spot_img
Sunday, June 16, 2024

ਵਾਹਿਗੁਰੂ

spot_img
spot_img

ਡਾ ਅਮਰਜੀਤ ਟਾਂਡਾ ਨੇ ਭਾਰਤ ਦੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਸ਼ਹੀਦ ਭਗਤ ਸਿੰਘ ਨੂੰ ‘ਭਾਰਤ ਰਤਨ’ ਦੇਣ ਲਈ ਖਤ ਲਿਖਿਆ

- Advertisement -

ਸਿਡਨੀ, ਆਸਟ੍ਰੇਲੀਆ, 27 ਨਵੰਬਰ, 2019 –

ਐਨ ਆਰ ਆਈ ਵਰਲਡ ਆਰਗੇਨਾਈਜੇਸ਼ਨ ਦੇ ਕਨਵੀਨਰ, ‘ਵਿਸ਼ਵ ਪੰਜਾਬੀ ਸਾਹਿਤ ਪੀਠ’ ਦੇ ਡਾਇਰੈਕਟਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਲਾਹਕਾਰ ਡਾ ਅਮਰਜੀਤ ਟਾਂਡਾ ਨੇ ਪਰੈਸ ਦੇ ਨਾਂ ਨੋਟ ਜਾਰੀ ਕਰਦਿਆਂ ਸਿਡਨੀ ਆਸਟ੍ਰੇਲੀਆ ਵਿਖੇ ਕਿਹਾ ਕਿ ਉਹਨਾਂ ਸ਼ਹੀਦ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਨੂੰ ਸ਼ਹੀਦੀ ਦਰਜ਼ਾ ਦੇ ਕੇ ‘ਭਾਰਤ ਰਤਨ’ ਦੇਣ ਲਈ ਭਾਰਤ ਦੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਤੇ ਜਲਦੀ ਐਲਾਨ ਕਰਨ ਲਈ ਖਤ ਵੀ ਲਿਖਿਆ ਹੈ।

ਡਾ ਟਾਂਡਾ ਨੇ ਨਿਮਰਤਾ ਸਾਹਿਤ ਅਰਜ਼ ਕਰਦਿਆਂ ਕਿ ਗੌਰਮਿੰਟ ਨੂੰ ਚਾਹੀਦਾ ਹੈ ਕਿ ਉਹ “ਸ਼ਹੀਦਾਂ ਦਾ ਮੀਨਾਰ” ਸਥਾਪਤ ਕਰਕੇ ਇਕ ਅਜਾਇਬਘਰ ਵੀ ਉਸਾਰੇ। ਡਾ ਟਾਂਡਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦਾ ਮੁੱਦਾ ਚੁੱਕਦੇ ਹੋਏ ਕਿਹਾ ਕਿ ਅਸੀਂ ਸ਼ਹੀਦਾਂ ਦਾ 100 ਸਾਲਾਂ ਮਨਾ ਰਹੇ ਹਾਂ, ਮੇਰੀ ਬੇਨਤੀ ਹੈ ਕਿ ਜੇਕਰ ਅਸੀਂ ਸ਼ਹੀਦਾਂ ਨੂੰ ਸਹੀ ਮਾਇਨਿਆਂ ‘ਚ ਸ਼ਰਧਾਂਜਲੀ ਦੇਣਾ ਚਾਹੁੰਦੇ ਹਾਂ ਤਾਂ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਮਿਲਣਾ ਚਾਹੀਦਾ ਹੈ।

ਸ੍ਰੀ ਮੋਦੀ ਜੀ ਨੂੰ ਲਿਖੇ ਪੱਤਰ ‘ਚ ਡਾ ਟਾਂਡਾ ਨੇ ਇਹ ਵੀ ਬੇਨਤੀ ਕੀਤੀ ਹੈ ਕਿ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ‘ਸ਼ਹੀਦ-ਏ-ਆਜ਼ਮ’ ਦੇ ਖਿਤਾਬ ਨਾਲ ਵੀ ਰਸਮੀ ਤੌਰ ‘ਤੇ ਐਲਾਨਿਆ ਜਾਵੇ। ਡਾ ਟਾਂਡਾ ਨੇ ਮੁਹਾਲੀ ਸਥਿਤ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਵੀ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਣ ਦੀ ਜ਼ੋਰਦਾਰ ਮੰਗ ਕੀਤੀ ਹੈ।

