੀ ਦਰਜ਼ਾ ਦੇ ਕੇ ਵੀਰ ਬਾਲ ਦਿਵਸ ਦਾ ਐਲਾਨ ਕਰਨਾ ਉਨ੍ਹਾਂ ਦੀ ਸਿੱਖੀ ਪ੍ਰਤੀ ਅਥਾਹ ਸ਼ਰਧਾ ਦੀ ਨਿਸ਼ਾਨੀ ਹੈ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ ਸ਼੍ਰੀ ਮੋਦੀ ਨੇ ਇਹ ਐਲਾਨ ਕਰਕੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਰਾਸ਼ਟਰੀ ਪੱਧਰ ਤੇ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਐਲਾਨ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਇਹ ਗਾਥਾ ਕਿਸੇ ਇੱਕ ਭਾਈਚਾਰੇ ਤੱਕ ਸੀਮਿਤ ਨਹੀਂ ਹੈ ਬਲਕਿ ਸਮੁੱਚੇ ਭਾਰਤ ਦੀ ਸਾਂਝੀ ਹੈ।

ਸ਼੍ਰੀ ਖੰਨਾ ਨੇ ਕਿਹਾ ਕਿ ਇਸ ਐਲਾਨ ਦੀ ਬਦੌਲਤ ਦੇਸ਼ ਭਰ ਦੇ ਨਾਗਰਿਕ ਇਸ ਸ਼ਹਾਦਤ ਨੂੰ ਸਜ਼ਦਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਿੱਖ ਭਾਈਚਾਰੇ ਦੀਆਂ ਮਹਾਨ ਸ਼ਹਾਦਤਾਂ ਨੂੰ ਸਤਿਕਾਰ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਸ਼ਹਾਦਤਾਂ ਸਮੁੱਚੇ ਦੇਸ਼ ਦੀਆਂ ਕਦਰਾਂ ਅਤੇ ਕੀਮਤਾਂ ਨੂੰ ਮਜ਼ਬੂਤ ਕਰਨ ਵਾਲੀਆਂ ਹਨ ਅਤੇ ਭਾਰਤੀ ਸੱਭਿਆਚਾਰ ਦੀ ਬੁਨਿਆਦ ਹਨ।ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਛੋਟੀ ਉਮਰ ਵਿੱਚ ਦ੍ਰਿੜਤਾ ਲਾਮਿਸਾਲ ਹੈ, ਜਿਸ ਅੱਗੇ ਹਰ ਇੱਕ ਦਾ ਸਿਰ ਆਪਣੇ ਆਪ ਝੁਕਦਾ ਹੈ।

ਉਨ੍ਹਾਂ ਕਿਹਾ ਕਿ ਇਸ ਸ਼ਹੀਦੀ ਦਿਹਾੜੇ ਮੌਕੇ ਹਰ ਧਰਮ ਦੇ ਲੋਕਾਂ ਵੱਲੋਂ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸਜ਼ਦਾ ਕਰਨ ਲਈ ਪੁੱਜਣਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਕੁਰਬਾਨੀਆਂ ਹਰ ਇੱਕ ਦੇ ਸਤਿਕਾਰ ਦੀਆਂ ਪਾਤਰ ਹਨ। ਇਸ ਭਾਵਨਾ ਨਾਲ ਹੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਇਸ ਦਿਵਸ ਨੂੰ ਵੀਰ ਬਾਲ ਦਿਵਸ ਐਲਾਨ ਕੇ ਦੇਸ਼ ਭਰ ਵਿੱਚ ਇਸ ਪ੍ਰਤੀ ਸਤਿਕਾਰ ਵਾਲਾ ਜਜ਼ਬਾ ਪੈਦਾ ਕਰਨ ਵਿੱਚ ਪਹਿਲ ਕੀਤੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