ਯੈੱਸ ਪੰਜਾਬ
ਅਜਨਾਲਾ, 10 ਜਨਵਰੀ, 2025
ਕੈਬਨਿਟ ਮੰਤਰੀ ਸ Kuldeep Singh Dhaliwal ਨੇ Ajnala ਨਗਰ ਕੌਂਸਲ ਦੇ ਚੁਣੇ ਦੋ ਕੌਂਸਲਰਾਂ ਸ ਗੁਰਦੇਵ ਸਿੰਘ ਅਤੇ ਸ਼੍ਰੀਮਤੀ ਨੀਲਮ ਰਾਣੀ ਨੂੰ ਅਹੁਦਾ ਸੰਭਾਲਣ ਦੀ ਵਧਾਈ ਦਿੰਦੇ ਉਮੀਦ ਜਤਾਈ ਕੇ ਇਹ ਦੋਵੇਂ ਕੌਂਸਲਰ ਅਜਨਾਲਾ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਦਿਨ ਰਾਤ ਇੱਕ ਕਰਨਗੇ। ਇਸ ਤੋਂ ਪਹਿਲਾਂ ਐਸਡੀਐਮ ਸ ਰਵਿੰਦਰ ਸਿੰਘ ਨੇ ਦੋਵਾਂ ਕੌਂਸਲਰਾਂ ਨੂੰ ਬਤੌਰ ਕੌਂਸਲਰ ਜਿੰਮੇਵਾਰੀ ਸੰਭਾਲਣ ਦੀ ਸੌਂਹ ਚੁਕਾਈ।
ਇਸ ਮੌਕੇ ਸ Dhaliwal ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਕੰਮ ਜਾਰੀ ਹਨ ਅਤੇ ਅਗਲੇ ਹਫਤੇ ਸ਼ਹਿਰ ਵਿੱਚ ਕੈਮਰੇ ਅਤੇ ਸਟਰੀਟ ਲਾਈਟਾਂ ਲੱਗਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਜਿਸ ਨਾਲ ਸ਼ਹਿਰ ਦਾ ਮਾਹੌਲ ਸੁਰੱਖਿਤ ਬਣੇਗਾ। ਉਨਾਂ ਇਸ ਮੌਕੇ ਵਿਰੋਧੀ ਪਾਰਟੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਤੇ ਪ੍ਰਦਰਸ਼ਨ ਬਾਰੇ ਪੁੱਛੇ ਜਾਣ ਉੱਤੇ ਕਿਹਾ ਕਿ ਲੋਕਤੰਤਰ ਵਿੱਚ ਪ੍ਰਦਰਸ਼ਨ ਕਰਨਾ ਸਾਰਿਆਂ ਦਾ ਹੱਕ ਹੈ ਅਤੇ ਵਿਰੋਧੀ ਧਿਰਾਂ ਨੂੰ ਚਾਹੀਦਾ ਹੈ ਕਿ ਉਹ ਲੋਕ ਮੁੱਦਿਆਂ ਉੱਤੇ ਧਰਨੇ ਲਗਾਉਣ ਅਤੇ ਮੈਂ ਵੀ ਉਹਨਾਂ ਦਾ ਸਾਥ ਦੇਣ ਲਈ ਤਿਆਰ ਹਾਂ ਪਰ ਇੱਕ ਮੁੱਦਾ ਬਣਾਉਣ ਲਈ ਧਰਨਾ ਨਾ ਲਗਾਓ।
ਉਹਨਾਂ ਕਿਹਾ ਕਿ ਇਹਨਾਂ ਲੋਕਾਂ ਨੇ 70 ਸਾਲ ਤੋਂ ਵੱਧ ਸਮਾਂ ਰਾਜ ਕੀਤਾ ਹੈ ਅਤੇ ਹੁਣ ਤੱਕ ਅਜਨਾਲੇ ਦੀਆਂ ਮੁਢਲੀਆਂ ਲੋੜਾਂ ਵੀ ਪੂਰੀਆਂ ਨਹੀਂ ਕਰ ਸਕੇ। ਉਹਨਾਂ ਕਿਹਾ ਕਿ ਆਓ ਸਾਰੇ ਮਿਲ ਕੇ ਆਪਣੇ ਇਲਾਕੇ ਦੇ ਵਿਕਾਸ ਲਈ ਕੰਮ ਕਰੀਏ ਨਾ ਕਿ ਚੱਲ ਰਹੇ ਕੰਮਾਂ ਵਿੱਚ ਰੁਕਾਵਟ ਬਣੀਏ।
ਇਸ ਮੌਕੇ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋ, ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਕੌਂਸਲਰ ਰਾਜਬੀਰ ਕੌਰ ਚਾਹਲ, ਬਲਜਿੰਦਰ ਸਿੰਘ ਮਾਹਲ, ਕੌਂਸਲਰ ਨੰਦ ਲਾਲ ਬਾਓ, ਕੌਂਸਲਰ ਅਵਿਨਾਸ਼ ਮਸੀਹ, ਹਰਪ੍ਰੀਤ ਸਿੰਘ ਹੈਪੀ ਗਿੱਲ, ਇੰਦਰਪਾਲ ਸਿੰਘ ਸ਼ਾਹ, ਹਰਮੀਤ ਸਿੰਘ ਲਾਡੀ ਸੰਧੂ ਤੇ ਹੋਰ ਹਾਜ਼ਰ ਸਨ।