‘ਵਿਸ਼ਵ ਪੰਜਾਬੀ ਸਾਹਿਤ ਪੀਠ’ ਦੇ ਡਾਇਰੈਕਟਰ ਡਾ ਟਾਂਡਾ ਨੇ ਚਿੱਠੀ ‘ਚ ਇਹ ਵੀ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਬਲੀਦਾਨ ਨੇ ਦੇਸ਼ ਭਗਤਾਂ ਨੂੰ ਪ੍ਰੇਰਿਤ ਕੀਤਾ ਸੀ ਅਤੇ ਨੌਜਵਾਨ ਪੀੜ੍ਹੀ ਅੱਜ ਵੀ ਉਨ੍ਹਾਂ ਤੋਂ ਸੇਧ ਲੈ ਰਹੀ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ 2020 ਨੂੰ ਤਿੰਨੋਂ ਸ਼ਹੀਦਾਂ ਨੂੰ ‘ਭਾਰਤ ਰਤਨ’ ਨਾਲ ਨਿਵਾਜਿਆ ਜਾਣਾ ਚਾਹੀਦਾ ਹੈ।

ਡਾ ਟਾਂਡਾ ਨੇ ਕਿਹਾ ਕਿ ਹੈ ਕਿ ਰਾਜ ਸਭਾ ‘ਚ ਵੀ ਸ਼ਹੀਦ ਭਗਤ ਸਿੰਘ ਅਤੇ ਜਲਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈਣ ਵਾਲੇ ਸਰਦਾਰ ਊਧਮ ਸਿੰਘ ਨੂੰ ‘ਭਾਰਤ ਰਤਨ’ ਦੇਣ ਦੀ ਵੀ ਮੰਗ ਉੱਠੀ ਹੈ। ਐਨ ਆਰ ਆਈ ਵਰਲਡ ਆਰਗੇਨਾਈਜੇਸ਼ਨ ਦੇ ਕਨਵੀਨਰ ਨੇ ਕਿਹਾ ਕਿ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਬਿਲ ਚ ਸੋਧ ਕਰਕੇ ਹੀ ਇਸੇ ਸਾਲ ਹੀ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜ਼ਰੂਰ ਜਾਵੇ।

ਡਾ ਟਾਂਡਾ ਨੇ ਖਤ ਚ ਇਹ ਵੀ ਸੁਝਾਅ ਦਿੱਤਾ ਹੈ ਕਿ ਸਰਦਾਰ ਊਧਮ ਸਿੰਘ ਨੂੰ ਵੀ ਭਾਰਤ ਰਤਨ ਨਾਲ ਸਨਮਾਨਤ ਵੀ ਕੀਤਾ ਜਾਣਾ ਚਾਹੀਦਾ ਹੈ। ਜਿਨ੍ਹਾਂ ਨੇ ਇੰਗਲੈਂਡ ਜਾ ਕੇ ਜੋ ਇੰਨਾ ਵੱਡਾ ਕਤਲੇਆਮ ਹੋਇਆ ਸੀ, ਉਸ ਦਾ ਬਦਲਾ ਲਿਆ ਸੀ। ਉਹਨਾਂ ਨੇ ਕਿਹਾ ਕਿ ਸਾਰੇ ਸ਼ਹੀਦਾਂ ਦੀਆਂ ਤਸਵੀਰਾਂ ਵੀ ਸੰਸਦ ‘ਚ ਲੱਗਣੀਆਂ ਚਾਹੀਦੀਆਂ ਹਨ।

ਐਨ ਆਰ ਆਈ ਵਰਲਡ ਆਰਗੇਨਾਈਜੇਸ਼ਨ ਦੇ ਕਨਵੀਨਰ ਡਾ ਟਾਂਡਾ ਨੇ ਕਿਹਾ ਕਿ ਇਹ ਸੁਝਾਅ ਉਸ ਸਮੇਂ ਆਇਆ ਹੈ ਜਦੋਂ ਮਹਾਰਾਸ਼ਟਰ ‘ਚ ਭਾਜਪਾ ਵੱਲੋਂ ਹਿੰਦੂਵਾਦੀ ਆਗੂ ਵੀਰ ਸਾਵਰਕਰ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਆਲ ਇੰਡੀਆ ਮਜਲਿਸ-ਏ-ਇਤਿਹਾਦੁਲ ਮੁਸਲਮੀਨ ਦੇ ਮੁਖੀ ਅਸਦ-ਉਦ-ਦੀਨ ਓਵਾਇਸੀ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦੇਣ ਦੀ ਵੀ ਮੰਗ ਕੀਤੀ ਸੀ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,022FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...